ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਚੰਨੀ ਨੇ ਰਾਹੁਲ ਗਾਂਧੀ ਨਾਲ ਕੀਤੀ ਮੁਲਾਕਾਤ, ਇਨ੍ਹਾਂ ਮੁੱਦਿਆਂ ''ਤੇ ਹੋਈ ਗੱਲਬਾਤ
Thursday, Apr 07, 2022 - 12:29 PM (IST)
ਨਵੀਂ ਦਿੱਲੀ/ਚੰਡੀਗੜ੍ਹ : ਪੰਜਾਬ ਦੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਵੱਲੋਂ ਵੀਰਵਾਰ ਨੂੰ ਕਾਂਗਰਸੀ ਆਗੂ ਰਾਹੁਲ ਗਾਂਧੀ ਨਾਲ ਮੁਲਾਕਾਤ ਕੀਤੀ ਗਈ ਹੈ। ਪੰਜਾਬ ਵਿਧਾਨ ਸਭਾ ਚੋਣਾਂ 'ਚ ਮਿਲੀ ਕਰਾਰੀ ਹਾਰ ਤੋਂ ਬਾਅਦ ਚਰਨਜੀਤ ਚੰਨੀ ਦੀ ਰਾਹੁਲ ਗਾਂਧੀ ਨਾਲ ਇਹ ਪਹਿਲੀ ਮੁਲਾਕਾਤ ਹੈ। ਚਰਨਜੀਤ ਸਿੰਘ ਚੰਨੀ ਵੱਲੋਂ ਇਹ ਮੁਲਾਕਾਤ ਰਾਹੁਲ ਗਾਂਧੀ ਦੀ ਦਿੱਲੀ ਸਥਿਤ ਰਿਹਾਇਸ਼ ਵਿਖੇ ਕੀਤੀ ਗਈ ਹੈ।
ਇਹ ਵੀ ਪੜ੍ਹੋ : ਮਾਨ ਸਰਕਾਰ ਨੇ 'ਨਾਜਾਇਜ਼ ਮਾਈਨਿੰਗ' ਨੂੰ ਲੈ ਕੇ ਸੱਦੀ ਵੱਡੀ ਮੀਟਿੰਗ, ਨਵੀਂ ਨੀਤੀ ਬਾਰੇ ਹੋ ਸਕਦੈ ਐਲਾਨ
ਦੱਸਿਆ ਜਾ ਰਿਹਾ ਹੈ ਕਿ ਇਸ ਮੁਲਾਕਾਤ ਦੌਰਾਨ ਪੰਜਾਬ ਕਾਂਗਰਸ 'ਚ ਪਏ ਕਾਟੋ-ਕਲੇਸ਼ 'ਤੇ ਵਿਚਾਰ-ਚਰਚਾ ਕੀਤੀ ਗਈ ਹੈ। ਇਸ ਤੋਂ ਇਲਾਵਾ ਪੰਜਾਬ 'ਚ ਕਾਂਗਰਸ ਦੀ ਪ੍ਰਧਾਨਗੀ ਅਤੇ ਵਿਰੋਧੀ ਧਿਰ ਦੇ ਨੇਤਾ ਨੂੰ ਲੈ ਕੇ ਵੀ ਗੱਲਬਾਤ ਕੀਤੀ ਗਈ ਹੈ।
ਇਹ ਵੀ ਪੜ੍ਹੋ : ਪੰਜਾਬ 'ਚ ਕਾਂਗਰਸ ਪ੍ਰਧਾਨਗੀ 'ਤੇ ਫਿਰ ਦਾਅਵਾ ਠੋਕ ਰਹੇ 'ਨਵਜੋਤ ਸਿੱਧੂ', ਖੇਮੇ ਨੂੰ ਇੱਕਜੁਟ ਕਰਨ 'ਚ ਲੱਗੇ
ਨੋਟ : ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ