ਹਨੂੰਮਾਨ ਚਾਲੀਸਾ ਪਾਠ ਮਾਮਲਾ : ਰਾਣਾ ਜੋੜੇ ਖ਼ਿਲਾਫ਼ 19 ਨੂੰ ਦੋਸ਼ ਆਇਦ ਹੋਣਗੇ

Saturday, Jan 13, 2024 - 11:52 AM (IST)

ਹਨੂੰਮਾਨ ਚਾਲੀਸਾ ਪਾਠ ਮਾਮਲਾ : ਰਾਣਾ ਜੋੜੇ ਖ਼ਿਲਾਫ਼ 19 ਨੂੰ ਦੋਸ਼ ਆਇਦ ਹੋਣਗੇ

ਮੁੰਬਈ (ਭਾਸ਼ਾ)- ਮੁੰਬਈ ਦੀ ਵਿਸ਼ੇਸ਼ ਅਦਾਲਤ ਨੇ ਕਿਹਾ ਕਿ ਲੋਕ ਸਭਾ ਮੈਂਬਰ ਨਵਨੀਤ ਰਾਣਾ ਤੇ ਉਨ੍ਹਾਂ ਦੇ ਵਿਧਾਇਕ ਪਤੀ ਰਵੀ ਰਾਣਾ ਹਨੂੰਮਾਨ ਚਾਲੀਸਾ ਪਾਠ ਵਿਵਾਦ ਨਾਲ ਜੁੜੇ ਮਾਮਲੇ ਦੀ ਸੁਣਵਾਈ 'ਚ ਦੇਰੀ ਕਰ ਰਹੇ ਹਨ।

ਇਸ ਦੇ ਨਾਲ ਹੀ ਅਦਾਲਤ ਨੇ ਉਸ ਨੂੰ ਪੇਸ਼ ਹੋਣ ਤੋਂ ਛੋਟ ਦੇਣ ਤੋਂ ਇਨਕਾਰ ਕਰ ਦਿੱਤਾ। ਅਦਾਲਤ ਨੇ ਉਸ ਨੂੰ ਦੋਸ਼ ਤੈਅ ਕਰਨ ਲਈ 19 ਜਨਵਰੀ ਨੂੰ ਪੇਸ਼ ਹੋਣ ਲਈ ਕਿਹਾ।

ਇਹ ਖ਼ਬਰ ਵੀ ਪੜ੍ਹੋ : ਗੈਂਗਸਟਰ ਦੀ ਪ੍ਰੇਮਿਕਾ ਦਿਵਿਆ ਹੱਤਿਆਕਾਂਡ ਦਾ ਮੁਲਜ਼ਮ ਬਲਰਾਜ ਪੱਛਮੀ ਬੰਗਾਲ ’ਚ ਗ੍ਰਿਫ਼ਤਾਰ

ਅਮਰਾਵਤੀ ਤੋਂ ਲੋਕ ਸਭਾ ਮੈਂਬਰ ਨਵਨੀਤ ਰਾਣਾ ਤੇ ਬਡਨੇਰਾ ਦੇ ਵਿਧਾਇਕ ਰਵੀ ਰਾਣਾ ’ਤੇ ਇੰਡੀਅਨ ਪੀਨਲ ਕੋਡ ਦੀ ਧਾਰਾ 353 (ਲੋਕ ਸੇਵਕ ਨੂੰ ਉਸ ਦੀ ਜ਼ਿੰਮੇਵਾਰੀ ਨਿਭਾਉਣ ਤੋਂ ਰੋਕਣ ਲਈ ਹਮਲਾ ਜਾਂ ਅਪਰਾਧਿਕ ਬਲ) ਦੇ ਤਹਿਤ ਮਾਮਲਾ ਦਰਜ ਕੀਤਾ ਗਿਆ ਸੀ।

ਰਾਣਾ ਜੋੜੇ ਨੇ ਐਲਾਨ ਕੀਤਾ ਸੀ ਕਿ ਉਹ ਤਤਕਾਲੀ ਮੁੱਖ ਮੰਤਰੀ ਊਧਵ ਠਾਕਰੇ ਦੀ ਨਿੱਜੀ ਰਿਹਾਇਸ਼ ਦੇ ਸਾਹਮਣੇ ਹਨੂੰਮਾਨ ਚਾਲੀਸਾ ਦਾ ਪਾਠ ਕਰਨਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ 'ਤੇ ਆਪਣੀ ਪ੍ਰਤੀਕਿਰਿਆ ਕੁਮੈਂਟ ਕਰਕੇ ਸਾਂਝੀ ਕਰੋ।


author

sunita

Content Editor

Related News