ਗਰਮੀ ਦੇ ਕਹਿਰ ਤੋਂ ਬੱਚਿਆਂ ਨੂੰ ਰਾਹਤ, ਇਕ ਹਫ਼ਤੇ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ
Monday, Jun 17, 2024 - 12:42 PM (IST)
ਰਾਏਪੁਰ- ਉੱਤਰ ਭਾਰਤ ਵਿਚ ਇਸ ਸਮੇਂ ਗਰਮੀ ਦਾ ਕਹਿਰ ਜਾਰੀ ਹੈ। ਗਰਮੀ ਇਸ ਕਦਰ ਪੈ ਰਹੀ ਹੈ ਕਿ ਲੋਕਾਂ ਦਾ ਘਰਾਂ ਵਿਚੋਂ ਨਿਕਲਣਾ ਮੁਸ਼ਕਲ ਹੋ ਗਿਆ ਹੈ। ਦੇਸ਼ ਦੇ ਜ਼ਿਆਦਾਤਰ ਸੂਬਿਆਂ 'ਚ ਸਕੂਲਾਂ 'ਚ ਬੱਚਿਆਂ ਨੂੰ ਛੁੱਟੀਆਂ ਪਈਆਂ ਹੋਈਆਂ ਹਨ। ਉੱਥੇ ਹੀ ਛੱਤੀਸਗੜ੍ਹ ਸਰਕਾਰ ਨੇ ਭਿਆਨਕ ਗਰਮੀ ਦੇ ਮੱਦੇਨਜ਼ਰ ਸੂਬੇ ਵਿਚ ਸਕੂਲਾਂ ਵਿਚ ਗਰਮੀ ਦੀਆਂ ਛੁੱਟੀਆਂ 25 ਜੂਨ ਤੱਕ ਵਧਾ ਦਿੱਤੀਆਂ ਹਨ। ਅਧਿਕਾਰੀਆਂ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਸਬੰਧ ਵਿਚ ਸੂਬੇ ਦੇ ਸਕੂਲ ਸਿੱਖਿਆ ਵਿਭਾਗ ਨੇ ਐਤਵਾਰ ਦੇਰ ਸ਼ਾਮ ਆਦੇਸ਼ ਜਾਰੀ ਕੀਤਾ। ਆਦੇਸ਼ ਮੁਤਾਬਕ ਸੂਬਾ ਸਰਕਾਰ 18 ਜੂਨ ਤੋਂ ਸਕੂਲਾਂ ਦੀਆਂ ਛੁੱਟੀਆਂ ਇਕ ਹਫ਼ਤੇ ਲਈ ਵਧਾ ਦਿੱਤੀਆਂ ਹਨ। ਮੌਜੂਦਾ ਸਮੇਂ ਵਿਚ ਸੂਬੇ 'ਚ ਭਿਆਨਕ ਗਰਮੀ ਕਾਰਨ ਵਿਦਿਆਰਥੀਆਂ ਦੀ ਸਿਹਤ 'ਤੇ ਪੈਣ ਵਾਲੇ ਪ੍ਰਭਾਵ ਨੂੰ ਧਿਆਨ ਵਿਚ ਰੱਖਦੇ ਹੋਏ ਸੂਬਾ ਸਰਕਾਰ ਨੇ ਗਰਮੀ ਦੀਆਂ ਛੁੱਟੀਆਂ 25 ਜੂਨ ਤੱਕ ਵਧਾ ਦਿੱਤੀਆਂ ਹਨ। ਆਦੇਸ਼ ਮੁਤਾਬਕ ਸਕੂਲ 26 ਜੂਨ ਤੋਂ ਖੁੱਲ੍ਹਣਗੇ।
ਇਹ ਵੀ ਪੜ੍ਹੋ- ਵੱਡਾ ਰੇਲ ਹਾਦਸਾ: ਕੰਚਨਜੰਗਾ ਐਕਸਪ੍ਰੈਸ ਚ ਵੱਜੀ ਮਾਲ ਗੱਡੀ, 5 ਲੋਕਾਂ ਦੀ ਮੌਤ
ਗਰਮੀ ਦੇ ਕਹਿਰ ਨੂੰ ਵੇਖਦੇ ਹੋਏ ਮੁੱਖ ਮੰਤਰੀ ਵਿਸ਼ਨੂੰ ਦੇਵ ਸਾਏ ਨੇ ਸੋਸ਼ਲ ਮੀਡੀਆ ਪਲੇਟਫ਼ਾਰਮ 'ਐਕਸ' 'ਤੇ ਲਿਖਿਆ ਕਿ ਭਿਆਨਕ ਗਰਮੀ ਵਿਚ ਬੱਚਿਆਂ ਦੀ ਸਿਹਤ ਨੂੰ ਧਿਆਨ ਵਿਚ ਰੱਖਦੇ ਹੋਏ ਸਕੂਲ ਖੋਲ੍ਹਣ ਦੀ ਤਾਰੀਖ਼ ਨੂੰ 18 ਜੂਨ ਤੋਂ ਇਕ ਹਫ਼ਤੇ ਲਈ ਅੱਗੇ ਵਧਾਉਣ ਦੇ ਨਿਰਦੇਸ਼ ਦਿੱਤੇ ਗਏ ਹਨ।
ਰਾਏਪੁਰ ਸਥਿਤ ਮੌਸਮ ਵਿਗਿਆਨ ਕੇਂਦਰ ਨੇ ਐਤਵਾਰ ਨੂੰ ਅਨੁਮਾਨ ਜਤਾਇਆ ਹੈ ਕਿ ਅਗਲੇ 4 ਦਿਨਾਂ ਤੱਕ ਸੂਬੇ ਦੀਆਂ ਕੁਝ ਥਾਵਾਂ 'ਤੇ ਗਰਜ ਨਾਲ ਮੀਂਹ ਪੈ ਸਕਦਾ ਹੈ ਅਤੇ ਤੇਜ਼ ਹਵਾਵਾਂ ਚੱਲ ਸਕਦੀਆਂ ਹਨ। ਮੌਸਮ ਵਿਭਾਗ ਮੁਤਾਬਕ ਅਗਲੇ 4-5 ਦਿਨਾਂ ਦੌਰਾਨ ਸੂਬੇ ਦੇ ਕੁਝ ਹੋਰ ਹਿੱਸਿਆਂ ਵਿਚ ਦੱਖਣੀ-ਪੱਛਮੀ ਮਾਨਸੂਨ ਦੇ ਅੱਗੇ ਵੱਧਣ ਲਈ ਹਾਲਾਤ ਅਨੁਕੂਲ ਹਨ। ਐਤਵਾਰ ਨੂੰ ਰਾਏਪੁਰ ਵਿਚ ਵੱਧ ਤੋਂ ਵੱਧ ਤਾਪਮਾਨ 39.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਬਿਲਾਸਪੁਰ ਵਿਚ ਵੱਧ ਤੋਂ ਵੱਧ ਤਾਪਮਾਨ 30.8 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ- CM ਭਜਨਲਾਲ ਦਾ ਵੱਡਾ ਫ਼ੈਸਲਾ, ਅਧਿਆਪਕਾਂ ਦੀ ਭਰਤੀ ’ਚ ਔਰਤਾਂ ਨੂੰ ਮਿਲੇਗਾ 50 ਫੀਸਦੀ ਰਾਖਵਾਂਕਰਨ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e