ਛੱਤੀਸਗੜ੍ਹ ''ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ

Thursday, Oct 08, 2026 - 03:33 PM (IST)

ਛੱਤੀਸਗੜ੍ਹ ''ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ

ਬਿਲਾਸਪੁਰ : ਛੱਤੀਸਗੜ੍ਹ ਦੇ ਬਿਲਾਸਪੁਰ ਜ਼ਿਲ੍ਹੇ ਵਿੱਚ ਬਿਜਲੀ ਡਿੱਗਣ ਨਾਲ ਤਿੰਨ ਪਿੰਡ ਵਾਸੀਆਂ ਦੀ ਮੌਤ ਹੋ ਗਈ। ਪੁਲਸ ਅਧਿਕਾਰੀਆਂ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। ਅਧਿਕਾਰੀਆਂ ਨੇ ਦੱਸਿਆ ਕਿ ਬੁੱਧਵਾਰ ਸ਼ਾਮ ਨੂੰ ਜ਼ਿਲ੍ਹੇ ਦੇ ਕੋਟਾ ਪੁਲਸ ਸਟੇਸ਼ਨ ਖੇਤਰ ਦੇ ਅਧੀਨ ਆਉਂਦੇ ਲਖੋਟਾਣਾ ਪਿੰਡ ਵਿੱਚ ਤੇਜ਼ ਹਵਾਵਾਂ ਦੇ ਨਾਲ ਅਚਾਨਕ ਹੋਈ ਬਾਰਿਸ਼ ਦੌਰਾਨ ਬਿਜਲੀ ਡਿੱਗਣ ਨਾਲ ਤਿੰਨ ਪਿੰਡ ਵਾਸੀਆਂ ਦੀ ਮੌਤ ਹੋ ਗਈ। ਮ੍ਰਿਤਕਾਂ ਵਿੱਚੋਂ ਦੋ ਪਿੰਡ ਵਾਸੀ ਰਿਸ਼ਤੇਦਾਰ ਸਨ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਮਸ਼ਹੂਰ ਪੰਜਾਬੀ ਗਾਇਕ ਦਿਲਜੀਤ ਦੋਸਾਂਝ ਨੂੰ ਮਿਲੀ ਧਮਕੀ, ਕਿਹਾ-ਭਾਰਤ ਪ੍ਰੋਗਰਾਮਾਂ ਦੌਰਾਨ ਕਰਾਂਗੇ ਧਮਾਕੇ

ਕੋਟਾ ਖੇਤਰ ਦੀ ਸਬ-ਡਿਵੀਜ਼ਨਲ ਅਫਸਰ (ਪੁਲਸ) ਨੂਪੁਰ ਉਪਾਧਿਆਏ ਨੇ ਦੱਸਿਆ ਕਿ ਲਖੋਟਾਣਾ ਪਿੰਡ ਦੀ ਰਹਿਣ ਵਾਲੀ ਮੰਨਾ ਯਾਦਵ (41) ਅਤੇ ਨਵਾਡੀਹ ਪਿੰਡ ਦੀ ਰਹਿਣ ਵਾਲੀ ਕੁੰਜਰਾਮ ਯਾਦਵ (45) ਬੁੱਧਵਾਰ ਸ਼ਾਮ ਨੂੰ ਖੇਤਾਂ ਵਿੱਚ ਕੰਮ ਕਰਨ ਲਈ ਗਈਆਂ ਸਨ। ਦੋਵੇਂ ਰਿਸ਼ਤੇਦਾਰ ਸਨ। ਉਪਾਧਿਆਏ ਨੇ ਕਿਹਾ ਕਿ ਜਦੋਂ ਦੋਵੇਂ ਖੇਤ ਵਿੱਚ ਸਨ, ਤਾਂ ਸ਼ਾਮ 6 ਵਜੇ ਦੇ ਕਰੀਬ ਮੌਸਮ ਅਚਾਨਕ ਬਦਲ ਗਿਆ ਅਤੇ ਤੇਜ਼ ਹਵਾਵਾਂ ਨਾਲ ਮੀਂਹ ਪੈਣਾ ਸ਼ੁਰੂ ਹੋ ਗਿਆ। ਇਸ ਦੌਰਾਨ ਦੋਵੇ ਅਸਮਾਨੀ ਬਿਜਲੀ ਦੀ ਲਪੇਟ ਵਿਚ ਆ ਗਏ। ਨੇੜਲੇ ਪਿੰਡ ਵਾਸੀਆਂ ਨੇ ਦੋਵਾਂ ਨੂੰ ਕਮਿਊਨਿਟੀ ਹੈਲਥ ਸੈਂਟਰ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ। 

ਇਹ ਵੀ ਪੜ੍ਹੋ : Big Breaking : ਮਸ਼ਹੂਰ ਅਦਾਕਾਰ ਨਾਨਾ ਪਾਟੇਕਰ ਦਾ ਦੇਹਾਂਤ

ਉਨ੍ਹਾਂ ਕਿਹਾ ਕਿ ਇੱਕ ਹੋਰ ਘਟਨਾ ਵਿੱਚ ਕੋਟਾ ਖੇਤਰ ਦੇ ਮਾਨਪੁਰ ਪਿੰਡ ਵਿੱਚ ਕਿਸਾਨ ਜਗੇਸ਼ਵਰ ਜਗਤ (45) ਦੀ ਬਿਜਲੀ ਡਿੱਗਣ ਨਾਲ ਮੌਤ ਹੋ ਗਈ। ਅਧਿਕਾਰੀ ਨੇ ਦੱਸਿਆ ਕਿ ਜਗਤ ਸ਼ਾਮ ਨੂੰ ਖੇਤਾਂ ਵਿੱਚ ਕੰਮ ਕਰਨ ਗਿਆ ਸੀ। ਜਦੋਂ ਭਾਰੀ ਮੀਂਹ ਸ਼ੁਰੂ ਹੋਇਆ, ਤਾਂ ਉਹ ਇੱਕ ਦਰੱਖਤ ਹੇਠਾਂ ਖੜ੍ਹਾ ਹੋ ਗਿਆ। ਇਸ ਦੌਰਾਨ ਦਰੱਖਤ 'ਤੇ ਬਿਜਲੀ ਡਿੱਗ ਪਈ। ਇਸ ਘਟਨਾ ਵਿੱਚ ਜਗਤ ਬੁਰੀ ਤਰ੍ਹਾਂ ਸੜ ਗਿਆ। ਪਿੰਡ ਵਾਸੀਆਂ ਨੇ ਉਸਨੂੰ ਹਸਪਤਾਲ ਪਹੁੰਚਾਇਆ, ਜਿੱਥੇ ਇਲਾਜ ਦੌਰਾਨ ਉਸਦੀ ਮੌਤ ਹੋ ਗਈ। ਉਪਾਧਿਆਏ ਨੇ ਕਿਹਾ ਕਿ ਹਸਪਤਾਲ ਤੋਂ ਸੂਚਨਾ ਮਿਲਣ ਤੋਂ ਬਾਅਦ ਕੋਟਾ ਪੁਲਸ ਹਸਪਤਾਲ ਪਹੁੰਚੀ ਅਤੇ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਉਨ੍ਹਾਂ ਕਿਹਾ ਕਿ ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ।

ਇਹ ਵੀ ਪੜ੍ਹੋ : ਵੱਡੀ ਖ਼ਬਰ : ਜਲੰਧਰ 'ਚ ਇਸ ਥਾਂ 'ਤੇ ਲੱਗੇਗੀ ਪਟਾਕਾ ਮਾਰਕੀਟ, ਜ਼ਿਲ੍ਹਾ ਪ੍ਰਸ਼ਾਸਨ ਨੇ ਦਿੱਤੀ ਮਨਜ਼ੂਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News