ਮੀਂਹ ਨਾਲ ਸ਼ੁਰੂ ਹੋਵੇਗੀ ਚਾਰਧਾਮ ਯਾਤਰਾ
Sunday, Apr 27, 2025 - 11:39 PM (IST)

ਦੇਹਰਾਦੂਨ- ਚਾਰਧਾਮ ਯਾਤਰਾ ਦੀ ਸ਼ੁਰੂਆਤ ਮੀਂਹ ਨਾਲ ਹੋਣ ਦੀ ਉਮੀਦ ਹੈ। ਇਹ ਯਾਤਰਾ 30 ਅਪ੍ਰੈਲ ਨੂੰ ਸ਼ੁਰੂ ਹੋਣ ਵਾਲੀ ਹੈ ਅਤੇ ਮੌਸਮ ਵਿਭਾਗ ਨੇ ਇਸ ਦਿਨ ਤੋਂ 2 ਮਈ ਤੱਕ ਸੂਬੇ ਦੇ ਜ਼ਿਆਦਾਤਰ ਪਹਾੜੀ ਖੇਤਰਾਂ ਵਿਚ ਮੀਂਹ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਮੌਸਮ ਵਿਭਾਗ ਦਾ ਕਹਿਣਾ ਹੈ ਕਿ ਸੋਮਵਾਰ ਨੂੰ ਵੀ 6 ਪਹਾੜੀ ਜ਼ਿਲਿਆਂ ਵਿਚ ਕਿਤੇ-ਕਿਤੇ ਬੂੰਦਾਬਾਂਦੀ ਹੋ ਸਕਦੀ ਹੈ। ਦੂਜੇ ਪਾਸੇ ਮੈਦਾਨੀ ਇਲਾਕਿਆਂ ਵਿਚ ਦਿਨ ਵੇਲੇ ਤੇਜ਼ ਗਰਮੀ ਰਹੇਗੀ ਪਰ ਤੂਫਾਨ ਦੀ ਸੰਭਾਵਨਾ ਪ੍ਰਗਟ ਕੀਤੀ ਗਈ ਹੈ। ਪਹਾੜੀ ਇਲਾਕਿਆਂ ਵਿਚ ਮੀਂਹ ਪੈਣ ਕਾਰਨ ਰਾਤ ਦੇ ਤਾਪਮਾਨ ਵਿਚ ਕੁਝ ਗਿਰਾਵਟ ਆ ਸਕਦੀ ਹੈ।