ਛੱਤੀਸਗੜ੍ਹ : ਬੱਸ ਅਤੇ ਟਰੱਕ ਦੀ ਟੱਕਰ 'ਚ 7 ਮਜ਼ਦੂਰਾਂ ਦੀ ਮੌਤ

Saturday, Sep 05, 2020 - 11:07 AM (IST)

ਛੱਤੀਸਗੜ੍ਹ : ਬੱਸ ਅਤੇ ਟਰੱਕ ਦੀ ਟੱਕਰ 'ਚ 7 ਮਜ਼ਦੂਰਾਂ ਦੀ ਮੌਤ

ਰਾਏਪੁਰ- ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਨੇੜੇ ਮੰਦਰ ਹਸੌਦ 'ਚ ਸ਼ਨੀਵਾਰ ਤੜਕੇ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋ ਗਈ। ਇਸ ਹਾਦਸੇ 'ਚ ਬੱਸ 'ਚ ਸਵਾਰ ਘੱਟੋ-ਘੱਟ 7 ਮਜ਼ਦੂਰਾਂ ਦੀ ਮੌਤ ਹੋ ਗਈ ਅਤੇ 50 ਲੋਕ ਜ਼ਖਮੀ ਹੋ ਗਏ। ਪੁਲਸ ਸੂਤਰਾਂ ਅਨੁਸਾਰ ਓਡੀਸ਼ਾ ਤੋਂ 70 ਮਜ਼ਦੂਰ ਰੁਜ਼ਗਾਰ ਲਈ ਬੱਸ ਤੋਂ ਗੁਜਰਾਤ ਦੇ ਸੂਰਤ ਜਾ ਰਹੇ ਸਨ। ਤੜਕੇ ਕਰੀਬ 3.30 ਵਜੇ ਰਾਸ਼ਟਰੀ ਰਾਜਮਾਰਗ 'ਤੇ ਮੰਦਰ ਹਸੌਦ 'ਚ ਛੇਰੀ ਖੇੜੀ ਕੋਲ ਉਲਟ ਦਿਸ਼ਾ ਤੋਂ ਤੇਜ਼ ਰਫ਼ਤਾਰ ਆ ਰਹੇ ਟਰੱਕ ਨਾਲ ਬੱਸ ਦੀ ਟੱਕਰ ਹੋ ਗਈ। 

ਟੱਕਰ ਇੰਨੀ ਭਿਆਨਕ ਸੀ ਕਿ 7 ਮਜ਼ਦੂਰਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ। ਹਾਦਸੇ 'ਚ 50 ਮਜ਼ਦੂਰ ਜ਼ਖਮੀ ਹੋਏ ਹਨ। ਮੌਕੇ 'ਤੇ ਪਹੁੰਚੀ ਪੁਲਸ ਨੇ ਸਾਰੇ ਜ਼ਖਮੀਆਂ ਨੂੰ ਮੈਡੀਕਲ ਕਾਲਜ ਹਸਪਤਾਲ ਰਾਏਪੁਰ 'ਚ ਦਾਖ਼ਲ ਕਰਵਾਇਆ। ਘਟਨਾ ਤੋਂ ਬਾਅਦ ਟਰੱਕ ਚਾਲਕ ਮੌਕੇ 'ਤੇ ਦੌੜ ਗਿਆ, ਜਿੱਥੇ ਇਕ ਦਰਜਨ ਮਜ਼ਦੂਰਾਂ ਦੀ ਸਥਿਤੀ ਗੰਭੀਰ ਦੱਸੀ ਗਈ ਹੈ। ਪੁਲਸ ਉਸ ਦੀ ਤਲਾਸ਼ ਕਰ ਰਹੀ ਹੈ। ਪੁਲਸ ਨੇ ਮਾਮਲਾ ਦਰਜ ਕਰ ਲਿਆ ਹੈ ਅਤੇ ਜ਼ਰੂਰੀ ਜਾਂਚ ਕੀਤੀ ਜਾ ਰਹੀ ਹੈ।


author

DIsha

Content Editor

Related News