ਚੇਨਈ ''ਚ ਡਿਪੋ ''ਤੇ ਖੜ੍ਹੀ ਬੱਸ ਹਾਦਸਾਗ੍ਰਸਤ, 2 ਕਰਮਚਾਰੀਆਂ ਦੀ ਮੌਤ
Sunday, Jul 28, 2019 - 09:09 AM (IST)

ਤਾਮਿਲਨਾਡੂ—ਚੇਨਈ 'ਚ ਅੱਜ ਭਾਵ ਐਤਵਾਰ ਨੂੰ ਸਵੇਰਸਾਰ ਭਿਆਨਕ ਬੱਸ ਹਾਦਸਾ ਵਾਪਰ ਗਿਆ, ਜਿਸ 'ਚ 2 ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਮਿਲੀ ਜਾਣਕਾਰੀ ਮੁਤਾਬਕ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਡਿਪੋ 'ਤੇ ਰੋਡਵੇਜ ਬੱਸ ਦੀ ਮੁਰੰਮਤ ਕੀਤੀ ਜਾ ਰਹੀ ਸੀ। ਇਸ ਦੌਰਾਨ ਬੱਸ ਹਾਦਸੇ ਦਾ ਸ਼ਿਕਾਰ ਹੋਣ ਕਾਰਨ 2 ਕਰਮਚਾਰੀਆਂ ਦੀ ਮੌਤ ਹੋ ਗਈ ਅਤੇ 5 ਹੋਰ ਜ਼ਖਮੀ ਹੋ ਗਏ। ਮੌਕੇ 'ਤੇ ਪਹੁੰਚੀ ਪੁਲਸ ਨੇ ਜ਼ਖਮੀ ਕਰਮਚਾਰੀਆਂ ਨੂੰ ਹਸਪਤਾਲ ਭਰਤੀ ਕਰਵਾਇਆ।