ਛੱਤੀਸਗੜ੍ਹ : ਨਿਰਮਾਣ ਅਧੀਨ ਇਮਾਰਤ ਡਿੱਗੀ, 1 ਦੀ ਮੌਤ, ਪੰਜ ਲੋਕ ਜ਼ਖ਼ਮੀ
Wednesday, Dec 16, 2020 - 01:17 AM (IST)
ਰਾਏਪੁਰ - ਛੱਤੀਸਗੜ੍ਹ ਵਿੱਚ ਅੱਜ ਇਮਾਰਤ ਡਿੱਗਣ ਨਾਲ ਇੱਕ ਵਿਅਕਤੀ ਦੀ ਮੌਤ ਹੋ ਗਈ ਅਤੇ ਪੰਜ ਲੋਕਾਂ ਜ਼ਖਮੀ ਹੋ ਗਏ। ਨਿਊਜ਼ ਏਜੰਸੀ ਏ.ਐੱਨ.ਆਈ. ਮੁਤਾਬਕ ਛੱਤੀਸਗੜ੍ਹ ਦੇ ਬਸੰਤਪੁਰ ਦੇ ਰਾਜਨੰਦਗਾਂਵ ਵਿੱਚ ਵੱਡਾ ਹਾਦਸਾ ਵਾਪਰ ਗਿਆ। ਮੰਗਲਵਾਰ ਨੂੰ ਦੇਰ ਸ਼ਾਮ ਇੱਕ ਨਿਰਮਾਣ ਅਧੀਨ ਭਵਨ ਦਾ ਸਲੈਬ ਡਿੱਗ ਗਿਆ। ਇਮਰਾਤ ਦਾ ਹਿੱਸਾ ਡਿੱਗਣ ਨਾਲ ਹਾਦਸੇ ਵਿੱਚ ਇੱਕ ਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਪੰਜ ਲੋਗ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ। ਇਮਾਰਤ ਡਿੱਗਣ ਨਾਲ ਆਸਪਾਸ ਦੇ ਲੋਕਾਂ ਵਿੱਚ ਭਾਜੜ ਮੱਚ ਗਈ।
ਹਰਿਆਣਾ ਦੇ ਸਿਹਤ ਮੰਤਰੀ ਅਨਿਲ ਵਿਜ ਦੀ ਸਿਹਤ ਵਿਗੜੀ, ਮੇਦਾਂਤਾ 'ਚ ਕੀਤਾ ਗਿਆ ਸ਼ਿਫਟ
ਨਿਰਮਾਣ ਅਧੀਨ ਭਵਨ ਦੀ ਸਲੈਬ ਡਿੱਗਣ ਨਾਲ ਹੋਏ ਹਾਦਸੇ ਤੋਂ ਬਾਅਦ ਮਲਬੇ ਵਿੱਚ ਦੱਬੇ ਲੋਕਾਂ ਨੂੰ ਕੱਢਣ ਦਾ ਕੰਮ ਜਾਰੀ ਹੈ। ਪੁਲਸ ਪ੍ਰਸ਼ਾਸਨ ਦੇ ਲੋਕਾਂ ਦੇ ਨਾਲ-ਨਾਲ ਸਥਾਨਕ ਲੋਕ ਵੀ ਬਚਾਅ ਮੁਹਿੰਮ ਵਿੱਚ ਲੱਗੇ ਹੋਏ ਹਨ। ਸਥਾਨਕ ਲੋਕਾਂ ਮੁਤਾਬਕ ਇਮਾਰਤ ਵਿੱਚ ਉਸਾਰੀ ਦਾ ਕੰਮ ਚੱਲ ਰਿਹਾ ਸੀ। ਦੇਰ ਸ਼ਾਮ ਅਚਾਨਕ ਇਮਾਰਤ ਦਾ ਹਿੱਸਾ ਡਿੱਗ ਗਿਆ। ਪੁਲਸ ਅਧਿਕਾਰੀ ਮੁਤਾਬਕ ਪਿਛਲੇ ਚਾਰ ਘੰਟੇ ਤੋਂ ਬਚਾਅ ਮੁਹਿੰਮ ਜਾਰੀ ਹੈ। ਉਥੇ ਹੀ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾ ਦਿੱਤਾ ਗਿਆ ਹੈ। ਮਲਬੇ ਵਿੱਚ ਦੱਬੇ ਲੋਕਾਂ ਦੀ ਤਲਾਸ਼ ਕੀਤੀ ਜਾ ਰਹੀ ਹੈ। ਪੁਲਸ ਮੁਤਾਬਕ ਹਾਦਸੇ ਦੇ ਜ਼ਿੰਮੇਦਾਰ ਲੋਕਾਂ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਨੋਟ- ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ? ਕੁਮੈਂਟ ਬਾਕਸ 'ਚ ਦਿਓ ਜਵਾਬ।