ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਵਾਲੇ ਨੂੰ ਮੌਤ ਤੱਕ ਜੇਲ੍ਹ ’ਚ ਰੱਖਣ ਦੀ ਸਜ਼ਾ
Monday, Aug 02, 2021 - 10:04 AM (IST)
ਰਾਏਪੁਰ- ਛੱਤੀਸਗੜ੍ਹ ਦੇ ਦੁਰਗ ਜ਼ਿਲ੍ਹੇ ਦੀ ਇਕ ਫਾਸਟ ਟਰੈਕ ਅਦਾਲਤ ਨੇ 2019 ’ਚ ਤਿੰਨ ਸਾਲ ਦੀ ਬੱਚੀ ਨਾਲ ਜਬਰ-ਜ਼ਿਨਾਹ ਕਰਨ ਦੇ ਦੋਸ਼ ਹੇਠ 39 ਸਾਲ ਦੇ ਇਕ ਆਟੋ-ਰਿਕਸ਼ਾ ਡਰਾਈਵਰ ਨੂੰ ਮੌਤ ਤੱਕ ਜੇਲ੍ਹ ’ਚ ਰੱਖਣ ਦੀ ਸਜ਼ਾ ਸੁਣਾਈ ਹੈ।
ਇਹ ਵੀ ਪੜ੍ਹੋ : ਵੀਡੀਓ ਚੈਟ ’ਚ ਪ੍ਰੇਮਿਕਾ ਨੇ ਠੁਕਰਾਇਆ ਵਿਆਹ ਦਾ ਪ੍ਰਸਤਾਵ, ਮੁੰਡੇ ਨੇ ਕੀਤੀ ਖ਼ੁਦਕੁਸ਼ੀ
ਵਿਸ਼ੇਸ਼ ਸਰਕਾਰੀ ਵਕੀਲ ਕਮਲ ਕਿਸ਼ੋਰ ਵਰਮਾ ਨੇ ਐਤਵਾਰ ਦੱਸਿਆ ਕਿ ਵਿਸ਼ੇਸ਼ ਸੈਸ਼ਨ ਜੱਜ ਸਰਿਤਾ ਦਾਸ ਨੇ ਇਕ ਦਿਨ ਪਹਿਲਾਂ ਮੁਲਜ਼ਮ ਨੂੰ ਆਈ.ਪੀ.ਸੀ. ਦੀ ਧਾਰਾ 376 ਅਤੇ 363 ਅਧੀਨ ਦੋਸ਼ੀ ਕਰਾਰ ਦਿੱਤਾ। ਉਸ ਨੂੰ 5500 ਰੁਪਏ ਜੁਰਮਾਨਾ ਵੀ ਕੀਤਾ ਗਿਆ। ਇਸਤਿਗਾਸਾ ਪੱਖ ਮੁਤਾਬਕ 26 ਅਗਸਤ 2019 ਨੂੰ ਦੋਸ਼ੀ ਉਕਤ ਬੱਚੀ ਨੂੰ ਆਟੋ ਵਿਚ ਬਿਠਾ ਕੇ ਦੁਰਗ ਦੇ ਉਤਾਈ ਇਲਾਕੇ ’ਚ ਲੈ ਗਿਆ ਜਿਥੇ ਉਸ ਨਾਲ ਜਬਰ-ਜ਼ਿਨਾਹ ਕਰਨ ਪਿੱਛੋਂ ਫਰਾਰ ਹੋ ਗਿਆ। ਮੁਲਜ਼ਮ ਨੂੰ ਗ੍ਰਿਫ਼ਤਾਰ ਕਰ ਕੇ ਉਸ ਵਿਰੁੱਧ ਅਕਤੂਬਰ 2019 ’ਚ ਅਦਾਲਤ ਵਿਚ ਦੋਸ਼ ਪੱਤਰ ਦਾਖ਼ਲ ਕੀਤਾ ਗਿਆ ਸੀ। ਇਸਤਗਾਸਾ ਪੱਖ ਨੇ ਦੱਸਿਆ ਕਿ ਸ਼ਨੀਵਾਰ ਨੂੰ ਦਲੀਲਾਂ ਸੁਣਨ ਤੋਂ ਬਾਅਦ ਅਦਾਲਤ ਨੇ ਦੋਸ਼ੀ ਕਰਾਰ ਦਿੰਦੇ ਹੋਏ ਮੌਤ ਤੱਕ ਉਮਰ ਕੈਦ ਦੀ ਸਜ਼ਾ ਸੁਣਾਈ।
ਇਹ ਵੀ ਪੜ੍ਹੋ : ਚੀਨ ਤੋਂ ਆਈ ਦੁਖ਼ਦ ਖ਼ਬਰ, ਪੜ੍ਹਾਈ ਕਰਨ ਗਏ ਬਿਹਾਰ ਦੇ ਮੁੰਡੇ ਦੀ ਸ਼ੱਕੀ ਹਲਾਤਾਂ ’ਚ ਮੌਤ