ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਤੇਜ਼, ਵਿਰੋਧੀ ਧਿਰ ਦੇ 73 ਸੰਸਦ ਮੈਂਬਰਾਂ ਨੇ ਦਿੱਤਾ ਪ੍ਰਸਤਾਵ ਨੋਟਿਸ

Friday, Apr 24, 2026 - 05:17 PM (IST)

ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਤੇਜ਼, ਵਿਰੋਧੀ ਧਿਰ ਦੇ 73 ਸੰਸਦ ਮੈਂਬਰਾਂ ਨੇ ਦਿੱਤਾ ਪ੍ਰਸਤਾਵ ਨੋਟਿਸ

ਨਵੀਂ ਦਿੱਲੀ- ਵਿਰੋਧੀ ਧਿਰ ਦੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਅਹੁਦੇ ਤੋਂ ਹਟਾਉਣ ਦੀ ਮੰਗ ਨੂੰ ਲੈ ਕੇ ਇਕ ਵਾਰ ਮੁੜ ਰਾਜ ਸਭਾ 'ਚ ਰਸਮੀ ਪਹਿਲ ਕੀਤੀ ਹੈ। ਵਿਰੋਧੀ ਧਿਰ ਦੇ 73 ਸੰਸਦ ਮੈਂਬਰਾਂ ਨੇ ਰਾਜ ਸਭਾ ਦੇ ਜਨਰਲ ਸਕੱਤਰ ਨੂੰ ਪ੍ਰਸਤਾਵ ਦਾ ਨੋਟਿਸ ਸੌਂਪਿਆ ਹੈ, ਜਿਨ੍ਹਾਂ 'ਚ ਭਾਰਤ ਦੇ ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਮੰਗ ਕੀਤੀ ਗਈ ਹੈ। ਇਹ ਨੋਟਿਸ ਕਾਂਗਰਸ ਦੇ ਸੀਨੀਅਰ ਨੇਤਾ ਅਤੇ ਸੰਚਾਰ ਵਿਭਾਗ ਦੇ ਇੰਚਾਰਜ ਜੈਰਾਮ ਰਮੇਸ਼ ਅਤੇ ਤ੍ਰਿਣਮੂਲ ਕਾਂਗਰਸ ਦੀ ਸੰਸਦ ਮੈਂਬਰ ਸਾਗਰਿਕਾ ਘੋਸ਼ ਨੇ ਪੇਸ਼ ਕੀਤਾ ਹੈ। ਫਿਲਹਾਲ ਇਹ ਪ੍ਰਸਤਾਵ ਸਿਰਫ਼ ਰਾਜ ਸਭਾ 'ਚ ਹੀ ਦਾਖ਼ਲ ਕੀਤਾ ਗਿਆ ਹੈ। ਜੈਰਾਮ ਰਮੇਸ਼ ਨੇ ਜਾਣਕਾਰੀ ਦਿੰਦੇ ਹੋਏ ਕਿਹਾ ਕਿ ਇਸ ਪ੍ਰਸਤਾਵ 'ਚ ਮੁੱਖ ਚੋਣ ਕਮਿਸ਼ਨਰ ਖ਼ਿਲਾਫ਼ ਕੁੱਲ 9 ਗੰਭੀਰ ਦੋਸ਼ ਲਗਾਏ ਗਏ ਹਨ, ਜਿਨ੍ਹਾਂ ਨੂੰ ਵਿਸਥਾਰ ਨਾਲ ਦਸਤਾਵੇਜ਼ੀ ਰੂਪ ਦਿੱਤਾ ਗਿਆ ਹੈ।

ਉਨ੍ਹਾਂ ਅਨੁਸਾਰ, ਇਹ ਦੋਸ਼ 15 ਮਾਰਚ 2026 ਤੋਂ ਬਾਅਦ ਕੀਤੇ ਗਏ ਕੰਮਾਂ ਅਤੇ ਲਾਪਰਵਾਹੀਆਂ ਨਾਲ ਜੁੜਿਆ ਹੈ, ਜਿਨ੍ਹਾਂ ਨੂੰ ਸੰਵਿਧਾਨ ਦੀ ਧਾਰਾ 324 (5) ਅਤੇ ਧਾਰਾ 124 (4) ਦੇ ਅਧੀਨ 'ਸਾਬਤ ਦੁਰਵਿਵਹਾਰ' ਮੰਨਿਆ ਜਾ ਸਕਦਾ ਹੈ। ਉਨ੍ਹਾਂ ਇਹ ਵੀ ਕਿਹਾ ਕਿ ਇਹ ਪ੍ਰਸਤਾਵ ਮੁੱਖ ਚੋਣ ਕਮਿਸ਼ਨਰ ਅਤੇ ਹੋਰ ਚੋਣ ਕਮਿਸ਼ਨਰ (ਨਿਯੁਕਤੀ, ਸੇਵਾ ਸ਼ਰਤਾਂ ਅਤੇ ਕਾਰਜਕਾਲ) ਐਕਟ, 2023' ਅਤੇ ਜੱਜ (ਜਾਂਚ) ਐਕਟ, 1968' ਦੇ ਪ੍ਰਬੰਧਾਂ ਦੇ ਅਧੀਨ ਲਿਆਂਦਾ ਗਿਆ ਹੈ। ਜੈਰਾਮ ਰਮੇਸ਼ ਨੇ ਮੁੱਖ ਚੋਣ ਕਮਿਸ਼ਨਰ ਦੇ ਅਹੁਦੇ 'ਤੇ ਬਣੇ ਰਹਿਣ ਨੂੰ ਸੰਵਿਧਾਨ 'ਤੇ ਹਮਲਾ ਦੱਸਦੇ ਹੋਏ ਕਿਹਾ ਕਿ ਇਹ ਸਥਿਤੀ ਲੋਕਤੰਤਰੀ ਸੰਸਥਾਵਾਂ ਦੇ ਮਾਣ ਖ਼ਿਲਾਫ਼ ਹੈ। ਉਨ੍ਹਾਂ ਦੋਸ਼ ਲਗਾਇਆ ਕਿ ਮੁੱਖ ਚੋਣ ਕਮਿਸ਼ਨਰ ਸਰਕਾਰ ਦੇ ਦਬਾਅ 'ਚ ਕੰਮ ਕਰ ਰਹੇ ਹਨ, ਜੋ ਬੇਹੱਦ ਚਿੰਤਾਜਨਕ ਹੈ। ਹੁਣ ਇਸ ਨੋਟਿਸ 'ਤੇ ਅੱਗੇ ਦੀ ਕਾਰਵਾਈ ਰਾਜ ਸਭਾ ਦੇ ਸਪੀਕਰ ਦੇ ਫੈਸਲੇ 'ਤੇ ਨਿਰਭਰ ਕਰੇਗੀ, ਜੋ ਤੈਅ ਕਰਨਗੇ ਕਿ ਇਸ ਪ੍ਰਸਤਾਵ ਨੂੰ ਸਵੀਕਾਰ ਕੀਤਾ ਜਾਵੇ ਜਾਂ ਨਹੀਂ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News