ਗਰੀਬ ਲੋਕਾਂ ਲਈ ਚਿਦਾਂਬਰਮ ਨੇ ਸਰਕਾਰ ਨੂੰ ਕੀਤੀ ਇਹ ਅਪੀਲ

Sunday, Apr 19, 2020 - 07:24 PM (IST)

ਗਰੀਬ ਲੋਕਾਂ ਲਈ ਚਿਦਾਂਬਰਮ ਨੇ ਸਰਕਾਰ ਨੂੰ ਕੀਤੀ ਇਹ ਅਪੀਲ

ਨਵੀਂ ਦਿੱਲੀ-ਕਾਂਗਰਸ ਦੇ ਸੀਨੀਅਰ ਨੇਤਾ ਪੀ. ਚਿਦਾਂਬਰਮ ਨੇ ਸਰਕਾਰ ਨੂੰ ਗਰੀਬਾਂ ਦੀ ਮਦਦ ਲਈ ਅਪੀਲ ਕੀਤੀ ਹੈ। ਉਨ੍ਹਾਂ ਨੇ ਟਵੀਟ ਰਾਹੀਂ ਸਰਕਾਰ ਨੂੰ ਗਰੀਬ ਲੋਕਾਂ ਨੂੰ ਨਕਦੀ ਅਤੇ ਮੁਫਤ ਅਨਾਜ ਵੰਡਣ ਦੀ ਅਪੀਲ ਕਰਦੇ ਹੋਏ ਕਿਹਾ ਕਿ ਸਿਰਫ ਸਰਕਾਰ ਦਾ ਨਿਰਦਈਪੁਣਾ ਹੀ ਕੁਝ ਨਹੀਂ ਕਰੇਗਾ। ਉਨ੍ਹਾਂ ਕਿਹਾ ਕਿ ਇਸ ਦੇ ਕਾਫੀ ਸਬੂਤ ਹਨ ਕਿ ਜ਼ਿਆਦਾਤਰ ਲੋਕਾਂ ਨੂੰ ਨਕਦੀ ਦੀ ਕਮੀ ਹੈ ਅਤੇ ਉਨ੍ਹਾਂ ਨੂੰ ਮੁਫਤ ਦੇ ਭੋਜਨ ਲਈ ਲਾਈਨਾਂ ’ਚ ਲੱਗਣਾ ਪੈ ਰਿਹਾ ਹੈ। ਸਰਕਾਰ ਉਨ੍ਹਾਂ ਨੂੰ ਕਿਉਂ ਨਹੀਂ ਬਚਾਉਂਦੀ ਅਤੇ ਹਰ ਗਰੀਬ ਨੂੰ ਨਕਦ ਰਾਸ਼ੀ ਦੇ ਕੇ ਉਨ੍ਹਾਂ ਦੀ ਰੱਖਿਆ ਕਿਉਂ ਨਹੀਂ ਕਰਦੀ? 

PunjabKesari

ਉਨ੍ਹਾਂ ਨੇ ਇਹ ਵੀ ਕਿਹਾ ਕਿ ਸਰਕਾਰ ਐੱਫ.ਸੀ.ਆਈ. ਨਾਲ 7.7 ਕਰੋੜ ਟਨ ਅਨਾਜ ਦਾ ਇਕ ਛੋਟਾ ਜਿਹਾ ਹਿੱਸਾ ਉਨ੍ਹਾਂ ਪਰਿਵਾਰਾਂ ਨੂੰ ਕਿਉਂ ਨਹੀਂ ਵੰਡਦੀ, ਜਿਨ੍ਹਾਂ ਨੂੰ ਇਨ੍ਹਾਂ ਦੀ ਸਖਤ ਲੋੜ। ਉਨ੍ਹਾਂ ਕਿਹਾ ਕਿ ਗਰੀਬ ਲੋਕਾਂ ਨੂੰ ਲਾਕਡਾਊਨ ਦੌਰਾਨ ਆਪਣੀ ਰੋਜ਼ੀ-ਰੋਟੀ ਚਲਾਉਣੀ ਬਹੁਤ ਮੁਸ਼ਕਲ ਹੋ ਗਈ ਹੈ।  


author

Iqbalkaur

Content Editor

Related News