ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ! 3 ਦੀ ਦਰਦਨਾਕ ਮੌਤ, 30 ਤੋਂ ਵੱਧ ਜ਼ਖ਼ਮੀ

Tuesday, Apr 14, 2026 - 10:56 AM (IST)

ਸਵਾਰੀਆਂ ਨਾਲ ਭਰੀ ਬੱਸ ਦੀ ਟਰੱਕ ਨਾਲ ਭਿਆਨਕ ਟੱਕਰ! 3 ਦੀ ਦਰਦਨਾਕ ਮੌਤ, 30 ਤੋਂ ਵੱਧ ਜ਼ਖ਼ਮੀ

ਅਲਵਰ/ਰਾਜਗੜ੍ਹ: ਰਾਜਸਥਾਨ ਦੇ ਅਲਵਰ ਜ਼ਿਲ੍ਹੇ ਵਿੱਚ ਦਿੱਲੀ-ਮੁੰਬਈ ਐਕਸਪ੍ਰੈਸ-ਵੇਅ 'ਤੇ ਮੰਗਲਵਾਰ ਤੜਕੇ ਇੱਕ ਦਿਲ ਦਹਿਲਾ ਦੇਣ ਵਾਲਾ ਸੜਕ ਹਾਦਸਾ ਵਾਪਰਿਆ। ਜਿਥੇ ਰਾਜਗੜ੍ਹ ਥਾਣਾ ਖੇਤਰ ਦੇ ਪਿਨਾਨ ਨੇੜੇ ਇੱਕ ਤੇਜ਼ ਰਫ਼ਤਾਰ ਨਿੱਜੀ ਟ੍ਰੈਵਲ ਬੱਸ ਬੇਕਾਬੂ ਹੋ ਕੇ ਅੱਗੇ ਜਾ ਰਹੇ ਕੈਮੀਕਲ ਨਾਲ ਭਰੇ ਟਰੱਕ ਨਾਲ ਟਕਰਾ ਗਈ, ਜਿਸ ਨਾਲ ਵੱਡਾ ਹਾਦਸਾ ਵਾਪਰ ਗਿਆ। ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਚਕਨਾਚੂਰ ਹੋ ਗਿਆ। ਇਸ ਹਾਦਸੇ ਦੌਰਾਨ ਇਕ ਬੱਚੇ ਸਣੇ 3 ਲੋਕਾਂ ਦੀ ਮੌਤ ਹੋ ਗਈ। 

ਇਹ ਵੀ ਪੜ੍ਹੋ - ਪ੍ਰਦਰਸ਼ਨ ਵਿਚਾਲੇ ਸਰਕਾਰ ਨੇ ਵਧਾ'ਤੀ ਕਰਮਚਾਰੀਆਂ ਦੀ ਤਨਖ਼ਾਹ, CM ਯੋਗੀ ਨੇ ਕੀਤਾ ਐਲਾਨ

ਸੁੱਤੇ ਪਏ ਮੁਸਾਫ਼ਰਾਂ 'ਤੇ ਟੁੱਟਿਆ ਕਹਿਰ
ਜਾਣਕਾਰੀ ਅਨੁਸਾਰ ਹਾਦਸੇ ਦਾ ਸ਼ਿਕਾਰ ਹੋਈ ਨਿੱਜੀ ਬੱਸ ਇੰਦੌਰ ਤੋਂ ਦਿੱਲੀ ਜਾ ਰਹੀ ਸੀ। ਹਾਦਸੇ ਦੇ ਸਮੇਂ ਬੱਸ ਵਿੱਚ ਸਵਾਰ ਜ਼ਿਆਦਾਤਰ ਯਾਤਰੀ ਗੂੜ੍ਹੀ ਨੀਂਦ ਵਿੱਚ ਸਨ। ਅਚਾਨਕ ਹੋਈ ਜ਼ੋਰਦਾਰ ਟੱਕਰ ਕਾਰਨ ਬੱਸ ਵਿੱਚ ਚੀਕ-ਚਿਹਾੜਾ ਮੱਚ ਗਿਆ। ਇਸ ਦਰਦਨਾਕ ਹਾਦਸੇ ਵਿੱਚ ਬੱਸ ਡਰਾਈਵਰ, ਇੱਕ ਔਰਤ ਅਤੇ ਇੱਕ ਮਾਸੂਮ ਬੱਚੇ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਸ ਵਿੱਚ ਸਵਾਰ ਕਰੀਬ 30 ਹੋਰ ਯਾਤਰੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ। ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। 

ਇਹ ਵੀ ਪੜ੍ਹੋ - ਹੁਣ ਮੁਲਾਜ਼ਮਾਂ ਤੇ ਪੈਨਸ਼ਨਰਾਂ ਨੂੰ ਮਿਲੇਗਾ ਬਰਾਬਰ DA! ਸੁਪਰੀਮ ਕੋਰਟ ਦਾ ਵੱਡਾ ਫੈਸਲਾ

ਬਚਾਅ ਕਾਰਜ ਅਤੇ ਇਲਾਜ
ਹਾਦਸੇ ਦੀ ਸੂਚਨਾ ਮਿਲਦੇ ਹੀ NHAI (ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ) ਦੀ ਰੈਸਕਿਊ ਟੀਮ ਮੌਕੇ 'ਤੇ ਪਹੁੰਚ ਗਈ। ਟੀਮ ਨੇ ਤਤਪਰਤਾ ਦਿਖਾਉਂਦੇ ਹੋਏ ਬੱਸ ਵਿੱਚ ਫਸੇ ਜ਼ਖ਼ਮੀਆਂ ਨੂੰ ਬਾਹਰ ਕੱਢਿਆ ਅਤੇ ਐਂਬੂਲੈਂਸ ਰਾਹੀਂ ਪਿਨਾਨ ਦੇ ਆਦਰਸ਼ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ। ਮੁੱਢਲੀ ਸਹਾਇਤਾ ਤੋਂ ਬਾਅਦ ਗੰਭੀਰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਲਈ ਹਾਇਰ ਸੈਂਟਰ ਰੈਫਰ ਕਰ ਦਿੱਤਾ ਗਿਆ ਹੈ। ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੁਲਸ ਨੇ ਕਬਜ਼ੇ ਵਿਚ ਲੈ ਲਿਆ ਅਤੇ ਹਸਪਤਾਲ ਦੀ ਮੋਰਚਰੀ ਵਿੱਚ ਰੱਖਵਾ ਦਿੱਤਾ ਹੈ। 

ਇਹ ਵੀ ਪੜ੍ਹੋ - ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ! ਦਿੱਲੀ 'ਚ ਭਾਰੀ ਜਾਮ ਦਾ ਅਲਰਟ, ਟ੍ਰੈਫਿਕ ਐਡਵਾਈਜ਼ਰੀ ਜਾਰੀ

ਪੁਲਸ ਦੀ ਲਾਪਰਵਾਹੀ 'ਤੇ ਭੜਕੇ ਲੋਕ
ਹਾਦਸੇ ਤੋਂ ਬਾਅਦ ਪ੍ਰਸ਼ਾਸਨ ਅਤੇ ਪੁਲਸ ਵਿਰੁੱਧ ਲੋਕਾਂ ਵਿੱਚ ਭਾਰੀ ਰੋਸ ਦੇਖਣ ਨੂੰ ਮਿਲਿਆ। ਜ਼ਖ਼ਮੀ ਯਾਤਰੀਆਂ ਅਤੇ ਸਥਾਨਕ ਲੋਕਾਂ ਨੇ ਦੋਸ਼ ਲਾਇਆ ਕਿ ਇੰਨੇ ਭਿਆਨਕ ਹਾਦਸੇ ਦੇ ਬਾਵਜੂਦ ਕਰੀਬ 2 ਘੰਟੇ ਤੱਕ ਪੁਲਸ ਦਾ ਕੋਈ ਵੀ ਜਵਾਨ ਜਾਂ ਅਧਿਕਾਰੀ ਮੌਕੇ 'ਤੇ ਨਹੀਂ ਪਹੁੰਚਿਆ। ਸਮੇਂ ਸਿਰ ਮਦਦ ਨਾ ਮਿਲਣ ਅਤੇ ਪੁਲਸ ਦੀ ਇਸ ਕਥਿਤ ਲਾਪਰਵਾਹੀ ਨੂੰ ਲੈ ਕੇ ਲੋਕਾਂ ਨੇ ਮੌਕੇ 'ਤੇ ਜੰਮ ਕੇ ਗੁੱਸਾ ਜ਼ਾਹਰ ਕੀਤਾ।

ਇਹ ਵੀ ਪੜ੍ਹੋ - Rain Alert : ਅਗਲੇ 24 ਘੰਟੇ ਖ਼ਤਰਨਾਕ! ਇਨ੍ਹਾਂ 11 ਸੂਬਿਆਂ 'ਚ ਭਾਰੀ ਮੀਂਹ, ਹਨ੍ਹੇਰੀ-ਤੂਫ਼ਾਨ ਦਾ ਅਲਰਟ ਜਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News