''ਆਪ੍ਰੇਸ਼ਨ ਬਲੂ ਸਟਾਰ ਗਲਤ ਤਰੀਕਾ ਸੀ, ਇੰਦਰਾ ਗਾਂਧੀ ਨੇ ਆਪਣੀ ਜਾਨ ਦੇ ਕੇ ਇਸਦੀ ਕੀਮਤ ਚੁਕਾਈ''
Sunday, Oct 12, 2025 - 02:20 PM (IST)

ਨਵੀਂ ਦਿੱਲੀ : ਕਾਂਗਰਸ ਨੇਤਾ ਅਤੇ ਸਾਬਕਾ ਕੇਂਦਰੀ ਮੰਤਰੀ ਪੀ. ਚਿਦੰਬਰਮ ਨੇ ਆਪ੍ਰੇਸ਼ਨ ਬਲੂ ਸਟਾਰ ਨੂੰ ਲੈ ਕੇ ਇਕ ਵੱਡਾ ਬਿਆਨ ਦਿੱਤਾ ਹੈ। ਉਨ੍ਹਾਂ ਕਿਹਾ ਕਿ ਆਪ੍ਰੇਸ਼ਨ ਬਲੂ ਸਟਾਰ ਇੱਕ ਵੱਡੀ ਗਲਤੀ ਸੀ, ਜਿਸਦੀ ਕੀਮਤ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੂੰ ਚੁਕਾਉਣੀ ਪਈ ਸੀ। ਸਾਬਕਾ ਗ੍ਰਹਿ ਅਤੇ ਵਿੱਤ ਮੰਤਰੀ ਪੀ. ਚਿਦੰਬਰਮ ਨੇ ਇਹ ਬਿਆਨ ਹਿਮਾਚਲ ਪ੍ਰਦੇਸ਼ ਦੇ ਕਸੌਲੀ ਵਿੱਚ ਖੁਸ਼ਵੰਤ ਸਿੰਘ ਸਾਹਿਤ ਉਤਸਵ ਵਿੱਚ ਕੀਤੀ ਗਈ ਚਰਚਾ ਦੌਰਾਨ ਦਿੱਤਾ।
ਪੜ੍ਹੋ ਇਹ ਵੀ : ਧਨਤੇਰਸ 'ਤੇ ਸੋਨੇ ਦੇ ਗਹਿਣੇ ਖਰੀਦਣ ਵਾਲਿਆਂ ਨੂੰ ਵੱਡਾ ਝਟਕਾ, ਜਾਣੋ ਅੱਜ ਦਾ ਨਵਾਂ ਰੇਟ
ਪੀ. ਚਿਦੰਬਰਮ ਨੇ ਕਿਹਾ ਹੈ ਕਿ ਆਪ੍ਰੇਸ਼ਨ ਬਲੂ ਸਟਾਰ ਹਰਿਮੰਦਰ ਸਾਹਿਬ ਨੂੰ ਮੁੜ ਪ੍ਰਾਪਤ ਕਰਨ ਲਈ ਗਲਤ ਪਹੁੰਚ ਸੀ। ਉਨ੍ਹਾਂ ਇਸ ਦੌਰਾਨ ਇਹ ਵੀ ਕਿਹਾ ਕਿ ਇਹ ਫੈਸਲਾ ਉਸ ਸਮੇਂ ਦੇ ਪ੍ਰਧਾਨ ਮੰਤਰੀ ਦਾ ਇਕੱਲਾ ਫ਼ੈਸਲਾ ਨਹੀਂ ਸੀ, ਸਗੋਂ ਇੱਕ ਸਾਂਝੇ ਫੈਸਲੇ ਦਾ ਨਤੀਜਾ ਸੀ। ਉਨ੍ਹਾਂ ਇਹ ਵੀ ਕਿਹਾ ਕਿ ਪੰਜਾਬ ਵਿੱਚ ਖਾਲਿਸਤਾਨ ਦੀ ਮੰਗ ਖਤਮ ਹੋ ਗਈ ਹੈ। ਦੱਸ ਦੇਈਏ ਕਿ ਇਸ ਦੌਰਾਨ ਉਹ ਪੱਤਰਕਾਰ ਹਰਿੰਦਰ ਬਾਵੇਜਾ ਦੀ ਕਿਤਾਬ, "ਦ ਵਿਲ ਸ਼ੂਟ ਯੂ, ਮੈਡਮ" 'ਤੇ ਚਰਚਾ ਕਰ ਰਹੇ ਸਨ।
ਪੜ੍ਹੋ ਇਹ ਵੀ : ਇਨ੍ਹਾਂ ਜ਼ਿਲ੍ਹਿਆਂ ਦੇ ਸਕੂਲ-ਕਾਲਜ ਬੰਦ ਰੱਖਣ ਦੇ ਹੁਕਮ, ਜਾਣੋ ਕਾਰਨ ਤੇ ਪੜ੍ਹੋ ਪੂਰੀ LIST
ਉਹਨਾਂ ਮੁਤਾਬਕ ਸਾਲ 1984 ਵਿੱਚ ਪੰਜਾਬ ਦੇ ਅੰਮ੍ਰਿਤਸਰ ਵਿੱਚ ਸਥਿਤ ਸਿੱਖਾਂ ਦੇ ਸਭ ਤੋਂ ਪਵਿੱਤਰ ਸਥਾਨ ਸ੍ਰੀ ਹਰਿਮੰਦਰ ਸਾਹਿਬ ਦੇ ਅੰਦਰ ਅੱਤਵਾਦੀਆਂ ਨੂੰ ਕਾਬੂ ਕਰਨ ਲਈ ਤਤਕਾਲੀ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਨੇ ਫੌਜੀ ਕਾਰਵਾਈ ਕਰਨ ਦੀ ਇਜ਼ਾਜਤ ਦਿੱਤੀ ਸੀ। ਇਸ ਕਾਰਵਾਈ ਨੇ ਉਨ੍ਹਾਂ ਦੀ ਰਾਜਨੀਤਿਕ ਸਥਿਤੀ ਨੂੰ ਕਾਫ਼ੀ ਪ੍ਰਭਾਵਿਤ ਕੀਤਾ ਅਤੇ ਅੰਤ ਵਿੱਚ ਉਨ੍ਹਾਂ ਦੀ ਹੱਤਿਆ ਦਾ ਕਾਰਨ ਬਣਿਆ। ਇਸ ਕਾਰਵਾਈ ਤੋਂ ਬਾਅਦ ਇੰਦਰਾ ਗਾਂਧੀ ਦੀ ਹੱਤਿਆ ਉਨ੍ਹਾਂ ਦੇ ਆਪਣੇ ਹੀ ਸਿੱਖ ਸੁਰੱਖਿਆ ਕਰਮਚਾਰੀਆਂ ਨੇ ਕਰ ਦਿੱਤੀ। ਇਸ ਮਾਮਲੇ ਦੇ ਸਬੰਧ ਵਿਚ ਕਾਂਗਰਸ 'ਤੇ ਸਿੱਖ ਧਾਰਮਿਕ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਦਾ ਦੋਸ਼ ਲਗਾਇਆ ਗਿਆ ਹੈ।
ਪੜ੍ਹੋ ਇਹ ਵੀ : ਧਨਤੇਰਸ ਤੇ ਦੀਵਾਲੀ ਤੋਂ ਪਹਿਲਾਂ ਹੋਰ ਮਹਿੰਗਾ ਹੋਇਆ ਸੋਨਾ, ਜਾਣੋ 10 ਗ੍ਰਾਮ ਸੋਨੇ ਦੀ ਨਵੀਂ ਕੀਮਤ
ਪੀ. ਚਿਦੰਬਰਮ ਨੇ ਕਿਹਾ ਕਿ ਜੂਨ 1984 ਦਾ ਆਪ੍ਰੇਸ਼ਨ ਬਲੂ ਸਟਾਰ ਫੌਜ, ਪੁਲਸ, ਖੁਫੀਆ ਅਤੇ ਸਿਵਲ ਸੇਵਾਵਾਂ ਦਾ ਇੱਕ ਸਮੂਹਿਕ ਫੈਸਲਾ ਸੀ। ਇੱਥੇ ਕਿਸੇ ਵੀ ਫੌਜੀ ਅਧਿਕਾਰੀ ਦਾ ਅਪਮਾਨ ਨਹੀਂ ਹੋਇਆ ਪਰ ਉਹ (ਬਲੂ ਸਟਾਰ) ਗੋਲਡਨ ਟੈਂਪਲ ਨੂੰ ਮੁੜ ਪ੍ਰਾਪਤ ਕਰਨ ਦਾ ਗਲਤ ਤਰੀਕਾ ਸੀ। ਕੁਝ ਸਾਲਾਂ ਬਾਅਦ ਅਸੀਂ ਫੌਜ ਨੂੰ ਬਾਹਰ ਰੱਖ ਕੇ ਸ੍ਰੀ ਹਰਿਮੰਦਰ ਸਾਹਿਬ ਨੂੰ ਮੁੜ ਪ੍ਰਾਪਤ ਕਰਨ ਦਾ ਸਹੀ ਰਸਤਾ ਦਿਖਾਇਆ।
ਪੜ੍ਹੋ ਇਹ ਵੀ : ਵਾਹ! ਦੀਵਾਲੀ ਮੌਕੇ ਇਸ ਕੰਪਨੀ ਨੇ ਆਪਣੇ ਮੁਲਾਜ਼ਮਾਂ ਨੂੰ ਦਿੱਤੀ 9 ਦਿਨਾਂ ਦੀ ਛੁੱਟੀ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।