ਚਿਦਾਂਬਰਮ ਨੇ ਭ੍ਰਿਸ਼ਟਾਚਾਰ ’ਤੇ ਦਿੱਤਾ ਅਮਿਤ ਸ਼ਾਹ ਨੂੰ ਕਰਾਰ ਜਵਾਬ
Saturday, Dec 18, 2021 - 03:09 PM (IST)
ਨਵੀਂ ਦਿੱਲੀ (ਵਾਰਤਾ)- ਸਾਬਕਾ ਕੇਂਦਰੀ ਮੰਤਰੀ ਅਤੇ ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਕਿਹਾ ਹੈ ਕਿ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਦਾ ਭਾਜਪਾ ਦੀ ਸਰਕਾਰ ’ਚ ਕੋਈ ਭ੍ਰਿਸ਼ਟਾਚਾਰ ਨਹੀਂ ਹੋਣ ਦਾ ਦਾਅਵਾ ਗਲਤ ਹੈ ਅਤੇ ਉਨ੍ਹਾਂ ਨੂੰ ਸਮਝ ਲੈਣਾ ਚਾਹੀਦਾ ਹੈ ਕਿ ਉਨ੍ਹਾਂ ਦੇ ਸ਼ਾਸਨ ’ਚ ਬਣੀ ਹਰ ਯੋਜਨਾ ਭ੍ਰਿਸ਼ਟਾਚਾਰ ਨੂੰ ਵਧਾਉਣ ਵਾਲੀ ਹੈ।
ਇਹ ਵੀ ਪੜ੍ਹੋ : ਆਨਲਾਈਨ ਕਲਾਸ ਦੌਰਾਨ ਬੰਬ ਦੀ ਤਰ੍ਹਾਂ ਫਟਿਆ ਮੋਬਾਇਲ, ਵਿਦਿਆਰਥੀ ਬੁਰੀ ਤਰ੍ਹਾਂ ਜ਼ਖਮੀ
ਚਿਦਾਂਬਰਮ ਨੇ ਕਿਹਾ ਕਿ ਮੋਦੀ ਸਰਕਾਰ ਦੇ ਕਾਰਜਕਾਲ ’ਚ ਆਈ ਨੋਟਬੰਦੀ ਯੋਜਨਾ ਹੋਵੇ ਜਾਂ ਇਲੈਕਟੋਰਲ ਬੌਂਡ ਯੋਜਨਾ ਰਹੀ ਹੋਵੇ, ਸਭ ਭ੍ਰਿਸ਼ਟਾਚਾਰ ਨੂੰ ਉਤਸ਼ਾਹ ਦੇਣ ਵਾਲੀਆਂ ਹਨ। ਇਨ੍ਹਾਂ ਯੋਜਨਾਵਾਂ ਰਾਹੀਂ ਕਾਲੇ ਧਨ ਨੂੰ ਸਫੇਦ ਕਰਨ ਦੀਆਂ ਸਹੂਲਤਾਂ ਭ੍ਰਿਸ਼ਟਾਚਾਰੀਆਂ ਨੂੰ ਦਿੱਤੀਆਂ ਗਈਆਂ ਹਨ। ਉਨ੍ਹਾਂ ਕਿਹਾ,‘‘ਗ੍ਰਹਿ ਮੰਤਰੀ ਦਾ ਕਹਿਣਾ ਹੈ ਕਿ ਪਿਛਲੇ 7 ਸਾਲਾਂ ’ਚ ਸਰਕਾਰ ’ਤੇ ਭ੍ਰਿਸ਼ਟਾਚਾਰ ਦੇ ਦੋਸ਼ ਨਹੀਂ ਲੱਗੇ ਹਨ। ਨੋਟਬੰਦੀ ਕੁਝ ਲੋਕਾਂ ਨੂੰ ਕਾਲੇ ਧਨ ਨੂੰ ਕਾਨੂੰਨੀ ਰੂਪ ਨਾਲ ਸਫੇਦ ਪੈਸਿਆਂ ’ਚ ਬਦਲਣ ਦੀ ਮਨਜ਼ੂਰੀ ਦੇਣ ਦੀ ਇਕ ਯੋਜਨਾ ਸੀ। ਇਲੈਕਟੋਰਲ ਬੌਂਡ ਨੇ ਰਿਸ਼ਤਵਖੋਰੀ ਨੂੰ ਕਾਨੂੰਨੀ ਕਵਰ ਦਿੱਤਾ ਅਤੇ 95 ਫੀਸਦੀ ਫੰਡ ਕਾਰਪੋਰੇਟਸ ਵਲੋਂ ਭਾਜਪਾ ਨੂੰ ‘ਦਾਨ’ ਕੀਤਾ ਗਿਆ। ਭ੍ਰਿਸ਼ਟਾਚਾਰ ਨੂੰ ਲੈ ਕੇ ਫਰਾਂਸ ’ਚ ਰਾਫ਼ੇਲ ਸੌਦੇ ਦੀ ਜਾਂਚ ਚੱਲ ਰਹੀ ਹੈ।’’
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ