ਸਿਹਤ ਬੀਮਾ ਦੇ ਨਾਂ ''ਤੇ ਅਮਰੀਕਾ ਦੇ ਲੋਕਾਂ ਨਾਲ ਠੱਗੀ, 14 ਗ੍ਰਿਫ਼ਤਾਰ

Friday, Nov 17, 2023 - 01:23 PM (IST)

ਨੋਇਡਾ (ਭਾਸ਼ਾ)- ਉੱਤਰ ਪ੍ਰਦੇਸ਼ ਦੇ ਗੌਤਮਬੁੱਧ ਨਗਰ ਜ਼ਿਲ੍ਹੇ ਦੀ ਥਾਣਾ ਫੇਜ਼-ਵਨ ਪੁਲਸ ਨੇ ਸਿਹਤ ਬੀਮਾ ਕਰਵਾਉਣ ਦੇ ਨਾਂ 'ਤੇ ਅਮਰੀਕਾ ਦੇ ਲੋਕਾਂ ਨਾਲ ਠੱਗੀ ਕਰਨ ਵਾਲੇ ਕਾਲ ਸੈਂਟਰ ਦਾ ਪਰਦਾਫਾਸ਼ ਕਰਦੇ ਹੋਏ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਫੇਜ਼-ਵਨ ਦੇ ਇੰਚਾਰਜ ਇੰਸਪੈਕਟਰ ਧਰੁਵ ਭੂਸ਼ਣ ਦੁਬੇ ਨੇ ਦੱਸਿਆ ਕਿ ਬੀਤੀ ਰਾਤ ਪੁਲਸ ਨੂੰ ਸੂਚਨਾ ਮਿਲੀ ਕਿ ਸੈਕਟਰ-2 'ਚ ਇਕ ਕਾਲ ਸੈਂਟਰ ਹੈ, ਜਿਸ 'ਚ ਅਮਰੀਕਾ 'ਚ ਰਹਿਣ ਵਾਲੇ ਲੋਕਾਂ ਦਾ ਸਿਹਤ ਬੀਮਾ ਕਰਵਾਉਣ ਦੇ ਨਾਂ 'ਤੇ ਠੱਗੀ ਕੀਤੀ ਜਾ ਰਹੀ ਹੈ। 

ਇਹ ਵੀ ਪੜ੍ਹੋ : ਉੱਤਰਕਾਸ਼ੀ ਹਾਦਸਾ : 72 ਘੰਟਿਆਂ ਤੋਂ ਸੁਰੰਗ 'ਚ ਫਸੀਆਂ 40 ਜ਼ਿੰਦਗੀਆਂ ਨੂੰ ਬਚਾਉਣ ਦੀ ਜੰਗ ਜਾਰੀ

ਉਨ੍ਹਾਂ ਦੱਸਿਆ ਕਿ ਸੂਚਨਾ ਦੇ ਆਧਾਰ 'ਤੇ ਪੁਲਸ ਨੇ ਛਾਪਾ ਮਾਰ ਕੇ ਮੌਕੇ ਤੋਂ 14 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਥਾਣਾ ਇੰਚਾਰਜ ਨੇ ਦੱਸਿਆ ਕਿ ਗ੍ਰਿਫ਼ਤਾਰ ਦੋਸ਼ੀਆਂ ਕੋਲੋਂ ਪੁਲਸ ਨੇ 7 ਕੰਪਿਊਟਰ, ਇਕ ਲੈਪਟਾਪ ਆਦਿ ਬਰਾਮਦ ਕੀਤਾ ਹੈ। ਇਨ੍ਹਾਂ ਲੋਕਾਂ ਨੇ ਪੁੱਛ-ਗਿੱਛ ਦੌਰਾਨ ਪੁਲਸ ਨੂੰ ਦੱਸਿਆ ਕਿ ਇਹ ਲੋਕ ਅਮਰੀਕਾ 'ਚ ਰਹਿਣ ਵਾਲੇ ਲੋਕਾਂ ਨੂੰ ਬੀਮਾ ਕਰਵਾਉਣ ਦੇ ਨਾਂ 'ਤੇ ਆਪਣੇ ਜਾਲ 'ਚ ਫਸਾਉਂਦੇ ਹਨ ਅਤੇ ਉਨ੍ਹਾਂ ਨਾਲ ਹੁਣ ਤੱਕ ਕਰੋੜਾਂ ਰੁਪਏ ਦੀ ਠੱਗੀ ਕਰ ਚੁੱਕੇ ਹਨ। ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News