ਅਣਪਛਾਤੇ ਲੋਕਾਂ ਨੇ ਹਨੂੰਮਾਨ ਮੰਦਰ ਦੇ ਰੱਥ ਨੂੰ ਲਾਈ ਅੱਗ, 5 ਲੋਕ ਗ੍ਰਿਫ਼ਤਾਰ
Tuesday, Sep 24, 2024 - 06:41 PM (IST)
ਅਨੰਤਪੁਰ : ਆਂਧਰਾ ਪ੍ਰਦੇਸ਼ ਦੇ ਅਨੰਤਪੁਰ ਜ਼ਿਲ੍ਹੇ ਦੇ ਇਕ ਪਿੰਡ 'ਚ ਮੰਗਲਵਾਰ ਸਵੇਰੇ ਅਣਪਛਾਤੇ ਲੋਕਾਂ ਨੇ ਹਨੂੰਮਾਨ ਮੰਦਰ ਦੇ ਰੱਥ ਨੂੰ ਕਥਿਤ ਤੌਰ 'ਤੇ ਅੱਗ ਲਗਾ ਦਿੱਤੀ। ਪੁਲਸ ਨੇ ਇਸ ਸਬੰਧ ਵਿੱਚ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਅਨੰਤਪੁਰ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ (ਐੱਸਪੀ) ਪੀ. ਜਗਦੀਸ਼ ਨੇ ਕਿਹਾ ਕਿ ਇਹ ਘਟਨਾ ਫਿਰਕੂ ਨਹੀਂ ਸੀ, ਸਗੋਂ ਇੱਕ ਹੀ ਭਾਈਚਾਰੇ ਦੇ ਦੋ ਸਮੂਹਾਂ ਵਿਚਾਲੇ ਹੋਈ ਲੜਾਈ ਦਾ ਨਤੀਜਾ ਸੀ। ਉਹਨਾਂ ਨੇ ਕਿਹਾ ਕਿ ਇਹ ਫਿਰਕੂ ਨਹੀਂ ਹੈ... ਦੋ ਸਾਲ ਪਹਿਲਾਂ ਦੋ ਲੋਕਾਂ ਨੇ ਇਸ ਲਈ ਦਾਨ ਦਿੱਤਾ ਸੀ ਅਤੇ ਉਨ੍ਹਾਂ ਵਿਚਕਾਰ ਵਿਚਾਰਾਂ ਦਾ ਮਤਭੇਦ ਪੈਦਾ ਹੋ ਗਿਆ ਸੀ।"
ਇਹ ਵੀ ਪੜ੍ਹੋ - ਸਮੋਸਾ ਪਾਰਟੀ ਦੇਣ ਤੋਂ ਇਨਕਾਰ ਕਰਨ 'ਤੇ ਹੈਵਾਨ ਬਣੇ ਦੋਸਤ, ਬੇਰਹਿਮੀ ਨਾਲ ਕਰ 'ਤਾ ਕਤਲ
ਪੁਲਸ ਅਨੁਸਾਰ ਰੱਥ ਨੂੰ ਜਨਤਕ ਥਾਂ ’ਤੇ ਰੱਖਣ ਨੂੰ ਲੈ ਕੇ ਵਿਵਾਦ ਖੜ੍ਹਾ ਹੋ ਗਿਆ ਸੀ ਅਤੇ ਦਾਨੀ ਸੱਜਣਾਂ ਨੂੰ ਇਸ ਨੂੰ ਆਪਣੇ ਘਰਾਂ ਵਿੱਚ ਰੱਖਣ ਲਈ ਕਿਹਾ ਗਿਆ ਸੀ। ਗੱਲਬਾਤ ਤੋਂ ਬਾਅਦ ਰੱਥ ਨੂੰ ਪਾਰਕ ਕਰਨ ਲਈ ਸ਼ੈੱਡ ਬਣਾਉਣ ਲਈ ਸਹਿਮਤੀ ਬਣੀ ਸੀ ਪਰ ਮੰਗਲਵਾਰ ਸਵੇਰੇ ਅਣਪਛਾਤੇ ਵਿਅਕਤੀਆਂ ਨੇ ਕਥਿਤ ਤੌਰ 'ਤੇ ਰੱਥ ਨੂੰ ਅੱਗ ਲਗਾ ਦਿੱਤੀ। ਐੱਸਪੀ ਨੇ ਦੱਸਿਆ ਕਿ ਪੁਲਸ ਨੇ ਪੰਜ ਵਿਅਕਤੀਆਂ ਨੂੰ ਹਿਰਾਸਤ ਵਿੱਚ ਲਿਆ ਹੈ। ਇਸ ਘਟਨਾ ਪਿੱਛੇ ਪਿੰਡ ਦੇ ਵਿਰੋਧੀ ਗੁੱਟ ਦੇ ਮੈਂਬਰਾਂ ਦਾ ਹੱਥ ਹੋਣ ਦਾ ਸ਼ੱਕ ਹੈ। ਇਸ ਸਬੰਧੀ ਮੰਗਲਵਾਰ ਸਵੇਰੇ ਸ਼ਿਕਾਇਤ ਦਰਜ ਕਰਵਾਈ ਗਈ ਸੀ ਪਰ ਅਜੇ ਤੱਕ ਕੋਈ ਮਾਮਲਾ ਦਰਜ ਨਹੀਂ ਕੀਤਾ ਗਿਆ। ਇਸ ਦੌਰਾਨ ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਐੱਨ. ਚੰਦਰਬਾਬੂ ਨਾਇਡੂ ਨੇ ਇਸ ਘਟਨਾ ਦਾ ਨੋਟਿਸ ਲਿਆ ਅਤੇ ਜ਼ਿਲ੍ਹਾ ਅਧਿਕਾਰੀਆਂ ਨੂੰ ਇਸ ਬਾਰੇ ਪੁੱਛਿਆ। ਇਸ ਘਟਨਾ ਦੀ ਨਿੰਦਾ ਕਰਦੇ ਹੋਏ ਮੁੱਖ ਮੰਤਰੀ ਨੇ ਦੋਸ਼ੀਆਂ ਦੀ ਸ਼ਨਾਖਤ ਕਰਨ ਅਤੇ ਗ੍ਰਿਫਤਾਰ ਕਰਨ ਦੇ ਹੁਕਮ ਦਿੱਤੇ ਹਨ।
ਇਹ ਵੀ ਪੜ੍ਹੋ - ਵੱਡਾ ਫ਼ੈਸਲਾ: ਜੇਲ੍ਹਾਂ ਦੇ ਕੈਦੀ ਹੁਣ ਵੇਚਣਗੇ ਪੈਟਰੋਲ-ਡੀਜ਼ਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8