ਚੌਧਰੀ ਚਰਨ ਸਿੰਘ, ਨਰਸਿਮਹਾ ਰਾਓ ਤੇ ਡਾ. ਸਵਾਮੀਨਾਥਨ ਨੂੰ ਮਿਲੇਗਾ ''ਭਾਰਤ ਰਤਨ'', PM ਮੋਦੀ ਨੇ ਕੀਤਾ ਐਲਾਨ

02/09/2024 6:52:01 PM

ਨਵੀਂ ਦਿੱਲੀ- ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ, ਪੀ.ਵੀ. ਨਰਸਿਮਹਾ ਰਾਓ ਅਤੇ ਮਸ਼ਹੂਰ ਵਿਗਿਆਨੀ ਐੱਮ.ਐੱਸ. ਸਵਾਮੀਨਾਥਨ ਨੂੰ ਦੇਸ਼ ਦੇ ਸਭ ਤੋਂ ਵੱਡੇ ਨਾਗਰਿਕ ਸਨਮਾਨ 'ਭਾਰਤ ਰਤਨ' ਨਾਲ ਸਨਾਮਿਤ ਕੀਤਾ ਜਾਵੇਗਾ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਖੁਦ 'ਐਕਸ' 'ਤੇ ਪੋਸਟ ਰਾਹੀਂ ਇਹ ਜਾਣਕਾਰੀ ਦਿੱਤੀ ਹੈ। ਪ੍ਰਧਾਨ ਮੰਤਰੀ ਨੇ ਕਿਹਾ ਕਿ ਚੌਧਰੀ ਚਰਨ ਸਿੰਘ ਨੇ ਕਿਸਾਨਾਂ ਦੇ ਅਧਿਕਾਰ ਅਤੇ ਉਨ੍ਹਾਂ ਦੇ ਕਲਿਆਣ ਲਈ ਆਪਣਾ ਪੂਰਾ ਜੀਵਨ ਸਮਰਪਿਤ ਕਰ ਦਿੱਤਾ ਸੀ। ਇਕ ਹੋਰ ਪੋਸਟ 'ਚ ਪ੍ਰਧਾਨ ਮੰਤਰੀ ਨੇ ਕਿਹਾ ਕਿ ਉਨ੍ਹਾਂ ਨੂੰ ਇਹ ਦੱਸਦੇ ਹੋਏ ਖੁਸ਼ੀ ਹੋ ਰਹੀ ਹੈ ਕਿ ਸਾਬਕਾ ਪ੍ਰਧਾਨ ਮੰਤਰੀ ਪੀ.ਵੀ. ਨਰਸਿਮਹਾ ਰਾਓ ਨੂੰ ਭਾਰਤ ਰਤਨ ਨਾਲ ਸਨਾਮਿਤ ਕੀਤਾ ਜਾਵੇਗਾ। ਪੀ.ਐੱਮ. ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਦੂਰਦਰਸ਼ੀ ਅਗਵਾਈ ਨੇ ਭਾਰਤ ਨੂੰ ਆਰਥਿਕ ਰੂਪ ਨਾਲ ਉਨਤ ਬਣਾਉਣ, ਦੇਸ਼ ਦੀ ਖੁਸ਼ਹਾਲੀ ਅਤੇ ਵਿਕਾਸ ਲਈ ਇਕ ਠੋਸ ਨੀਂਹ ਰੱਖਣ 'ਚ ਮਹੱਤਵਪੂਰਨ ਭੂਮਿਕਾ ਨਿਭਾਈ। ਪ੍ਰਧਾਨ ਮੰਤਰੀ ਮੋਦੀ ਨੇ ਇਕ ਹੋਰ ਪੋਸਟ 'ਚ ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕੀਤੇ ਜਾਣ ਦਾ ਐਲਾਨ ਕੀਤਾ। 

ਇਹ ਵੀ ਪੜ੍ਹੋ- ਆਪਣੇ ਗੁਰੂ ਆਸ਼ੂਤੋਸ਼ ਮਹਾਰਾਜ ਨੂੰ ਜਗਾਉਣ ਲਈ ਸਾਧਵੀ ਨੇ ਲੈ ਲਈ ਸਮਾਧੀ, ਲੋਕਾਂ ਨੇ ਦੱਸਿਆ ਪਖੰਡ

ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਦੇਣ ਦਾ ਐਲਾਨ ਕਰਦੇ ਹੋਏ ਪੀ.ਐੱਮ. ਮੋਦੀ ਨੇ ਕਿਹਾ ਕਿ ਇਹ ਬਹੁਤ ਖੁਸ਼ੀ ਦੀ ਗੱਲ ਹੈ ਕਿ ਭਾਰਤ ਸਰਕਾਰ ਨੇ ਖੇਤੀਬਾੜੀ ਅਤੇ ਕਿਸਾਨਾਂ ਦੀ ਭਲਾਈ ਵਿਚ ਸਾਡੇ ਦੇਸ਼ ਵਿਚ ਸ਼ਾਨਦਾਰ ਯੋਗਦਾਨ ਲਈ ਡਾ. ਐੱਮ.ਐੱਸ. ਸਵਾਮੀਨਾਥਨ ਨੂੰ ਭਾਰਤ ਰਤਨ ਨਾਲ ਸਨਮਾਨਿਤ ਕਰ ਰਹੀ ਹੈ। ਉਨ੍ਹਾਂ ਨੇ ਚੁਣੌਤੀਪੂਰਨ ਸਮਿਆਂ ਦੌਰਾਨ ਖੇਤੀਬਾੜੀ ਵਿਚ ਸਵੈ-ਨਿਰਭਰਤਾ ਪ੍ਰਾਪਤ ਕਰਨ ਵਿਚ ਮਹੱਤਵਪੂਰਣ ਭੂਮਿਕਾ ਨਿਭਾਈ ਅਤੇ ਭਾਰਤੀ ਖੇਤੀਬਾੜੀ ਦੇ ਆਧੁਨਿਕੀਕਰਨ ਲਈ ਸ਼ਾਨਦਾਰ ਕੋਸ਼ਿਸ਼ਾਂ ਕੀਤੀਆਂ। ਅਸੀਂ ਉਨ੍ਹਾਂ ਨੂੰ ਇਕ ਖੋਜੀ ਅਤੇ ਸਲਾਹਕਾਰ ਵਜੋਂ ਯਾਦ ਕਰਦੇ ਹਾਂ ਅਤੇ ਬਹੁਤ ਸਾਰੇ ਵਿਦਿਆਰਥੀਆਂ ਵਿਚ ਸਿੱਖਣ ਅਤੇ ਖੋਜ ਨੂੰ ਉਤਸ਼ਾਹਿਤ ਕਰਦੇ ਹਾਂ। ਡਾ. ਸਵਾਮੀਨਾਥਨ ਦੀ ਦੂਰਦਰਸ਼ੀ ਲੀਡਰਸ਼ਿਪ ਨੇ ਨਾ ਸਿਰਫ਼ ਭਾਰਤੀ ਖੇਤੀ ਨੂੰ ਬਦਲਿਆ ਹੈ, ਸਗੋਂ ਦੇਸ਼ ਦੀ ਖੁਰਾਕ ਸੁਰੱਖਿਆ ਅਤੇ ਖੁਸ਼ਹਾਲੀ ਨੂੰ ਵੀ ਯਕੀਨੀ ਬਣਾਇਆ ਹੈ। ਉਹ ਅਜਿਹੇ ਵਿਅਕਤੀ ਸਨ ਜਿਨ੍ਹਾਂ ਨੂੰ ਮੈਂ ਨੇੜਿਓਂ ਜਾਣਦਾ ਸੀ ਅਤੇ ਮੈਂ ਹਮੇਸ਼ਾ ਉਨ੍ਹਾਂ ਦੀ ਸੂਝ ਅਤੇ ਜਾਣਕਾਰੀ ਦੀ ਕਦਰ ਕੀਤੀ।

ਇਹ ਵੀ ਪੜ੍ਹੋ- ਜੰਤਰ-ਮੰਤਰ 'ਚ CM ਕੇਜਰੀਵਾਲ ਦਾ ਕੇਂਦਰ ਸਰਕਾਰ 'ਤੇ ਤਿੱਖਾ ਹਮਲਾ, ਬੋਲੇ- ਅਸੀਂ ਇੱਥੇ ਭੀਖ ਮੰਗਣ ਨਹੀਂ ਆਏ

ਸਰਕਾਰ ਨੇ ਇਸ ਤੋਂ ਪਹਿਲਾਂ ਲਾਲ ਕ੍ਰਿਸ਼ਨ ਅਡਵਾਨੀ ਅਤੇ ਕਰਪੂਰੀ ਠਾਕੁਰ ਲਈ ਦੇਸ਼ ਦੇ ਸਰਵਉੱਚ ਨਾਗਰਿਕ ਸਨਮਾਨਾਂ ਦਾ ਐਲਾਨ ਕੀਤਾ ਸੀ। ਮੋਦੀ ਨੇ ਇਸ ਮੌਕੇ 'ਤੇ ਕਿਹਾ ਕਿ ਨਰਸਿਮਹਾ ਰਾਓ ਨੇ ਮਹੱਤਵਪੂਰਨ ਤਬਦੀਲੀਆਂ ਰਾਹੀਂ ਭਾਰਤ ਦੀ ਅਗਵਾਈ ਕੀਤੀ ਅਤੇ ਇਸ ਦੇ ਸੱਭਿਆਚਾਰਕ ਅਤੇ ਬੌਧਿਕ ਵਿਰਸੇ ਨੂੰ ਵੀ ਭਰਪੂਰ ਕੀਤਾ।

ਇਹ ਵੀ ਪੜ੍ਹੋ- ਪਤਨੀ ਦੀ ਮੌਤ ਦਾ ਸਦਮਾ ਨਾ ਸਹਾਰ ਸਕਿਆ ਪਤੀ, ਇੱਕਠਿਆਂ ਬਲੀਆਂ ਦੋਵਾਂ ਦੀਆਂ ਚਿਖ਼ਾਵਾਂ

ਇਸ ਮੌਕੇ ਚੌਧਰੀ ਚਰਨ ਸਿੰਘ ਦੇ ਪੋਤਰੇ ਜੈਅੰਤ ਸਿੰਘ ਨੇ ਕਿਹਾ, 'ਦਿੱਲ ਜਿੱਤ ਲਿਆ'

ਇਹ ਵੀ ਪੜ੍ਹੋ- ਆ ਗਿਆ 'Luna' ਦਾ ਇਲੈਕਟ੍ਰਿਕ ਅਵਤਾਰ, ਸਿੰਗਲ ਚਾਰਜ 'ਚ ਚੱਲੇਗਾ 110 ਕਿਲੋਮੀਟਰ, ਸਿਰਫ਼ ਇੰਨੀ ਹੈ ਕੀਮਤ

ਤੁਹਾਨੂੰ ਦੱਸ ਦੇਈਏ ਕਿ ਲੰਬੇ ਸਮੇਂ ਤੋਂ ਰਾਸ਼ਟਰੀ ਲੋਕ ਦਲ ਦੇ ਮੁਖੀ ਜਯੰਤ ਸਿੰਘ ਦੇ ਦਾਦਾ ਅਤੇ ਕਿਸਾਨਾਂ ਦੇ ਮਸੀਹਾ ਅਤੇ ਸਾਬਕਾ ਪ੍ਰਧਾਨ ਮੰਤਰੀ ਚੌਧਰੀ ਚਰਨ ਸਿੰਘ ਨੂੰ ਭਾਰਤ ਰਤਨ ਦੇਣ ਦੀ ਮੰਗ ਕੀਤੀ ਜਾ ਰਹੀ ਹੈ। ਆਖਰਕਾਰ ਉਨ੍ਹਾਂ ਨੂੰ ਭਾਰਤ ਰਤਨ ਮਿਲਣ ਵਾਲਾ ਹੈ।

ਇਹ ਵੀ ਪੜ੍ਹੋ- Hyundai ਨੇ ਲਾਂਚ ਕੀਤਾ i20 ਦਾ ਨਵਾਂ ਮਾਡਲ, ਜਾਣੋ ਕੀਮਤ ਤੇ ਖੂਬੀਆਂ


Rakesh

Content Editor

Related News