ਛੱਤੀਸਗੜ੍ਹ ''ਚ ਮਕਾਨ ਡਿੱਗਣ ਕਾਰਨ 2 ਲੋਕਾਂ ਦੀ ਮੌਤ, 5 ਜ਼ਖਮੀ
Thursday, Aug 08, 2019 - 04:19 PM (IST)

ਰਾਏਪੁਰ—ਛੱਤੀਸਗੜ੍ਹ ਦੇ ਜਗਦਲਪੁਰ ਜ਼ਿਲੇ 'ਚ ਸਵੇਰਸਾਰ ਹੋਈ ਭਾਰੀ ਬਾਰਿਸ਼ ਕਾਰਨ ਵੱਡਾ ਹਾਦਸਾ ਵਾਪਰ ਗਿਆ। ਮਿਲੀ ਜਾਣਕਾਰੀ ਮੁਤਾਬਕ ਮਦਨ ਮੋਹਨ ਵਾਲੀਆ ਵਾਰਡ 'ਚ ਇਕ ਮਕਾਨ ਦੀ ਦੀਵਾਰ ਡਿੱਗਣ ਕਾਰਨ 2 ਲੋਕਾਂ ਦੀ ਮੌਤ ਹੋ ਗਈ ਅਤੇ 5 ਲੋਕ ਜ਼ਖਮੀ ਹੋ ਗਏ। ਜ਼ਖਮੀ ਲੋਕਾਂ ਨੂੰ ਹਸਪਤਾਲ 'ਚ ਭਰਤੀ ਕਰਵਾਇਆ ਗਿਆ।