ਸਾਬਕਾ ਮੁੱਖ ਚੋਣ ਕਮਿਸ਼ਨਰ ਨਵੀਨ ਚਾਵਲਾ ਦਾ 79 ਸਾਲ ਦੀ ਉਮਰ ''ਚ ਦਿਹਾਂਤ
Saturday, Feb 01, 2025 - 11:02 AM (IST)
ਨਵੀਂ ਦਿੱਲੀ- ਸਾਬਕਾ ਮੁੱਖ ਚੋਣ ਕਮਿਸ਼ਨਰ (ਸੀਈਸੀ) ਨਵੀਨ ਚਾਵਲਾ ਦਾ ਸ਼ਨੀਵਾਰ ਨੂੰ ਦਿਹਾਂਤ ਹੋ ਗਿਆ। ਸਾਬਕਾ ਸੀਈਸੀ ਐੱਸਵਾਈ ਕੁਰੈਸ਼ੀ ਨੇ ਇਹ ਜਾਣਕਾਰੀ ਦਿੱਤੀ। ਚਾਵਲਾ 79 ਸਾਲ ਦੇ ਸਨ। ਕੁਰੈਸ਼ੀ ਨੇ ਦੱਸਿਆ ਕਿ ਉਹ ਚਾਵਲਾ ਤੋਂ ਕਰੀਬ 10 ਦਿਨ ਪਹਿਲੇ ਮਿਲੇ ਸਨ, ਉਸ ਸਮੇਂ ਚਾਵਲਾ ਨੇ ਉਨ੍ਹਾਂ ਨੂੰ ਦੱਸਿਆ ਸੀ ਕਿ ਉਨ੍ਹਾਂ ਨੂੰ ਬ੍ਰੇਨ ਸਰਜਰੀ ਲਈ ਹਸਪਤਾਲ 'ਚ ਦਾਖ਼ਲ ਕਰਵਾਇਆ ਜਾ ਰਿਹਾ ਹੈ। ਕੁਰੈਸ਼ੀ ਨੇ ਕਿਹਾ,''ਅੱਜ ਸਵੇਰੇ ਅਪੋਲੋ ਹਸਪਤਾਲ 'ਚ ਉਨ੍ਹਾਂ ਦਾ ਦਿਹਾਂਤ ਹੋ ਗਿਆ।''
ਉਨ੍ਹਾਂ ਕਿਹਾ ਕਿ ਜਦੋਂ ਉਹ ਆਖ਼ਰੀ ਵਾਰ ਉਨ੍ਹਾਂ ਨੂੰ ਮਿਲੇ ਸਨ, ਉਦੋਂ ਉਹ ਕਾਫ਼ੀ ਖੁਸ਼ ਸਨ। ਇਸ ਤੋਂ ਇਲਾਵਾ, ਚੋਣ ਕਮਿਸ਼ਨ ਦੇ ਇਕ ਅਧਿਕਾਰੀ ਨੇ ਵੀ ਚਾਵਲਾ ਦੇ ਦਿਹਾਂਤ ਦੀ ਪੁਸ਼ਟੀ ਕੀਤੀ। ਕੁਰੈਸ਼ੀ ਨੇ ਸੋਸ਼ਲ ਮੀਡੀਆ ਮੰਚ 'ਐਕਸ' 'ਤੇ ਪੋਸਟ ਕਰ ਕੇ ਕਿਹਾ,''ਭਾਰਤ ਦੇ ਸਾਬਕਾ ਮੁੱਖ ਚੋਣ ਕਮਿਸ਼ਨਰ ਨਵੀਨ ਚਾਵਲਾ ਦੇ ਦਿਹਾਂਤ ਬਾਰੇ ਜਾਣਕੇ ਖੁਸ਼ ਹੋਇਆ। ਪਰਮਾਤਮਾ ਉਨ੍ਹਾਂ ਦੀ ਆਤਮਾ ਨੂੰ ਸ਼ਾਂਤੀ ਪ੍ਰਦਾਨ ਕਰੇ। ਸਾਬਕਾ ਨੌਕਰਸ਼ਾਹ ਚਾਵਲਾ 2005 ਤੋਂ 2009 ਦਰਮਿਆਨ ਚੋਣ ਕਮਿਸ਼ਨਰ ਰਹੇ ਸਨ ਅਤੇ ਉਸ ਤੋਂ ਬਾਅਦ ਅਪ੍ਰੈਲ 2009 ਤੋਂ ਜੁਲਾਈ 2010 ਤੱਕ ਮੁੱਖ ਚੋਣ ਕਮਿਸ਼ਨਰ ਰਹੇ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8