ਛੱਤੀਸਗੜ੍ਹ ਚੋਣਾਂ : ਜਾਣੋ ਕਿੰਨੇ ਫੀਸਦੀ ਪਈਆਂ ਵੋਟਾਂ

Tuesday, Nov 20, 2018 - 06:18 PM (IST)

ਛੱਤੀਸਗੜ੍ਹ ਚੋਣਾਂ : ਜਾਣੋ ਕਿੰਨੇ ਫੀਸਦੀ ਪਈਆਂ ਵੋਟਾਂ

ਰਾਏਪੁਰ— ਛੱਤੀਸਗੜ੍ਹ ਵਿਧਾਨ ਸਭਾ ਚੋਣਾਂ ਲਈ ਮੰਗਲਵਾਰ ਨੂੰ ਪੈ ਰਹੀਆਂ ਦੂਜੇ ਅਤੇ ਆਖਰੀ ਗੇੜ ਦੀ ਵੋਟਿੰਗ ਲਈ ਸ਼ਾਮ 5 ਵਜੇ ਤਕ 64.8 ਫੀਸਦੀ ਵੋਟਰਾਂ ਨੇ ਆਪਣੇ ਵੋਟ ਦੀ ਅਧਿਕਾਰੀ ਦੀ ਵਰਤੋਂ ਕੀਤੀ। ਇੱਥੇ ਦੱਸ ਦੇਈਏ ਕਿ ਸਵੇਰੇ 8 ਵਜੇ ਤੋਂ 19 ਜ਼ਿਲਿਆਂ ਦੀਆਂ 72 ਵਿਧਾਨ ਸਭਾ ਸੀਟਾਂ 'ਤੇ ਵੋਟਾਂ ਪੈ ਰਹੀਆਂ ਹਨ, ਜੋ ਸ਼ਾਮ 5 ਵਜੇ ਤਕ ਪੈਣਗੀਆਂ। ਅਧਿਕਾਰੀਆਂ ਮੁਤਾਬਕ ਸੂਬੇ ਵਿਚ ਵੋਟਿੰਗ ਲਈ ਵੋਟਰਾਂ 'ਚ ਕਾਫੀ ਉਤਸ਼ਾਹ ਦੇਖਿਆ ਜਾ ਰਿਹਾ ਹੈ। ਵੋਟਿੰਗ ਕੇਂਦਰਾਂ ਦੇ ਸਾਹਮਣੇ ਲੰਬੀਆਂ ਲਾਈਨਾਂ ਦੇਖੀਆਂ ਜਾ ਰਹੀਆਂ ਹਨ। ਪਹਿਲੀ ਵਾਰ ਵੋਟ ਪਾਉਣ ਵਾਲੇ ਨੌਜਵਾਨ ਵੀ ਵੋਟਿੰਗ ਲਈ ਉਤਸ਼ਾਹ ਨਾਲ ਹਿੱਸਾ ਲੈ ਰਹੇ ਹਨ।

PunjabKesari

ਉੱਥੇ ਹੀ ਛੱਤੀਸਗੜ੍ਹ ਦੇ ਮੁੱਖ ਮੰਤਰੀ ਰਮਨ ਸਿੰਘ ਨੇ ਵੀ ਵੋਟ ਪਾਈ। ਉਨ੍ਹਾਂ ਨੇ ਛੱਤੀਸਗੜ੍ਹ ਦੇ ਕਵਾਰਧਾ ਦੇ ਵੋਟਿੰਗ ਕੇਂਦਰ 'ਚ ਜਾ ਕੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇੱਥੇ ਦੱਸ ਦੇਈਏ ਕਿ ਛੱਤੀਸਗੜ੍ਹ ਚੋਣਾਂ ਦੇ ਆਖਰੀ ਪੜਾਅ ਵਿਚ ਉਮੀਦਵਾਰਾਂ ਦੀ ਕਿਸਮਤ ਈ. ਵੀ. ਐੱਮ. ਮਸ਼ੀਨ ਵਿਚ ਬੰਦ ਹੋਵੇਗੀ। ਕੁੱਲ 1079 ਉਮੀਦਵਾਰ ਆਪਣੇ ਚੋਣਾਵੀ ਕਿਸਮਤ ਅਜਮਾ ਰਹੇ ਹਨ, ਜਿਨ੍ਹਾਂ 'ਚ 119 ਮਹਿਲਾ ਉਮੀਦਵਾਰ ਵੀ ਹਨ। ਵੋਟਿੰਗ ਲਈ 19,336 ਵੋਟਿੰਗ ਕੇਂਦਰ ਬਣਾਏ ਗਏ ਹਨ। ਲੱਗਭਗ 1.54 ਕਰੋੜ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫੈਸਲਾ ਕਰਨਗੇ।


Related News