ਬਾਬੇ ਦੀ ਫੋਟੋ ਰੱਖ 'ਧਿਆਨ' 'ਚ ਜੁੱਟਿਆ ਪੂਰਾ ਟੱਬਰ, ਦੋ ਜੀਆਂ ਨੇ ਗੁਆਈ ਜਾਨ
Friday, Oct 18, 2024 - 04:35 PM (IST)
ਛੱਤੀਸਗੜ੍ਹ- ਛੱਤੀਸਗੜ੍ਹ ਦੇ ਸਕਤੀ ਜ਼ਿਲ੍ਹੇ 'ਚ ਇਕ ਬਹੁਤ ਹੀ ਹੈਰਾਨ ਕਰਨ ਵਾਲਾ ਮਾਮਲਾ ਸਾਹਮਣੇ ਆਇਆ ਹੈ, ਜਿੱਥੇ ਅੰਧਵਿਸ਼ਵਾਸ ਕਾਰਨ ਪੂਰਾ ਟੱਬਰ ਖ਼ਤਰੇ 'ਚ ਹੈ। ਪਰਿਵਾਰ ਦੇ ਦੋ ਮੈਂਬਰਾਂ ਦੀ ਮੌਤ ਵੀ ਹੋ ਗਈ ਹੈ, ਜਦਕਿ 4 ਦੀ ਹਾਲਤ ਨਾਜ਼ੁਕ ਬਣੀ ਹੋਈ ਹੈ ਅਤੇ ਉਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ ਹੈ। ਇਸ ਘਟਨਾ ਕਾਰਨ ਪੂਰੇ ਇਲਾਕੇ 'ਚ ਦਹਿਸ਼ਤ ਦਾ ਮਾਹੌਲ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਦੀਵਾਲੀ ਮੌਕੇ ਕਰਮਚਾਰੀਆਂ ਨੂੰ ਮੋਦੀ ਸਰਕਾਰ ਦਾ ਵੱਡਾ ਤੋਹਫ਼ਾ
ਸਨਸਨੀਖੇਜ਼ ਮਾਮਲਾ ਜ਼ਿਲ੍ਹੇ ਦੇ ਬਾਰਾਦਵਾਰ ਥਾਣਾ ਖੇਤਰ ਦੇ ਤਾਂਦੁਲਡੀਹ ਪਿੰਡ ਦਾ ਹੈ। ਦੱਸਿਆ ਜਾ ਰਿਹਾ ਹੈ ਕਿ ਪਿੰਡ 'ਚ ਇਕੋ ਪਰਿਵਾਰ ਦੇ 6 ਲੋਕ ਕਈ ਦਿਨਾਂ ਤੋਂ ਘਰ 'ਚ ਕੈਦ ਸਨ ਅਤੇ ਕੋਈ ਬਾਹਰ ਨਹੀਂ ਆ ਰਿਹਾ ਸੀ। ਜਦੋਂ ਪਿੰਡ ਵਾਸੀਆਂ ਨੂੰ ਸ਼ੱਕ ਹੋਇਆ ਤਾਂ ਉਨ੍ਹਾਂ ਨੇ ਬੁੱਧਵਾਰ ਸ਼ਾਮ ਨੂੰ ਡਾਇਲ 112 'ਤੇ ਸੂਚਨਾ ਦਿੱਤੀ। ਡਾਇਲ 112 ਦੀ ਟੀਮ ਨੇ ਮੌਕੇ 'ਤੇ ਪਹੁੰਚ ਕੇ ਦਰਵਾਜ਼ਾ ਖੜਕਾਇਆ। ਕਾਫੀ ਦੇਰ ਬਾਅਦ ਜਦੋਂ ਪਰਿਵਾਰਕ ਮੈਂਬਰਾਂ ਨੇ ਦਰਵਾਜ਼ਾ ਖੋਲ੍ਹਿਆ ਤਾਂ ਅੰਦਰ ਦਾ ਮਾਹੌਲ ਦੇਖ ਕੇ ਹੈਰਾਨ ਰਹਿ ਗਏ। ਘਰ ਦੇ ਅੰਦਰ ਦੋ ਨੌਜਵਾਨ ਬੇਹੋਸ਼ ਪਏ ਸਨ। ਉਨ੍ਹਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿੱਥੇ ਡਾਕਟਰਾਂ ਨੇ ਦੋਹਾਂ ਨੂੰ ਮ੍ਰਿਤਕ ਐਲਾਨ ਦਿੱਤਾ। ਉਨ੍ਹਾਂ ਦੀਆਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ ਹੈ।
ਇਹ ਵੀ ਪੜ੍ਹੋ- ਦੋ ਦਿਨ ਮੋਹਲੇਧਾਰ ਮੀਂਹ ਦਾ ਅਲਰਟ; ਸਕੂਲ-ਕਾਲਜ ਬੰਦ, ਟਰੇਨ ਅਤੇ ਹਵਾਈ ਸੇਵਾਵਾਂ ਰਹਿਣਗੀਆਂ ਪ੍ਰਭਾਵਿਤ
ਮਾਮਲੇ 'ਚ ਖੁਲਾਸਾ ਹੋਇਆ ਹੈ ਕਿ ਪਰਿਵਾਰ ਦੇ 6 ਲੋਕ ਇਕ ਬਾਬੇ ਦੀ ਫੋਟੋ ਲਗਾ ਕੇ ਧਿਆਨ ਕਰ ਰਹੇ ਸਨ, ਜਿਨ੍ਹਾਂ 'ਚ ਤਿੰਨ ਲੜਕੇ, ਦੋ ਲੜਕੀਆਂ ਅਤੇ ਉਨ੍ਹਾਂ ਦੀ ਮਾਂ ਸ਼ਾਮਲ ਸੀ। ਉਹ ਕਈ ਦਿਨ ਭੁੱਖੇ ਰਹਿ ਕੇ ਅਤੇ ਆਪਣੇ ਆਪ ਨੂੰ ਅੰਦਰ ਬੰਦ ਕਰ ਕੇ ਸਾਧਨਾ ਕਰ ਰਹੇ ਸਨ। ਸਾਧਨਾ ਦੌਰਾਨ ਦੋ ਲੜਕਿਆਂ ਦੀ ਮੌਤ ਹੋ ਗਈ। ਪਰਿਵਾਰ ਦੇ ਦੋ ਮੈਂਬਰਾਂ ਨੂੰ ਹਸਪਤਾਲ 'ਚ ਦਾਖ਼ਲ ਕਰਵਾਇਆ ਗਿਆ ਹੈ। ਘਟਨਾ 'ਚ ਦੋ ਮੈਂਬਰਾਂ ਦੀ ਮੌਤ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਪੋਸਟਮਾਰਟਮ ਦੀ ਰਿਪੋਰਟ ਦੀ ਉਡੀਕ ਹੈ।
ਇਹ ਵੀ ਪੜ੍ਹੋ- ਸਰਕਾਰ ਨੇ ਦੀਵਾਲੀ 'ਤੇ ਕਰਮੀਆਂ ਨੂੰ ਦਿੱਤਾ ਤੋਹਫ਼ਾ, ਹੁਣ 50 ਫ਼ੀਸਦੀ ਹੋਇਆ ਮਹਿੰਗਾਈ ਭੱਤਾ