ਛੱਤੀਸਗੜ੍ਹ ''ਚ ਵੱਡਾ ਹਾਦਸਾ, ਤਾਲਾਬ ''ਚ ਕਾਰ ਡਿੱਗਣ ਨਾਲ 8 ਲੋਕਾਂ ਦੀ ਮੌਤ

11/22/2019 9:54:02 AM

ਬੇਮੇਤਰਾ— ਛੱਤੀਸਗੜ੍ਹ ਦੇ ਬੇਮੇਤਰਾ ਜ਼ਿਲੇ ਦੇ ਕੋਤਵਾਲੀ ਥਾਣਾ ਖੇਤਰ 'ਚ ਇਕ ਕਾਰ ਬੇਕਾਬੂ ਹੋ ਕੇ ਸੜਕ ਕਿਨਾਰੇ ਤਾਲਾਬ 'ਚ ਜਾ ਡਿੱਗੀ। ਇਸ ਹਾਦਸੇ 'ਚ ਕਾਰ ਸਵਾਰ 8 ਲੋਕਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਪੁਲਸ ਸੂਤਰਾਂ ਅਨੁਸਾਰ ਜ਼ਿਲੇ ਦੇ ਨਾਦਲ ਪਿੰਡ ਦਾ ਇਕ ਟੰਡਨ ਪਰਿਵਾਰ ਵੀਰਵਾਰ ਰਾਤ ਕਿਸੇ ਕੰਮ ਕਾਰਨ ਸ਼ਹਿਰ ਵੱਲ ਜਾ ਰਿਹਾ ਸੀ। ਉਦੋਂ ਰਸਤੇ 'ਚ ਮੋਹਭੱਟਾ ਪਿੰਡ ਨੇੜੇ ਇਕ ਮੋੜ 'ਤੇ ਕਾਰ ਬੇਕਾਬੂ ਹੋ ਗਈ ਅਤੇ ਸੜਕ ਕਿਨਾਰੇ ਇਕ ਤਾਲਾਬ 'ਚ ਜਾ ਡਿੱਗੀ। ਹਾਦਸੇ 'ਚ ਕਾਰ ਸਵਾਰ 8 ਲੋਕਾਂ ਦੀ ਮੌਤ ਹੋ ਗਈ।

ਮ੍ਰਿਤਕਾਂ 'ਚ ਤਿੰਨ ਔਰਤਾਂ, ਚਾਰ ਪੁਰਸ਼ ਅਤੇ ਇਕ ਬੱਚਾ ਸ਼ਾਮਲ ਹੈ। ਦੱਸਿਆ ਜਾ ਰਿਹਾ ਹੈ ਕਿ ਕਾਰ ਦਾ ਗੇਟ ਨਾ ਖੁੱਲ੍ਹਣ ਕਾਰਨ ਲੋਕ ਬਾਹਰ ਨਹੀਂ ਨਿਕਲ ਸਕੇ ਅਤੇ ਉਨ੍ਹਾਂ ਦੀ ਮੌਤ ਹੋ ਗਈ। ਘਟਨਾ ਤੋਂ ਬਾਅਦ ਜ਼ਿਲਾ ਅਤੇ ਪੁਲਸ ਪ੍ਰਸ਼ਾਸਨ ਦੇ ਉੱਚ ਅਧਿਕਾਰੀ ਮੌਕੇ 'ਤੇ ਪਹੁੰਚ ਗਏ। ਪੁਲਸ ਨੇ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਨੇੜਲੇ ਹਸਪਤਾਲ ਭਿਜਵਾ ਦਿੱਤਾ ਹੈ।


DIsha

Content Editor

Related News