ਜੰਮੂ ਕਸ਼ਮੀਰ : ਕੁਪਵਾੜਾ ''ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਮੂਰਤੀ ਦਾ ਉਦਘਾਟਨ

11/07/2023 4:41:48 PM

ਸ਼੍ਰੀਨਗਰ (ਭਾਸ਼ਾ)- ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਮਨੋਜ ਸਿਨਹਾ ਅਤੇ ਮਹਾਰਾਸ਼ਟਰ ਦੇ ਮੁੱਖ ਮੰਤਰੀ ਏਕਨਾਥ ਸ਼ਿੰਦੇ ਨੇ ਮੰਗਲਵਾਰ ਨੂੰ ਇੱਥੇ ਕੁਪਵਾੜਾ ਜ਼ਿਲ੍ਹੇ 'ਚ ਛਤਰਪਤੀ ਸ਼ਿਵਾਜੀ ਮਹਾਰਾਜ ਦੀ ਇਕ ਮੂਰਤੀ ਦਾ ਉਦਘਾਟਨ ਕੀਤਾ। ਮਰਾਠਾ ਯੋਧਾ ਛਤਰਪਤੀ ਮਹਾਰਾਜ ਦੀ ਇਸ ਮੂਰਤੀ ਨੂੰ ਉੱਤਰੀ ਕਸ਼ਮੀਰ ਜ਼ਿਲ੍ਹੇ 'ਚ ਫ਼ੌਜ ਦੀ 41 ਰਾਸ਼ਟਰੀ ਰਾਈਫ਼ਲਜ਼ ਮਰਾਠਾ ਲਾਈਟ ਇਨਫੈਂਟਰੀ ਰੈਜੀਮੈਂਟ 'ਚ ਸਥਾਪਤ ਕੀਤਾ ਗਿਆ ਹੈ। ਇਸ ਮੌਕੇ ਇਕ ਪੁਜਾਰੀ ਵਲੋਂ ਵਿਸ਼ੇਸ਼ ਪੂਜਾ ਵੀ ਕੀਤੀ ਗਈ। ਇਹ ਜ਼ਿਲ੍ਹਾ ਪਾਕਿਸਤਾਨ ਨਾਲ ਲੱਗਦਾ ਹੈ। ਮਹਾਰਾਸ਼ਟਰ ਦੇ ਮੁੱਖ ਮੰਤਰੀ ਨੇ ਕਿਹਾ ਕਿ ਇਹ ਮੂਰਤੀ ਹਮੇਸ਼ਾ ਬਹਾਦਰ ਸੁਰੱਖਿਆ ਫ਼ੋਰਸਾਂ ਨੂੰ ਪ੍ਰੇਰਿਤ ਕਰੇਗੀ। ਉਨ੍ਹਾਂ ਕਿਹਾ ਕਿ ਮਹਾਰਾਸ਼ਟਰ ਅਤੇ ਜੰਮੂ ਕਸ਼ਮੀਰ ਦੇ ਸੰਬੰਧ ਬਹੁਤ ਪੁਰਾਣੇ ਹਨ ਅਤੇ ਸੰਬੰਧਾਂ ਨੂੰ ਹੋਰ ਮਜ਼ਬੂਤ ਕੀਤੇ ਜਾਣ ਦੀ ਜ਼ਰੂਰਤ ਹੈ। 

PunjabKesari

ਜੰਮੂ ਕਸ਼ਮੀਰ ਦੇ ਉੱਪ ਰਾਜਪਾਲ ਨੇ ਕਿਹਾ ਕਿ ਇਹ ਇਕ ਇਤਿਹਾਸਕ ਪਹਿਲ ਹੈ ਅਤੇ ਉਨ੍ਹਾਂ ਨੇ 'ਆਮਹੀ ਪੁਣੇਕਰ' ਅਤੇ ਭਾਰਤੀ ਫ਼ੌਜ ਦੀ 41 ਰਾਸ਼ਟਰੀ ਰਾਈਫ਼ਲਜ਼ ਨੂੰ ਇਸ ਮੌਕੇ ਸ਼ੁੱਭਕਾਮਨਾਵਾਂ ਦਿੱਤੀਆਂ। ਸਿਨਹਾ ਨੇ ਜ਼ੋਰ ਦਿੰਦੇ ਹੋਏ ਕਿਹਾ ਕਿ ਮਹਾਨ ਸ਼ਿਵਾਜੀ ਦੀ ਇਹ ਮੂਰਤੀ ਲੋਕਾਂ ਅਤੇ ਫ਼ੌਜ ਲਈ ਪ੍ਰੇਰਨਾ ਦਾ ਸਰੋਤ ਹੋਵੇਗੀ। ਸਿਨਹਾ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਕਿਹਾ,''ਆਪਣੇ ਫ਼ੌਜ ਕੌਸ਼ਲ ਅਤੇ ਨੈਤਿਕ ਤਾਕਤ ਰਾਹੀਂ ਸ਼ਿਵਾਜੀ ਨੇ ਲੱਖਾਂ ਭਾਰਤੀਆਂ ਨੂੰ ਸੰਗਠਿਤ ਕੀਤਾ ਅਤੇ ਮਰਾਠਾ ਸਾਮਰਾਜ ਲਈ ਪ੍ਰਭੂਸੱਤਾ ਹਾਸਲ ਕੀਤੀ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News