ਛੱਤੀਸਗੜ੍ਹ : ਸੁਰੱਖਿਆ ਦਸਤਿਆਂ ਨੇ ਮੁਕਾਬਲੇ ''ਚ ਇਕ ਲੱਖ ਦਾ ਇਨਾਮੀ ਨਕਸਲੀ ਕੀਤਾ ਢੇਰ

11/26/2020 11:46:06 AM

ਰਾਏਪੁਰ- ਛੱਤੀਸਗੜ੍ਹ ਦੇ ਨਕਸਲ ਪ੍ਰਭਾਵਿਤ ਬੀਜਾਪੁਰ ਜ਼ਿਲ੍ਹੇ 'ਚ ਸੁਰੱਖਿਆ ਦਸਤਿਆਂ ਨਾਲ ਮੁਕਾਬਲੇ 'ਚ ਇਕ ਨਕਸਲੀ ਮਾਰਿਆ ਗਿਆ। ਬਸਤਰ ਖੇਤਰ ਦੇ ਪੁਲਸ ਜਨਰਲ ਇੰਸਪੈਕਟਰ ਸੁੰਦਰਰਾਜ ਪੀ ਨੇ ਵੀਰਵਾਰ ਨੂੰ ਦੱਸਿਆ ਕਿ ਜ਼ਿਲ੍ਹੇ ਦੇ ਕੁਟਰੂ ਥਾਣਾ ਖੇਤਰ ਦੇ ਅਧੀਨ ਦਰਭਾ ਪਿੰਡ ਦੇ ਜੰਗਲ 'ਚ ਸੁਰੱਖਿਆ ਦਸਤਿਆਂ ਨੇ ਨਕਸਲੀ ਜਨ ਮਿਲੀਸ਼ੀਆ ਕਮਾਂਡਰ ਸੰਤੋਸ਼ ਪੋਡੀਅਮ ਨੂੰ ਢੇਰ ਕਰ ਦਿੱਤਾ। ਸੰਤੋਸ਼ 'ਤੇ ਇਕ ਲੱਖ ਰੁਪਏ ਦਾ ਇਨਾਮ ਸੀ। ਸੁੰਦਰਰਾਜ ਨੇ ਦੱਸਿਆ ਕਿ ਕੁਟਰੂ ਥਾਣਾ ਖੇਤਰ 'ਚ ਡੀ.ਆਰ.ਜੀ. ਅਤੇ ਜ਼ਿਲ੍ਹਾ ਫੋਰਸ ਦੇ ਸੰਯੁਕਤ ਦਲ ਨੂੰ ਗਸ਼ਤ 'ਤੇ ਰਵਾਨਾ ਕੀਤਾ ਗਿਆ ਸੀ ਅਤੇ ਦਲ ਜਦੋਂ ਤੜਕੇ ਦਰਭਾ ਪਿੰਡ ਦੇ ਜੰਗਲ 'ਚ ਸੀ, ਉਦੋਂ ਨਕਸਲੀਆਂ ਨੇ ਸੁਰੱਖਿਆ ਦਸਤਿਆਂ 'ਤੇ ਗੋਲੀਬਾਰੀ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ : ਦਿੱਲੀ ਕੂਚ ਕਰ ਰਹੇ ਕਿਸਾਨਾਂ ਦੇ ਕਾਫ਼ਲੇ ਨਾਲ ਵਾਪਰਿਆ ਹਾਦਸਾ, ਬੱਸ ਅਤੇ ਟਰੱਕ ਨਾਲ ਹੋਈ ਟੱਕਰ

ਲਾਸ਼ ਕੋਲੋਂ ਮਿਲੀ ਰਾਈਫ਼ਲ ਅਤੇ ਹੋਰ ਸਮਾਨ
ਪੁਲਸ ਜਨਰਲ ਇੰਸਪੈਕਟਰ ਨੇ ਦੱਸਿਆ ਕਿ ਨਕਸਲੀਆਂ ਦੇ ਹਮਲੇ ਤੋਂ ਬਾਅਦ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਕੁਝ ਦੇਰ ਤੱਕ ਦੋਹਾਂ ਪਾਸਿਓਂ ਗੋਲੀਬਾਰੀ ਤੋਂ ਬਾਅਦ ਨਕਸਲੀ ਉੱਥੋਂ ਫਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਬਾਅਦ 'ਚ ਜਦੋਂ ਸੁਰੱਖਿਆ ਦਸਤਿਆਂ ਨੇ ਵੀ ਜਵਾਬੀ ਕਾਰਵਾਈ ਕੀਤੀ। ਕੁਝ ਦੇਰ ਤੱਕ ਦੋਹਾਂ ਪਾਸਿਓਂ ਗੋਲੀਬਾਰੀ ਤੋਂ ਬਾਅਦ ਨਕਸਲੀ ਉੱਥੋਂ ਫਰਾਰ ਹੋ ਗਏ। ਉਨ੍ਹਾਂ ਨੇ ਦੱਸਿਆ ਕਿ ਬਾਅਦ 'ਚ ਜਦੋਂ ਸੁਰੱਖਿਆ ਦਸਤਿਆਂ ਨੇ ਹਾਦਸੇ ਵਾਲੀ ਜਗ੍ਹਾ ਦੀ ਤਲਾਸ਼ੀ ਲਈ, ਉਦੋਂ ਉੱਥੋਂ ਨਕਸਲੀ ਸੰਤੋਸ਼ ਦੀ ਲਾਸ਼, ਰਾਈਫ਼ਲ, ਪਿੱਠੂ, ਨਕਸਲ ਸਮੱਗਰੀ ਅਤੇ ਰੋਜ਼ਾਨਾ ਇਸਤੇਮਾਲ ਹੋਣ ਵਾਲਾ ਸਮਾਨ ਮਿਲਿਆ। ਪੁਲਸ ਅਧਿਕਾਰੀ ਨੇ ਦੱਸਿਆ ਕਿ ਮਾਰੇ ਗਏ ਨਕਸਲੀ ਵਿਰੁੱਧ ਅਗਸਤ ਮਹੀਨੇ 'ਚ ਸਹਾਇਕ ਪੁਲਸ ਇੰਸਪੈਕਟਰ ਨਗੈਯਾ ਕੋਰਸਾ ਅਤੇ ਸਤੰਬਰ ਮਹੀਨੇ 'ਚ ਜੰਗਲਾਤ ਵਿਭਾਗ ਦੇ ਰੇਂਜਰ ਰਥਰਾਮ ਪਟੇਲ ਦੇ ਕਤਲ ਸਮੇਤ ਕੁਟਰੂ ਅਤੇ ਜਾਂਗਲਾ ਥਾਣਾ ਖੇਤਰ 'ਚ ਕਈ ਨਕਸਲੀ ਵਾਰਦਾਤਾਂ 'ਚ ਸ਼ਾਮਲ ਹੋਣ ਦਾ ਦੋਸ਼ ਹੈ। ਸੁੰਦਰਰਾਜ ਨੇ ਦੱਸਿਆ ਕਿ ਖੇਤਰ 'ਚ ਨਕਸਲੀਆਂ ਵਿਰੁੱਧ ਮੁਹਿੰਮ ਜਾਰੀ ਹੈ।

ਇਹ ਵੀ ਪੜ੍ਹੋ : 26/11 ਮੁੰਬਈ ਹਮਲਾ : ਉਹ 5 ਸ਼ਹੀਦ ਜਵਾਨ, ਜਿਨ੍ਹਾਂ ਦੀ ਬਹਾਦਰੀ ਨੂੰ ਅੱਜ ਵੀ ਯਾਦ ਕਰਦੇ ਹਨ ਲੋਕ

DIsha

This news is Content Editor DIsha