ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਪਤਨੀ ਅਤੇ ਮਾਸੂਮ ਬੱਚਿਆਂ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ

Saturday, May 28, 2022 - 03:49 PM (IST)

ਆਰਥਿਕ ਤੰਗੀ ਤੋਂ ਪਰੇਸ਼ਾਨ ਵਿਅਕਤੀ ਨੇ ਪਤਨੀ ਅਤੇ ਮਾਸੂਮ ਬੱਚਿਆਂ ਦਾ ਕਤਲ ਕਰ ਕੀਤੀ ਖ਼ੁਦਕੁਸ਼ੀ

ਚੇਨਈ (ਭਾਸ਼ਾ)- ਚੇਨਈ 'ਚ 41 ਸਾਲਾ ਵਿਅਕਤੀ ਨੇ ਆਪਣੀ ਪਤਨੀ ਅਤੇ 2 ਛੋਟੇ ਬੱਚਿਆਂ ਦਾ ਲੱਕੜ ਕੱਟਣ ਵਾਲੀ ਮਸ਼ੀਨ ਨਾਲ ਕਤਲ ਕਰਨ ਤੋਂ ਬਾਅਦ ਖ਼ੁਦਕੁਸ਼ੀ ਕਰ ਲਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਘਟਨਾ ਪਲਵਰਮ ਦੇ ਪੋਝੀਚਲੂਰ ਦਾ ਹੈ। ਮਾਮਲੇ ਦਾ ਪਤਾ ਉਦੋਂ ਲੱਗਾ, ਜਦੋਂ ਗੁਆਂਢੀ ਸ਼ੱਕ ਦੇ ਅਧਾਰ 'ਤੇ ਉਨ੍ਹਾਂ ਦੇ ਘਰ ਗਏ ਅਤੇ ਚਾਰਾਂ ਦੀਆਂ ਲਾਸ਼ਾਂ ਖੂਨ ਨਾਲ ਲੱਥਪੱਥ ਦੇਖੀਆਂ।

ਇਹ ਵੀ ਪੜ੍ਹੋ : ਹੈਰਾਨੀਜਨਕ! 40 ਦਿਨ ਦੇ ਬੱਚੇ ਦੇ ਢਿੱਡ 'ਚੋਂ ਮਿਲਿਆ ਭਰੂਣ, ਡਾਕਟਰਾਂ ਦੇ ਪੈਰਾਂ ਹੇਠੋਂ ਖਿਸਕੀ ਜ਼ਮੀਨ

ਸੂਚਨਾ ਮਿਲਦੇ ਹੀ ਮੌਕੇ 'ਤੇ ਪਹੁੰਚੀ ਸ਼ੰਕਰਨਗਰ ਪੁਲਸ ਨੇ ਸ਼ੁਰੂਆਤੀ ਜਾਂਚ ਸ਼ੁਰੂ ਕੀਤੀ। ਪੁਲਸ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ,''ਪ੍ਰਤੀਤ ਹੁੰਦਾ ਹੈ ਕਿ ਵਿਅਕਤੀ ਨੇ ਆਰਥਿਕ ਤੰਗੀ ਕਾਰਨ ਅਪਰਾਧ ਨੂੰ ਅੰਜਾਮ ਦਿੱਤਾ। ਮ੍ਰਿਤਕ ਦੀ ਪਛਾਣ ਪ੍ਰਕਾਸ਼ (41) ਉਸ ਦੀ ਪਤਨੀ ਗਾਇਤਰੀ ਅਤੇ ਉਨ੍ਹਾਂ ਦੇ 2 ਬੱਚੇ ਜਿਨ੍ਹਾਂ ਦੀ ਉਮਰ 13 ਅਤੇ 9 ਸਾਲ ਹੈ, ਦੇ ਰੂਪ 'ਚ ਹੋਈ ਹੈ।'' ਪੁਲਸ ਨੇ ਦੱਸਿਆ ਕਿ ਲਾਸ਼ਾਂ ਪੋਸਟਮਾਰਟਮ ਲਈ ਕ੍ਰੋਮਪੇਟ ਸਰਕਾਰੀ ਹਸਪਤਾਲ ਭੇਜ ਦਿੱਤੀਆਂ ਗਈਆਂ ਹਨ।

ਇਹ ਵੀ ਪੜ੍ਹੋ : ਜੰਮੂ ਕਸ਼ਮੀਰ : ਸੁਰੱਖਿਆ ਫ਼ੋਰਸਾਂ ਜਨਵਰੀ ਤੋਂ ਹੁਣ ਤੱਕ 26 ਵਿਦੇਸ਼ੀ ਅੱਤਵਾਦੀ ਕੀਤੇ ਢੇਰ


author

DIsha

Content Editor

Related News