ਮੁੰਬਈ ਹਮਲਾ : ਤਹਵੁਰ ਰਾਣਾ ਖ਼ਿਲਾਫ਼ ਦੋਸ਼ ਪੱਤਰ ਦਾਖ਼ਲ, ਭਾਰਤ ਵਾਪਸੀ ਦੀ ਮਿਲੀ ਮਨਜ਼ੂਰੀ

09/26/2023 4:55:43 PM

ਮੁੰਬਈ- ਮੁੰਬਈ ਪੁਲਸ ਨੇ ਨਵੰਬਰ 2008 'ਚ ਮਹਾਨਗਰ 'ਚ ਹੋਏ ਅੱਤਵਾਦੀ ਹਮਲਿਆਂ 'ਚ ਸ਼ਮੂਲੀਅਤ ਲਈ ਪਾਕਿਸਤਾਨੀ ਮੂਲ ਦੇ ਕੈਨੇਡੀਅਨ ਵਪਾਰੀ ਤਹਵੁਰ ਰਾਣਾ ਖ਼ਿਲਾਫ਼ ਸੋਮਵਾਰ ਨੂੰ ਇੱਥੇ ਇਕ ਵਿਸ਼ੇਸ਼ ਅਦਾਲਤ ਦੇ ਸਾਹਮਣੇ ਦੋਸ਼ ਪੱਤਰ ਦਾਖ਼ਲ ਕੀਤਾ। ਮੁੰਬਈ ਪੁਲਸ ਦੀ ਅਪਰਾਧ ਸ਼ਾਖਾ ਵਲੋਂ ਅਦਾਲਤ ਦੀ ਰਜਿਸਟਰੀ ਦੇ ਸਾਹਮਣੇ 400 ਪੰਨਿਆਂ ਤੋਂ ਵੱਧ ਦਾ ਦੋਸ਼ ਪੱਤਰ ਪੇਸ਼ ਕੀਤਾ ਗਿਆ ਸੀ। 

ਇਹ ਵੀ ਪੜ੍ਹੋ : AC ਲਗਾ ਕੇ ਸੌਂ ਗਿਆ ਡਾਕਟਰ, ਨਿੱਜੀ ਕਲੀਨਿਕ 'ਚ ਦਾਖ਼ਲ 2 ਨਵਜਨਮੇ ਬੱਚਿਆਂ ਨਾਲ ਵਾਪਰਿਆ ਭਾਣਾ

ਰਾਣਾ ਫਿਲਹਾਲ ਅਮਰੀਕਾ 'ਚ ਹਿਰਾਸਤ 'ਚ ਹੈ। ਇਕ ਸਰਕਾਰੀ ਵਕੀਲ ਨੇ ਕਿਹਾ ਕਿ ਵੈਰੀਫਿਕੇਸ਼ਨ ਪ੍ਰਕਿਰਿਆ ਪੂਰੀ ਹੋਣ ਤੋਂ ਬਾਅਦ ਦਸਤਾਵੇਜ਼ ਮੰਗਲਵਾਰ ਨੂੰ ਵਿਸ਼ੇਸ਼ ਅਦਾਲਤ ਦੇ ਸਾਹਮਣੇ ਆਉਣ ਦੀ ਸੰਭਾਵਨਾ ਹੈ। ਦੇਸ਼ ਲਈ ਇਕ ਵੱਡੀ ਜਿੱਤ 'ਚ ਇਕ ਅਮਰੀਕੀ ਅਦਾਲਤ ਨੇ ਮੁਕੱਦਮੇ ਦਾ ਸਾਹਮਣਾ ਕਰਨ ਲਈ ਮਈ 'ਚ 62 ਸਾਲਾ ਰਾਣਾ ਦੀ ਭਾਰਤ ਵਾਪਸੀ ਨੂੰ ਮਨਜ਼ੂਰੀ ਦੇ ਦਿੱਤੀ। ਮੁੰਬਈ 'ਚ 10 ਪਾਕਿਸਤਾਨੀ ਅੱਤਵਾਦੀਆਂ ਨੇ ਮਸ਼ਹੂਰ ਅਤੇ ਮਹੱਤਵਪੂਰਨ ਸਥਾਨਾਂ 'ਤੇ ਇਕੱਠੇ ਹਮਲਾ ਕੀਤਾ ਸੀ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8


DIsha

Content Editor

Related News