ਟੁੱਟ ਗਿਆ ਡੈਮ; ਸ਼ਹਿਰ ''ਚ ਵੜਿਆ ਪਾਣੀ, ਰੁੜ੍ਹ ਗਈਆਂ ਗੱਡੀਆਂ, ਹਾਲਾਤ ਹੋਏ ਬੱਦਤਰ

Wednesday, Jul 24, 2024 - 11:12 AM (IST)

ਦੰਤੇਵਾੜਾ- ਕਈ ਸੂਬਿਆਂ 'ਚ ਇਸ ਵਾਰ ਮੀਂਹ ਆਫ਼ਤ ਬਣ ਕੇ ਵਰ੍ਹਿਆ ਹੈ। ਲੋਕ ਆਏ ਦਿਨ ਮੀਂਹ ਤੋਂ ਪਰੇਸ਼ਾਨ ਹਨ। ਮੀਂਹ ਕਾਰਨ ਸੜਕਾਂ ਪਾਣੀ ਨਾਲ ਭਰ ਜਾਂਦੀਆਂ ਹਨ, ਜਿਸ ਕਾਰਨ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ। ਛੱਤੀਸਗੜ੍ਹ 'ਚ ਇਨ੍ਹੀਂ ਦਿਨੀਂ ਕਈ ਜ਼ਿਲ੍ਹਿਆਂ ਵਿਚ ਜ਼ੋਰਦਾਰ ਮੀਂਹ ਪੈ ਰਿਹਾ ਹੈ। ਛੱਤੀਸਗੜ੍ਹ ਦੇ ਦੰਤੇਵਾੜਾ ਜ਼ਿਲ੍ਹੇ ਦੇ ਕਿਰੰਦੁਲ ਨਗਰ ਵਿਚ ਮੋਹਲੇਧਾਰ ਮੀਂਹ ਕਾਰਨ NMDC ਵਲੋਂ ਨਿਰਮਿਤ N-1 ਡੈਮ ਟੁੱਟ ਗਿਆ। ਜ਼ਿਲ੍ਹਾ ਪ੍ਰਸ਼ਾਸਨ ਨੇ ਦੱਸਿਆ ਕਿ ਜ਼ਿਆਦਾ ਮੀਂਹ ਪੈਣ ਕਾਰਨ ਡੈਮ ਨੁਕਸਾਨਿਆ ਗਿਆ। ਜਿਸ ਕਾਰਨ ਕਈ ਘਰ ਹੜ੍ਹ ਦੀ ਲਪੇਟ ਵਿਚ ਆ ਗਏ ਹਨ। ਇਸ ਸਬੰਧ ਵਿਚ ਜ਼ਿਲ੍ਹਾ ਪ੍ਰਸ਼ਾਸਨ ਨੇ ਤੁਰੰਤ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਪਹੁੰਚਾਉਣ ਲਈ ਰੈਸਕਿਊ ਟੀਮ ਦਾ ਗਠਨ ਕੀਤਾ ਹੈ।

PunjabKesari

ਪਾਣੀ ਦਾ ਇਹ ਭਿਆਨਕ ਰੂਪ ਵੇਖ ਕੇ ਕਈ ਲੋਕ ਸਹਿਮ ਗਏ। ਕਈ ਲੋਕ ਜਾਨ ਬਚਾ ਕੇ ਦੌੜੇ। ਇਸ ਦੌਰਾਨ ਕਈ ਗੱਡੀਆਂ ਪਾਣੀ ਵਿਚ ਵਹਿ ਗਈਆਂ। ਜ਼ਿਲ੍ਹਾ ਪ੍ਰਸ਼ਾਸਨ ਵਲੋਂ ਹੇਠਲੇ ਪੱਧਰ 'ਤੇ ਵੱਸੀਆਂ ਬਸਤੀਆਂ ਵਿਚ ਪਾਣੀ ਭਰਨ ਦੀ ਸਥਿਤੀ ਨੂੰ ਵੇਖਦੇ ਹੋਏ ਲੋਕਾਂ ਨੂੰ ਸੁਰੱਖਿਅਤ ਥਾਵਾਂ 'ਤੇ ਸ਼ਿਫਟ ਕੀਤਾ ਜਾ ਰਿਹਾ ਹੈ। ਇਸ ਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਮੌਕੇ 'ਤੇ ਤਾਇਨਾਤ ਹੋ ਕੇ ਰੈਸਕਿਊ ਕਰ ਰਿਹਾ ਹੈ ਅਤੇ ਪ੍ਰਭਾਵਿਤ ਪਰਿਵਾਰਾਂ ਨੂੰ ਮੰਗਲ ਭਵਨ 'ਚ ਠਹਿਰਾਇਆ ਜਾ ਰਿਹਾ ਹੈ। ਇਸ ਦੌਰਾਨ ਟਿਊਸ਼ਨ ਪੜ੍ਹਨ ਜਾ ਰਹੇ ਬੱਚੇ, ਜੋ ਹੜ੍ਹ ਦੀ ਲਪੇਟ ਵਿਚ ਆ ਗਏ ਸਨ, ਉਨ੍ਹਾਂ ਨੂੰ ਵੀ ਰੈਸਕਿਊ ਕਰ ਕੇ ਬਚਾਇਆ ਗਿਆ ਅਤੇ ਉਨ੍ਹਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ।

PunjabKesari

ਲਗਾਤਾਰ ਪੈ ਰਹੇ ਮੋਹਲੇਧਾਰ ਮੀਂਹ ਕਾਰਨ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਹੜ੍ਹ ਪ੍ਰਭਾਵਿਤ ਇਲਾਕਿਆਂ ਦੇ ਆਲੇ-ਦੁਆਲੇ ਰਹਿਣ ਵਾਲੇ ਲੋਕਾਂ ਨੂੰ ਹੋਰ ਥਾਵਾਂ 'ਤੇ ਜਾਣ ਦੇ ਨਿਰਦੇਸ਼ ਦਿੱਤੇ ਜਾ ਰਹੇ ਹਨ ਅਤੇ ਸਥਿਤੀ 'ਤੇ ਲਗਾਤਾਰ ਨਜ਼ਰ ਰੱਖੀ ਜਾ ਰਹੀ ਹੈ। ਕਈ ਵਾਹਨ ਸੜਕ 'ਤੇ ਘੁੰਮਦੇ ਦੇਖੇ ਗਏ। ਬੰਨ੍ਹ ਟੁੱਟਣ ਕਾਰਨ ਵਾਹਨ ਮਾਲਕਾਂ ਦਾ ਭਾਰੀ ਨੁਕਸਾਨ ਹੋਇਆ ਹੈ। ਬਸਤਰ ਦੇ ਕਈ ਜ਼ਿਲ੍ਹਿਆਂ ਵਿਚ ਮੀਂਹ ਨੇ ਤਬਾਹੀ ਮਚਾਈ ਹੋਈ ਹੈ। ਸੁਕਮਾ ਜ਼ਿਲ੍ਹੇ 'ਚ ਹੜ੍ਹ ਵਰਗੀ ਸਥਿਤੀ ਦਿਖਾਈ ਦੇ ਰਹੀ ਹੈ। ਬੀਜਾਪੁਰ ਵਿਚ ਵੀ ਜਨਜੀਵਨ ਪ੍ਰਭਾਵਿਤ ਹੋਇਆ ਹੈ। ਕਈ ਪਿੰਡਾਂ ਦਾ ਸੰਪਰਕ ਟੁੱਟ ਗਿਆ ਹੈ।

PunjabKesari


Tanu

Content Editor

Related News