ਛੱਤੀਸਗੜ੍ਹ: ਮੁਕਾਬਲੇ ''ਚ 7 ਨਕਸਲੀ ਢੇਰ, ਤਿੰਨ ਜਵਾਨ ਜ਼ਖ਼ਮੀ
Saturday, Jun 08, 2024 - 12:04 AM (IST)
ਨਾਰਾਇਣਪੁਰ — ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਨਰਾਇਣਪੁਰ ਜ਼ਿਲ੍ਹੇ 'ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਨੇ ਇਕ ਮੁਕਾਬਲੇ 'ਚ 7 ਨਕਸਲੀਆਂ ਨੂੰ ਮਾਰ ਦਿੱਤਾ। ਪੁਲਸ ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਮੁਕਾਬਲੇ 'ਚ ਤਿੰਨ ਜਵਾਨ ਜ਼ਖਮੀ ਹੋ ਗਏ। ਪੁਲਸ ਅਧਿਕਾਰੀਆਂ ਮੁਤਾਬਕ ਨਾਰਾਇਣਪੁਰ, ਦਾਂਤੇਵਾੜਾ ਅਤੇ ਕੋਂਡਾਗਾਓਂ ਜ਼ਿਲ੍ਹਿਆਂ ਦੀ ਸਰਹੱਦ 'ਤੇ ਸੁਰੱਖਿਆ ਬਲਾਂ ਨਾਲ ਹੋਏ ਮੁਕਾਬਲੇ 'ਚ ਸੱਤ ਨਕਸਲੀ ਮਾਰੇ ਗਏ।
ਅਧਿਕਾਰੀਆਂ ਨੇ ਦੱਸਿਆ ਕਿ ਵੀਰਵਾਰ ਰਾਤ ਨੂੰ ਸੁਰੱਖਿਆ ਬਲਾਂ ਨੂੰ ਨਕਸਲ ਵਿਰੋਧੀ ਮੁਹਿੰਮ 'ਚ ਨਾਰਾਇਣਪੁਰ, ਦਾਂਤੇਵਾੜਾ ਅਤੇ ਕੋਂਡਗਾਓਂ ਜ਼ਿਲ੍ਹਿਆਂ ਦੀ ਸਰਹੱਦ 'ਤੇ ਸਥਿਤ ਮੁੰਗੇਡੀ ਅਤੇ ਗੋਬੇਲ ਖੇਤਰਾਂ 'ਚ ਭੇਜਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਸ਼ੁੱਕਰਵਾਰ ਨੂੰ ਜਦੋਂ ਸੁਰੱਖਿਆ ਬਲ ਗੋਬੇਲ ਇਲਾਕੇ 'ਚ ਸਨ ਤਾਂ ਨਕਸਲੀਆਂ ਨੇ ਗੋਲੀਬਾਰੀ ਸ਼ੁਰੂ ਕਰ ਦਿੱਤੀ, ਜਿਸ ਤੋਂ ਬਾਅਦ ਸੁਰੱਖਿਆ ਬਲਾਂ ਨੇ ਵੀ ਜਵਾਬੀ ਕਾਰਵਾਈ ਕੀਤੀ। ਅਧਿਕਾਰੀਆਂ ਨੇ ਦੱਸਿਆ ਕਿ ਦਿਨ ਭਰ ਦੋਵਾਂ ਪਾਸਿਆਂ ਤੋਂ ਰੁਕ-ਰੁਕ ਕੇ ਗੋਲੀਬਾਰੀ ਹੁੰਦੀ ਰਹੀ।
ਇਹ ਵੀ ਪੜ੍ਹੋ- ਜਿਨਸੀ ਸ਼ੋਸ਼ਣ ਦੇ ਦੋਸ਼ੀ ਵਿਅਕਤੀ ਨੂੰ ਉਸ ਦੇ ਦੋਸਤ ਨੇ ਚਾਕੂ ਮਾਰ ਕਰ 'ਤਾ ਕਤਲ
ਅਧਿਕਾਰੀਆਂ ਮੁਤਾਬਕ ਸੁਰੱਖਿਆ ਬਲਾਂ ਨੇ ਇਸ ਮੁਕਾਬਲੇ ਵਿੱਚ ਹੁਣ ਤੱਕ ਸੱਤ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਹਨ। ਨਾਲ ਹੀ ਵੱਡੀ ਗਿਣਤੀ ਵਿਚ ਨਕਸਲੀਆਂ ਦੇ ਜ਼ਖਮੀ ਹੋਣ ਦੀ ਸੰਭਾਵਨਾ ਹੈ। ਉਨ੍ਹਾਂ ਦੱਸਿਆ ਕਿ ਮੁਕਾਬਲੇ ਵਿੱਚ ਨਰਾਇਣਪੁਰ ਡੀਆਰਜੀ ਦੇ ਤਿੰਨ ਜਵਾਨ ਵੀ ਜ਼ਖ਼ਮੀ ਹੋਏ ਹਨ। ਜ਼ਖਮੀ ਜਵਾਨਾਂ ਦੀ ਹਾਲਤ ਆਮ ਅਤੇ ਖਤਰੇ ਤੋਂ ਬਾਹਰ ਹੈ। ਅਧਿਕਾਰੀਆਂ ਨੇ ਦੱਸਿਆ ਕਿ ਇਸ ਸੰਯੁਕਤ ਆਪ੍ਰੇਸ਼ਨ ਵਿੱਚ ਨਰਾਇਣਪੁਰ, ਕੋਂਡਗਾਓਂ, ਦਾਂਤੇਵਾੜਾ, ਜਗਦਲਪੁਰ ਦੇ ਡੀਆਰਜੀ ਅਤੇ ਇੰਡੋ-ਤਿੱਬਤੀਅਨ ਬਾਰਡਰ ਪੁਲਸ ਦੀ 45ਵੀਂ ਕੋਰ ਦੀ ਫੋਰਸ ਸ਼ਾਮਲ ਹੈ। ਉਨ੍ਹਾਂ ਕਿਹਾ ਕਿ ਇਲਾਕੇ 'ਚ ਤਲਾਸ਼ੀ ਮੁਹਿੰਮ ਜਾਰੀ ਹੈ।
ਇਹ ਵੀ ਪੜ੍ਹੋ- ਐਲੋਨ ਮਸਕ ਨੇ ਨਰਿੰਦਰ ਮੋਦੀ ਨੂੰ ਜਿੱਤ 'ਤੇ ਦਿੱਤੀ ਵਧਾਈ, ਕਿਹਾ- ਟੇਸਲਾ ਭਾਰਤ 'ਚ ਕੰਮ ਕਰਨ ਲਈ ਉਤਸ਼ਾਹਿਤ
ਅਧਿਕਾਰੀਆਂ ਨੇ ਦੱਸਿਆ ਕਿ ਇਸ ਮੁਕਾਬਲੇ ਨਾਲ ਇਸ ਸਾਲ ਹੁਣ ਤੱਕ ਸੂਬੇ 'ਚ ਸੁਰੱਖਿਆ ਬਲਾਂ ਨਾਲ ਵੱਖ-ਵੱਖ ਮੁਕਾਬਲਿਆਂ 'ਚ 125 ਨਕਸਲੀ ਮਾਰੇ ਜਾ ਚੁੱਕੇ ਹਨ। ਪੁਲਸ ਅਨੁਸਾਰ 23 ਮਈ ਨੂੰ ਨਰਾਇਣਪੁਰ-ਬੀਜਾਪੁਰ ਅੰਤਰ-ਜ਼ਿਲ੍ਹਾ ਸਰਹੱਦ 'ਤੇ ਜੰਗਲਾਂ 'ਚ ਸੁਰੱਖਿਆ ਕਰਮੀਆਂ ਨਾਲ ਮੁਕਾਬਲੇ 'ਚ 7 ਨਕਸਲੀ ਮਾਰੇ ਗਏ ਸਨ, ਜਦਕਿ 10 ਮਈ ਨੂੰ ਬੀਜਾਪੁਰ ਜ਼ਿਲ੍ਹੇ 'ਚ 12 ਨਕਸਲੀ ਮਾਰੇ ਗਏ ਸਨ। ਪੁਲਸ ਨੇ ਦੱਸਿਆ ਕਿ 30 ਅਪ੍ਰੈਲ ਨੂੰ ਨਰਾਇਣਪੁਰ ਅਤੇ ਕਾਂਕੇਰ ਜ਼ਿਲ੍ਹਿਆਂ ਦੀ ਸਰਹੱਦ 'ਤੇ ਜੰਗਲ 'ਚ ਹੋਏ ਮੁਕਾਬਲੇ 'ਚ ਤਿੰਨ ਔਰਤਾਂ ਸਮੇਤ 10 ਨਕਸਲੀ ਮਾਰੇ ਗਏ ਸਨ ਅਤੇ 16 ਅਪ੍ਰੈਲ ਨੂੰ ਕਾਂਕੇਰ ਜ਼ਿਲ੍ਹੇ 'ਚ ਹੋਏ ਮੁਕਾਬਲੇ 'ਚ 29 ਨਕਸਲੀ ਮਾਰੇ ਗਏ ਸਨ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e