ਭਿਆਨਕ ਸੜਕ ਹਾਦਸਾ, ਪਿਕਅੱਪ ਪਲਟਣ ਨਾਲ 18 ਲੋਕਾਂ ਦੀ ਮੌਤ

05/20/2024 5:55:41 PM

ਕਵਰਧਾ (ਭਾਸ਼ਾ)- ਛੱਤੀਸਗੜ੍ਹ ਦੇ ਕਬੀਰਧਾਮ ਜ਼ਿਲ੍ਹੇ 'ਚ ਸੋਮਵਾਰ ਨੂੰ ਇਕ ਵਾਹਨ (ਪਿਕਅੱਪ) ਦੇ ਘਾਟੀ 'ਚ ਡਿੱਗਣ ਕਾਰਨ 17 ਔਰਤਾਂ ਅਤੇ ਇਕ ਆਦਮੀ ਦੀ ਮੌਤ ਹੋ ਗਈ ਅਤੇ ਚਾਰ ਹੋਰ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਕੁਕਦੂਰ ਥਾਣਾ ਖੇਤਰ ਦੇ ਅਧੀਨ ਪੈਂਦੇ ਪਿੰਡ ਬਾਹਪਾਨੀ ਪਿੰਡ ਨੇੜੇ ਦੁਪਹਿਰ ਬਾਅਦ ਕਰੀਬ 1:45 ਵਜੇ ਵਾਹਨ ਦੇ ਬੰਜਾਰੀ ਘਾਟ 'ਚ ਡਿੱਗਣ ਕਾਰਨ 18 ਲੋਕਾਂ ਦੀ ਮੌਤ ਹੋ ਗਈ। ਮਰਨ ਵਾਲਿਆਂ ਵਿਚ 17 ਔਰਤਾਂ ਵੀ ਸ਼ਾਮਲ ਹਨ। ਉਸ ਨੇ ਦੱਸਿਆ ਕਿ ਕੁਈ ਪਿੰਡ ਦੇ ਰਹਿਣ ਵਾਲੇ ਪਿੰਡ ਵਾਸੀ ਤੇਂਦੂਪੱਤਾ ਇਕੱਠੇ ਕਰਨ ਲਈ ਜੰਗਲ 'ਚ ਗਏ ਸਨ ਅਤੇ ਜਦੋਂ ਉਹ ਪਿਕਅੱਪ ਗੱਡੀ 'ਚ ਸਵਾਰ ਹੋ ਕੇ ਆਪਣੇ ਪਿੰਡ ਨੂੰ ਪਰਤ ਰਹੇ ਸਨ ਤਾਂ ਪਿੰਡ ਬਾਹਪਾਣੀ ਨੇੜੇ ਬੰਜਾਰੀ ਘਾਟ 'ਚ ਜਾ ਡਿੱਗੀ। ਅਧਿਕਾਰੀਆਂ ਨੇ ਦੱਸਿਆ ਕਿ ਪ੍ਰਾਪਤ ਜਾਣਕਾਰੀ ਅਨੁਸਾਰ ਵਾਹਨ ਪਹਿਲਾਂ ਸੜਕ ਤੋਂ ਹੇਠਾਂ ਡਿੱਗਿਆ ਅਤੇ ਘਾਟੀ ਦੇ ਹੇਠਲੇ ਹਿੱਸੇ 'ਚ ਬਣੀ ਸੜਕ ਨਾਲ ਟਕਰਾ ਗਿਆ। ਉਨ੍ਹਾਂ ਦੱਸਿਆ ਕਿ ਘਟਨਾ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਸ ਟੀਮ ਨੂੰ ਮੌਕੇ 'ਤੇ ਭੇਜਿਆ ਗਿਆ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ ਗਏ।

ਕਬੀਰਧਾਮ ਜ਼ਿਲ੍ਹੇ ਦੇ ਪੁਲਸ ਸੁਪਰਡੈਂਟ ਅਭਿਸ਼ੇਕ ਪਲੱਵ ਨੇ ਦੱਸਿਆ,''ਹਾਦਸੇ 'ਚ 12 ਔਰਤਾਂ ਅਤੇ ਇਕ ਪੁਰਸ਼ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦੋਂ ਕਿ 9 ਹੋਰ ਜ਼ਖ਼ਮੀ ਹੋ ਗਏ।'' ਪਲੱਵ ਨੇ ਦੱਸਿਆ,''ਪੁਲਸ ਦਲ ਨੇ ਜ਼ਖ਼ਮੀਆਂ ਨੂੰ ਹਸਪਤਾਲ ਭੇਜਿਆ, ਜਿੱਥੇ 5 ਔਰਤਾਂ ਦੀ ਮੌਤ ਹੋ ਗਈ।'' ਉਨ੍ਹਾਂ ਦੱਸਿਆ ਕਿ ਤਿੰਨ ਔਰਤਾਂ ਸਮੇਤ ਹੋਰ ਚਾਰ ਜ਼ਖ਼ਮੀਆਂ ਨੂੰ ਇਲਾਜ ਲਈ ਬਿਹਤਰ ਸਹੂਲਤ ਵਾਲੇ ਹਸਪਤਾਲਾਂ 'ਚ ਭੇਜਿਆ ਜਾ ਰਿਹਾ ਹੈ। ਮੁੱਖ ਮੰਤਰੀ  ਵਿਸ਼ਨੂੰਦੇਵ ਸਾਏ ਨੇ ਘਟਨਾ 'ਤੇ ਦੁੱਖ ਜਤਾਇਆ ਹੈ ਅਤੇ ਜ਼ਿਲ੍ਹਾ ਪ੍ਰਸ਼ਾਸਨ ਨੂੰ ਜ਼ਖ਼ਮੀਆਂ ਨੂੰ ਬਿਹਤਰ ਇਲਾਜ ਪ੍ਰਦਾਨ ਕਰਨ ਦਾ ਨਿਰਦੇਸ਼ ਦਿੱਤਾ ਹੈ। ਸਾਏ ਨੇ 'ਐਕਸ' 'ਤੇ ਆਪਣੇ ਪੋਸਟ 'ਚ ਲਿਖਿਆ,''ਕਬੀਰਧਾਮ ਜ਼ਿਲ੍ਹੇ ਦੇ ਕੁਕਦੂਰ ਥਾਣਾ ਖੇਤਰ ਦੇ ਬਾਹਪਾਣੀ ਪਿੰਡ ਕੋਲ ਵਾਹਨ ਦੇ ਪਲਟਣ ਨਾਲ 18 ਲੋਕਾਂ ਦੇ ਦਿਹਾਂਤ ਅਤੇ ਚਾਰ ਹੋਰ ਲੋਕਾਂ ਦੇ ਜ਼ਖ਼ਮੀ ਹੋਣ ਦਾ ਦੁਖ਼ਦ ਸਮਾਚਾਰ ਪ੍ਰਾਪਤ ਹੋਇਆ ਹੈ। ਜ਼ਖ਼ਮੀਆਂ ਦੇ ਬਿਹਤਰ ਇਲਾਜ ਲਈ ਜ਼ਰੂਰੀ ਨਿਰਦੇਸ਼ ਜ਼ਿਲ੍ਹਾ ਪ੍ਰਸ਼ਾਸਨ ਨੂੰ ਦਿੱਤੇ ਗਏ ਹਨ। ਈਸ਼ਵਰ ਤੋਂ ਮਰਹੂਮ ਆਤਮਾਵਾਂ ਦੀ ਸ਼ਾਂਤੀ ਦੀ ਪ੍ਰਾਰਥਨਾ ਕਰਦਾ ਹਾਂ। ਜਾਨ ਗੁਆਉਣ ਵਾਲੇ ਲੋਕਾਂ ਦੇ ਪਰਿਵਾਰ ਦੇ ਪ੍ਰਤੀ ਡੂੰਘੀ ਸੋਗ ਹਮਦਰਦੀ ਜ਼ਾਹਰ ਕਰਦਾ ਹਾਂ। ਜ਼ਖ਼ਮੀਆਂ ਦੇ ਜਲਦ ਸਿਹਤਮੰਦ ਲਾਭ ਦੀ ਕਾਮਨਾ ਕਰਦਾ ਹਾਂ।''

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News