ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਨੂੰ ਲੈ ਕੇ ਮੁੰਬਈ-ਦਿੱਲੀ ’ਚ ਪ੍ਰਦਰਸ਼ਨ, 700 ਲੋਕ ਹਿਰਾਸਤ ’ਚ

Saturday, Oct 03, 2026 - 08:53 AM (IST)

ਮੁੱਖ ਚੋਣ ਕਮਿਸ਼ਨਰ ਦੇ ਅਸਤੀਫ਼ੇ ਨੂੰ ਲੈ ਕੇ ਮੁੰਬਈ-ਦਿੱਲੀ ’ਚ ਪ੍ਰਦਰਸ਼ਨ, 700 ਲੋਕ ਹਿਰਾਸਤ ’ਚ

ਮੁੰਬਈ/ਨਵੀਂ ਦਿੱਲੀ (ਏਜੰਸੀ) - ਮੁੱਖ ਚੋਣ ਕਮਿਸ਼ਨਰ (ਸੀ. ਈ. ਸੀ.) ਗਿਆਨੇਸ਼ ਕੁਮਾਰ ਦੇ ਅਸਤੀਫ਼ੇ ਦੀ ਮੰਗ ਨੂੰ ਲੈ ਕੇ ਸ਼ੁੱਕਰਵਾਰ ਨੂੰ ਮੁੰਬਈ ਅਤੇ ਦਿੱਲੀ ਵਿਚ ਪ੍ਰਦਰਸ਼ਨ ਕੀਤਾ ਗਿਆ। ਮੁੰਬਈ ਦੇ ਸ਼ਿਵਾਜੀ ਪਾਰਕ ਵਿਚ ‘ਕਾਕਰੋਚ ਜਨਤਾ ਪਾਰਟੀ’ (ਸੀ. ਜੇ. ਪੀ.) ਦੀ ਅਗਵਾਈ ਵਾਲੇ ਪ੍ਰਦਰਸ਼ਨ ਵਿਚ ਹਜ਼ਾਰਾਂ ਲੋਕ ਇਕੱਠੇ ਹੋਏ। ਪੁਲਸ ਵੱਲੋਂ ਪ੍ਰਦਰਸ਼ਨ ਦੀ ਇਜਾਜ਼ਤ ਨਾ ਦਿੱਤੇ ਜਾਣ ਦੇ ਬਾਵਜੂਦ ਨਾਅਰੇ ਲਿਖੀਆਂ ਤਖ਼ਤੀਆਂ ਅਤੇ ਤਿਰੰਗਾ ਲਈ ਵੱਡੀ ਗਿਣਤੀ ਵਿਚ ਨੌਜਵਾਨ ਸਿਆਸੀ ਰੈਲੀਆਂ ਲਈ ਪ੍ਰਸਿੱਧ ਇਸ ਮੈਦਾਨ ਵਿਚ ਪਹੁੰਚੇ।

ਇਹ ਵੀ ਪੜ੍ਹੋ : ਤਰਨਤਾਰਨ ’ਚ ਵੱਡੀ ਵਾਰਦਾਤ : ਲੱਖਾਂ ਰੁਪਏ ਦੀ ਫਿਰੌਤੀ ਨਾ ਦੇਣ ’ਤੇ ਪੈਟਰੋਲ ਪੰਪ ’ਤੇ ਚਲਾ 'ਤੀਆਂ ਗੋਲੀਆਂ

ਉੱਥੇ ਹੀ ਦਿੱਲੀ ’ਚ ਵਿਰੋਧੀ ਧਿਰਾਂ ਅਤੇ ਵਿਦਿਆਰਥੀ ਜਥੇਬੰਦੀਆਂ ਸੜਕਾਂ ’ਤੇ ਉੱਤਰੀਆਂ, ਜਦਕਿ ਦਿੱਲੀ ਪੁਲਸ ਨੇ ਜੰਤਰ-ਮੰਤਰ ਅਤੇ ਆਸ-ਪਾਸ ਦੇ ਕਈ ਸਥਾਨਾਂ ਤੋਂ 700 ਤੋਂ ਵੱਧ ਪ੍ਰਦਰਸ਼ਨਕਾਰੀਆਂ ਨੂੰ ਹਿਰਾਸਤ ਵਿਚ ਲੈ ਲਿਆ, ਜਿਨ੍ਹਾਂ ਵਿਚ ਦਿੱਲੀ ਦੀ ਸਾਬਕਾ ਮੁੱਖ ਮੰਤਰੀ ਆਤੀਸ਼ੀ ਵੀ ਸ਼ਾਮਲ ਹਨ। ਵਿਰੋਧ ਪ੍ਰਦਰਸ਼ਨ ਦੌਰਾਨ ‘ਏਕ ਕਚੌੜੀ, ਦੋ ਸਮੋਸਾ, ਗਿਆਨੇਸ਼ ਤੁਹਾਡਾ ਕਿਆ ਭਰੋਸਾ’ ਅਤੇ ‘ਗਲੀ-ਗਲੀ ਮੇਂ ਸ਼ੋਰ ਹੈ, ਮੋਦੀ-ਗਿਆਨੇਸ਼ ਵੋਟ ਚੋਰ ਹੈਂ’ ਵਰਗੇ ਨਾਅਰੇ ਲਗਾਏ ਗਏ।

ਇਹ ਵੀ ਪੜ੍ਹੋ : ਜਿਸ ਨੂੰ ਭਰਾ ਮੰਨ 15 ਸਾਲ ਬੰਨ੍ਹੀ ਰੱਖੜੀ, ਉਸੇ ਨਾਲ ਰਚਾਇਆ ਵਿਆਹ, ਫਿਰ ਗੁੱਸੇ 'ਚ ਪਰਿਵਾਰ ਨੇ...

ਪ੍ਰਦਰਸ਼ਨਕਾਰੀਆਂ ਵਿਚ ਆਮ ਆਦਮੀ ਪਾਰਟੀ (ਆਪ) ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਆਈਸਾ), ਸਟੂਡੈਂਟਸ ਫੈਡਰੇਸ਼ਨ ਆਫ਼ ਇੰਡੀਆ (ਐੱਸ. ਐੱਫ਼. ਆਈ.), ਭਾਰਤੀ ਰਾਸ਼ਟਰੀ ਛਾਤਰ ਸੰਗਠਨ (ਐੱਨ. ਐੱਸ. ਯੂ. ਆਈ.) ਅਤੇ ਹੋਰ ਵਿਦਿਆਰਥੀ ਜਥੇਬੰਦੀਆਂ ਦੇ ਮੈਂਬਰ ਸ਼ਾਮਲ ਹਨ। ਪ੍ਰਦਰਸ਼ਨਕਾਰੀਆਂ ਨੇ ਵੋਟਰ ਸੂਚੀਆਂ ਦੀ ਵਿਸ਼ੇਸ਼ ਤੀਬਰ ਸਮੀਖਿਆ (ਐੱਸ. ਆਈ. ਆਰ.) ਵਿਚ ਕਥਿਤ ਬੇਨਿਯਮੀਆਂ ਅਤੇ ਵੱਡੇ ਪੱਧਰ ’ਤੇ ਵੋਟਰਾਂ ਦੇ ਨਾਂ ਹਟਾਏ ਜਾਣ ਨੂੰ ਲੈ ਕੇ ਸੀ. ਈ. ਸੀ. ਕੁਮਾਰ ਦੇ ਅਸਤੀਫ਼ੇ ਦੀ ਮੰਗ ਕੀਤੀ।

ਇਹ ਵੀ ਪੜ੍ਹੋ : ਪਿਓ ਦੇ ਮੋਹ 'ਚ ਅੰਨ੍ਹੇ ਹੋਏ ਧੀ-ਪੁੱਤ! ਮੁੜ ਜਿਊਂਦਾ ਹੋਣ ਦੀ ਉਮੀਦ 'ਚ 4 ਸਾਲ ਫ੍ਰੀਜ਼ਰ ’ਚ ਰੱਖੀ ਮ੍ਰਿਤਕ ਦੇਹ, ਫਿਰ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News