ਕੈਮੀਕਲ ਫੈਕਟਰੀ ''ਚ ਹੋ ਗਿਆ ਜ਼ਬਰਦਸਤ ਧਮਾਕਾ ! 2 ਮਜ਼ਦੂਰਾਂ ਦੀ ਹੋਈ ਦਰਦਨਾਕ ਮੌਤ

Sunday, Feb 15, 2026 - 04:22 PM (IST)

ਕੈਮੀਕਲ ਫੈਕਟਰੀ ''ਚ ਹੋ ਗਿਆ ਜ਼ਬਰਦਸਤ ਧਮਾਕਾ ! 2 ਮਜ਼ਦੂਰਾਂ ਦੀ ਹੋਈ ਦਰਦਨਾਕ ਮੌਤ

ਨੈਸ਼ਨਲ ਡੈਸਕ- ਕਰਨਾਟਕ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆ ਰਹੀ ਹੈ, ਜਿੱਥੋਂ ਦੇ ਮਾਂਡਿਆ ਜ਼ਿਲ੍ਹੇ ਵਿੱਚ ਐਤਵਾਰ ਸਵੇਰੇ ਇੱਕ ਕੈਮੀਕਲ ਫੈਕਟਰੀ ਵਿੱਚ ਸਟੋਰੇਜ ਟੈਂਕ ਫਟਣ ਕਾਰਨ 2 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ 4 ਹੋਰ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ। ਇਹ ਹਾਦਸਾ ਬਸਾਰਾਲੂ ਹੋਬਲੀ ਦੇ ਕਰੇਕੱਟੇ ਪਿੰਡ ਸਥਿਤ 'ਕੀਰਤੀ ਕੈਮੀਕਲਜ਼ ਇੰਡਸਟਰੀਜ਼' ਵਿੱਚ ਉਸ ਸਮੇਂ ਵਾਪਰਿਆ ਜਦੋਂ ਫੈਕਟਰੀ ਦੇ ਸਾਮਾਨ ਨੂੰ ਕਿਸੇ ਦੂਜੀ ਥਾਂ ਸ਼ਿਫਟ ਕੀਤਾ ਜਾ ਰਿਹਾ ਸੀ।

ਜਾਣਕਾਰੀ ਅਨੁਸਾਰ, ਮਜ਼ਦੂਰ ਗੈਸ ਕੱਟਰ ਦੀ ਮਦਦ ਨਾਲ ਕੈਮੀਕਲ ਟੈਂਕ ਦਾ ਢੱਕਣ ਖੋਲ੍ਹਣ ਦੀ ਕੋਸ਼ਿਸ਼ ਕਰ ਰਹੇ ਸਨ। ਅਚਾਨਕ ਟੈਂਕ ਦੇ ਅੰਦਰ ਬਣੀ ਗੈਸ ਕਾਰਨ ਭਿਆਨਕ ਧਮਾਕਾ ਹੋ ਗਿਆ। ਧਮਾਕਾ ਇੰਨਾ ਜ਼ਬਰਦਸਤ ਸੀ ਕਿ ਮ੍ਰਿਤਕਾਂ ਦੀਆਂ ਦੇਹਾਂ ਦਾ ਬੁਰਾ ਹਾਲ ਹੋ ਗਿਆ। ਮ੍ਰਿਤਕਾਂ ਦੀ ਪਛਾਣ ਆਕਾਸ਼ (26) ਅਤੇ ਕੱਲੂ ਖਾਨ (27) ਵਜੋਂ ਹੋਈ ਹੈ, ਜੋ ਕਿ ਬਿਹਾਰ ਦੇ ਰਹਿਣ ਵਾਲੇ ਸਨ।

ਇਹ ਵੀ ਪੜ੍ਹੋ- ''ਖਿੱਚ ਲਓ ਜੰਗ ਦੀ ਤਿਆਰੀ..!'', ਬ੍ਰਿਟਿਸ਼ PM ਨੇ ਯੂਰਪੀ ਦੇਸ਼ਾਂ ਨੂੰ ਦੇ'ਤੀ Warning

ਜ਼ਖ਼ਮੀਆਂ ਨੂੰ ਤੁਰੰਤ ਮਾਂਡਿਆ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸਿਜ਼ (MIMS) ਵਿੱਚ ਦਾਖਲ ਕਰਵਾਇਆ ਗਿਆ ਹੈ, ਜਿੱਥੇ ਉਨ੍ਹਾਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ। ਸਥਾਨਕ ਲੋਕਾਂ ਅਨੁਸਾਰ ਇਸ ਫੈਕਟਰੀ ਦਾ ਸੁਰੱਖਿਆ ਰਿਕਾਰਡ ਪਹਿਲਾਂ ਵੀ ਖ਼ਰਾਬ ਰਿਹਾ ਹੈ। ਸਾਲ 2022 ਵਿੱਚ ਇੱਥੇ ਜ਼ਹਿਰੀਲੀ ਗੈਸ ਲੀਕ ਹੋਣ ਕਾਰਨ ਫਸਲਾਂ ਦਾ ਨੁਕਸਾਨ ਹੋਇਆ ਸੀ ਅਤੇ ਦੋ ਕੁੱਤਿਆਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਲੋਕਾਂ ਦੇ ਵਿਰੋਧ ਕਾਰਨ ਇਸ ਨੂੰ ਬੰਦ ਕਰ ਦਿੱਤਾ ਗਿਆ ਸੀ।

ਬਸਾਰਾਲੂ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਮਾਮਲਾ ਦਰਜ ਕਰ ਲਿਆ ਹੈ। ਦੱਸਿਆ ਜਾ ਰਿਹਾ ਹੈ ਕਿ ਹਾਦਸੇ ਤੋਂ ਬਾਅਦ ਫੈਕਟਰੀ ਮਾਲਕ ਅਤੇ ਠੇਕੇਦਾਰ ਮੌਕੇ ਤੋਂ ਫਰਾਰ ਹਨ। ਪੁਲਸ ਹਾਦਸੇ ਦੇ ਅਸਲ ਕਾਰਨਾਂ ਅਤੇ ਸੁਰੱਖਿਆ ਨਿਯਮਾਂ ਦੀ ਉਲੰਘਣਾ ਦੀ ਜਾਂਚ ਕਰ ਰਹੀ ਹੈ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


author

Harpreet SIngh

Content Editor

Related News