ਛੱਤੀਸਗੜ੍ਹ: ਸੁਰੱਖਿਆ ਬਲਾਂ ਨਾਲ ਹੋਇਆ ਮੁਕਾਬਲਾ, ਦੋ ਔਰਤਾਂ ਸਮੇਤ ਪੰਜ ਨਕਸਲੀ ਢੇਰ
Saturday, Jun 07, 2025 - 04:40 PM (IST)

ਬੀਜਾਪੁਰ : ਛੱਤੀਸਗੜ੍ਹ ਦੇ ਬੀਜਾਪੁਰ ਜ਼ਿਲ੍ਹੇ ਵਿਚ ਸੁਰੱਖਿਆ ਬਲਾਂ ਦੇ ਨਾਲ ਹੋਏ ਮੁਕਾਬਲੇ ਤੋਂ ਬਾਅਦ ਦੋ ਔਰਤਾਂ ਸਣੇ ਪੰਜ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਹੋਈਆਂ ਹਨ। ਪੁਲਸ ਅਧਿਕਾਰੀਆਂ ਵਲੋਂ ਇਸ ਗੱਲ ਦੀ ਜਾਣਕਾਰੀ ਸ਼ਨੀਵਾਰ ਨੂੰ ਦਿੱਤੀ ਗਈ ਹੈ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਜ਼ਿਲ੍ਹੇ ਦੇ ਇੰਦਰਾਵਤੀ ਰਾਸ਼ਟਰੀ ਪਾਰਕ ਖੇਤਰ ਵਿਚ ਚੱਲ ਰਹੇ ਨਕਸਲ ਵਿਰੋਧੀ ਅਭਿਆਨ ਵਿਚ ਸੁਰੱਖਿਆ ਬਲਾਂ ਨੇ ਪਿਛਲੇ ਚਾਰ ਦਿਨਾਂ ਵਿਚ 2 ਨਕਸਲੀ ਨੇਤਾਵਾਂ ਸਣੇ ਕੁੱਲ 7 ਨਕਸਲੀਆਂ ਨੂੰ ਮਾਰ ਦਿੱਤਾ ਹੈ। ਮਾਰੇ ਗਏ ਸਾਰੇ 7 ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕਰ ਲਈਆਂ ਗਈਆਂ ਹਨ।
ਇਹ ਵੀ ਪੜ੍ਹੋ : ਵਿਆਹ ਦੇ 17 ਸਾਲ ਬਾਅਦ ਘਰ 'ਚ ਆਈ ਖੁਸ਼ੀ, 2 ਘੰਟਿਆਂ ਬਾਅਦ ਛਾਇਆ ਮਾਤਮ
ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਚਾਰ ਜੂਨ ਤੋਂ ਬੀਜਾਪੁਰ ਜ਼ਿਲ੍ਹੇ ਦੇ ਇੰਦਰਾਵਤੀ ਨੈਸ਼ਨਲ ਪਾਰਕ ਖੇਤਰ ਵਿਚ ਨਕਸਲ ਵਿਰੋਧੀ ਅਭਿਆਨ ਜਾਰੀ ਹੈ। ਇਸ ਅਭਿਆਨਤ ਵਿਚ ਰਾਜ ਪੁਲਸ ਦੀ ਸਪੈਸ਼ਲ ਟਾਸਕ ਫੋਰਸ, ਜ਼ਿਲ੍ਹਾ ਰਿਜ਼ਰਵ ਗਾਰਡ ਅਤੇ ਕੇਂਦਰੀ ਰਿਜ਼ਰਵ ਪੁਲਸ ਫੋਰਸ ਦੀ ਇਕ ਵਿਸ਼ੇਸ਼ ਇਕਾਈ, ਕੋਬਰਾ ਬਟਾਲੀਅਨ ਦੇ ਜਵਾਨ ਸ਼ਾਮਲ ਹਨ। ਉਹਨਾਂ ਕਿਹਾ ਕਿ 5 ਜੂਨ ਨੂੰ ਸੁਰੱਖਿਆ ਬਲਾਂ ਨੇ ਇਲਾਕੇ ਵਿਚ ਮਾਓਵਾਦੀ ਨੇਤਾ ਸੁਧਾਕਰ ਉਰਫ ਗੌਤਮ ਦੀ ਲਾਸ਼ ਬਰਾਮਦ ਕਰ ਲਈ ਸੀ। ਇਸ ਤੋਂ ਬਾਅਦ 6 ਜੂਨ ਨੂੰ ਤੇਲੰਗਾਨਾ ਰਾਜ ਕਮੇਟੀ ਦੇ ਮੈਂਬਰ ਭਾਸਕਰ ਦੀ ਲਾਸ਼ ਬਰਾਮਦ ਕਰ ਲਈ। ਸੁਧਾਕਰ 'ਤੇ 40 ਲੱਖ ਰੁਪਏ ਅਤੇ ਭਾਸਕਰ 'ਤੇ 45 ਲੱਖ ਰੁਪਏ ਦਾ ਇਨਾਮ ਸੀ।
ਇਹ ਵੀ ਪੜ੍ਹੋ : ਵੱਡੀ ਖ਼ਬਰ : Virat Kohli ਖ਼ਿਲਾਫ਼ ਸ਼ਿਕਾਇਤ ਦਰਜ, ਜਾਣੋ ਅੱਗੇ ਕੀ ਹੋਵੇਗਾ, ਕੀ ਜਾਣਾ ਪਵੇਗਾ ਜੇਲ੍ਹ!
ਅਧਿਕਾਰੀਆਂ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਸ਼ੁੱਕਰਵਾਰ ਅਤੇ ਸ਼ਨੀਵਾਰ ਦੀ ਦਰਮਿਆਨੀ ਰਾਤ ਨੂੰ ਹੋਏ ਮੁਕਾਬਲਿਆਂ ਦੌਰਾਨ ਤਿੰਨ ਹੋਰ ਮਾਓਵਾਦੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ। ਅੱਜ ਦੋ ਹੋਰ ਨਕਸਲੀਆਂ ਦੀਆਂ ਲਾਸ਼ਾਂ ਬਰਾਮਦ ਕੀਤੀਆਂ ਗਈਆਂ। ਉਨ੍ਹਾਂ ਕਿਹਾ ਕਿ ਸੁਰੱਖਿਆ ਬਲਾਂ ਵੱਲੋਂ ਬਰਾਮਦ ਕੀਤੀਆਂ ਗਈਆਂ ਪੰਜ ਅਣਪਛਾਤੀਆਂ ਨਕਸਲੀਆਂ ਦੀਆਂ ਲਾਸ਼ਾਂ ਦੀ ਪਛਾਣ ਕਰਨ ਦੀਆਂ ਕੋਸ਼ਿਸ਼ਾਂ ਜਾਰੀ ਹਨ। ਸੁਰੱਖਿਆ ਬਲਾਂ ਨੇ ਮੌਕੇ ਤੋਂ ਹਥਿਆਰਾਂ ਅਤੇ ਗੋਲਾ-ਬਾਰੂਦ ਦਾ ਇੱਕ ਵੱਡਾ ਜ਼ਖੀਰਾ ਜ਼ਬਤ ਕੀਤਾ ਹੈ, ਜਿਸ ਵਿੱਚ ਦੋ ਏਕੇ-47 ਰਾਈਫਲਾਂ ਵੀ ਸ਼ਾਮਲ ਹਨ। ਪੁਲਸ ਅਧਿਕਾਰੀਆਂ ਨੇ ਦੱਸਿਆ ਕਿ ਕਾਰਵਾਈ ਦੌਰਾਨ ਕੁਝ ਸੁਰੱਖਿਆ ਕਰਮਚਾਰੀ ਸੱਪ ਦੇ ਡੰਗ, ਮਧੂ-ਮੱਖੀ ਦੇ ਡੰਗ, ਡੀਹਾਈਡਰੇਸ਼ਨ ਅਤੇ ਹੋਰ ਕਾਰਵਾਈ ਨਾਲ ਸਬੰਧਤ ਸੱਟਾਂ ਕਾਰਨ ਜ਼ਖ਼ਮੀ ਹੋਏ ਹਨ।
ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਦੋਸਤੀ, ਫਿਰ ਪਿਆਰ, ਅਖ਼ੀਰ ਲਿਵ-ਇਨ ਪਾਰਟਨਰ ਨੂੰ ਉਤਾਰਿਆ ਮੌਤ ਦੇ ਘਾਟ
ਉਨ੍ਹਾਂ ਨੂੰ ਜ਼ਰੂਰੀ ਡਾਕਟਰੀ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ। ਸਾਰਿਆਂ ਦੀ ਹਾਲਤ ਆਮ ਹੈ ਅਤੇ ਉਹ ਖ਼ਤਰੇ ਤੋਂ ਬਾਹਰ ਹਨ। ਅਧਿਕਾਰੀਆਂ ਨੇ ਕਿਹਾ ਕਿ ਇਸ ਸਬੰਧੀ ਵਿਸਥਾਰਤ ਜਾਣਕਾਰੀ ਇਕੱਠੀ ਕੀਤੀ ਜਾ ਰਹੀ ਹੈ। ਇਸ ਤੋਂ ਪਹਿਲਾਂ ਸੁਰੱਖਿਆ ਬਲਾਂ ਨੇ ਬਸਤਰ ਖੇਤਰ ਵਿੱਚ ਭਾਰਤੀ ਕਮਿਊਨਿਸਟ ਪਾਰਟੀ (ਮਾਓਵਾਦੀ) ਦੇ ਜਨਰਲ ਸਕੱਤਰ ਨੰਬਾਲਾ ਕੇਸ਼ਵ ਰਾਓ ਉਰਫ਼ ਬਸਵਾਰਾਜੂ (70) ਨੂੰ ਮਾਰ ਦਿੱਤਾ ਸੀ। ਬਸਵਾਰਾਜੂ 21 ਮਈ ਨੂੰ ਨਾਰਾਇਣਪੁਰ-ਬੀਜਾਪੁਰ ਜ਼ਿਲ੍ਹੇ ਦੀ ਸਰਹੱਦ 'ਤੇ ਇੱਕ ਮੁਕਾਬਲੇ ਵਿੱਚ ਮਾਰਿਆ ਗਿਆ ਸੀ।
ਇਹ ਵੀ ਪੜ੍ਹੋ : 1 ਨਵੰਬਰ ਤੋਂ ਆਉਣ ਵਾਲੀ ਹੈ ਨਵੀਂ ਆਫ਼ਤ..., ਨਾ ਮਿਲੇਗਾ ਤੇਲ, ਨਾ ਹੀ ਹੋਵੇਗੀ ਐਂਟਰੀ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।