INX ਮੀਡੀਆ ਮਾਮਲਾ : ਚਿਦਾਂਬਰਮ ਦੇ ਘਰ ਪਹੁੰਚੀ CBI ਟੀਮ, ਹੋ ਸਕਦੀ ਹੈ ਗ੍ਰਿਫਤਾਰੀ

Tuesday, Aug 20, 2019 - 07:01 PM (IST)

INX ਮੀਡੀਆ ਮਾਮਲਾ : ਚਿਦਾਂਬਰਮ ਦੇ ਘਰ ਪਹੁੰਚੀ CBI ਟੀਮ, ਹੋ ਸਕਦੀ ਹੈ ਗ੍ਰਿਫਤਾਰੀ

ਨਵੀਂ ਦਿੱਲੀ— ਆਈ. ਐੱਨ. ਐਕਸ. ਮੀਡੀਆ ਘਪਲੇ ਨਾਲ ਸੰਬੰਧਿਤ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ 'ਚ ਕਾਂਗਰਸ ਨੇਤਾ ਅਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੇ ਘਰ ਸੀ.ਬੀ.ਆਈ. ਦੀ ਟੀਮ ਪਹੁੰਚ ਚੁੱਕੀ ਹੈ। ਮੰਨਿਆ ਜਾ ਰਿਹਾ ਹੈ ਕਿ ਚਿਦਾਂਬਰਮ ਨੂੰ ਗ੍ਰਿਫਤਾਰ ਕੀਤਾ ਜਾ ਸਕਦਾ ਹੈ। ਜ਼ਿਕਰਯੋਗ ਹੈ ਕਿ ਮੰਗਲਵਾਰ ਨੂੰ ਦਿੱਲੀ ਹਾਈਕੋਰਟ ਨੇ ਕਾਂਗਰਸ ਨੇਤਾ ਤੇ ਸਾਬਕਾ ਵਿੱਤ ਮੰਤਰੀ ਪੀ. ਚਿਦਾਂਬਰਮ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ 'ਤੇ ਸੁਪਰੀਮ ਕੋਰਟ ਨੇ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ। ਹੁਣ ਚੀਫ ਜਸਟਿਸ ਰੰਜਨ ਗੋਗੋਈ ਦੀ ਬੈਂਚ ਬੁੱਧਵਾਰ ਨੂੰ ਇਸ ਮਾਮਲੇ ਦੀ ਸੁਣਵਾਈ ਕਰੇਗੀ। ਇਸ ਤੋਂ ਪਹਿਲਾਂ ਅੱਜ ਭਾਵ ਮੰਗਲਵਾਰ ਨੂੰ ਹੀ ਦਿੱਲੀ ਹਾਈਕੋਰਟ ਨੇ ਉਨ੍ਹਾਂ ਦੀ ਪੇਸ਼ਗੀ ਜ਼ਮਾਨਤ ਪਟੀਸ਼ਨ ਖਾਰਿਜ ਕਰ ਦਿੱਤੀ।

ਚਿਦਾਂਬਰਮ ਨੂੰ ਸੀ. ਬੀ. ਆਈ. ਅਤੇ ਈ. ਡੀ. ਵੱਲੋਂ ਦਾਖਲ ਦੋਵਾਂ ਹੀ ਮਾਮਲਿਆਂ 'ਚ ਜ਼ਮਾਨਤ ਨਹੀਂ ਮਿਲੀ ਸੀ। ਹਾਈਕੋਰਟ ਤੋਂ ਪਟੀਸ਼ਨ ਖਾਰਿਜ ਹੋਣ ਤੋਂ ਬਾਅਦ ਚਿਦਾਂਬਰਮ ਦੇ ਵਕੀਲ ਸਿੰਬਲ ਨੇ ਸੁਪਰੀਮ ਕੋਰਟ ਦਾ ਰੂਖ ਕੀਤਾ ਸੀ ਪਰ ਸੁਪਰੀਮ ਕੋਰਟ ਨੇ ਇਸ ਮਾਮਲੇ ਦੀ ਤੁਰੰਤ ਸੁਣਵਾਈ ਤੋਂ ਇਨਕਾਰ ਕਰ ਦਿੱਤਾ।


author

Iqbalkaur

Content Editor

Related News