ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਮਹਾਦੋਸ਼ ਦਾ ਮਤਾ ਲਿਆਏਗੀ ਵਿਰੋਧੀ ਧਿਰ

Tuesday, Mar 10, 2026 - 07:37 AM (IST)

ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਲਈ ਮਹਾਦੋਸ਼ ਦਾ ਮਤਾ ਲਿਆਏਗੀ ਵਿਰੋਧੀ ਧਿਰ

ਨਵੀਂ ਦਿੱਲੀ (ਏਜੰਸੀਆਂ) - ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਨੂੰ ਉਨ੍ਹਾਂ ਦੇ ਅਹੁਦੇ ਤੋਂ ਹਟਾਉਣ ਲਈ ਵਿਰੋਧੀ ਪਾਰਟੀਆਂ ਸੰਸਦ ’ਚ ਮਹਾਦੋਸ਼ ਦਾ ਮਤਾ ਲਿਅਉਣ ਦੀ ਤਿਆਰੀ ਕਰ ਰਹੀਆਂ ਹਨ। ਵਿਰੋਧੀ ਧਿਰ ਨੇ ਪਹਿਲਾਂ ਹੀ ਇਕ ਖਰੜਾ ਤਿਆਰ ਕਰ ਲਿਆ ਹੈ। ਇਸ ਸੰਬੰਧੀ ਨੋਟਿਸ ਇਕ ਹਫ਼ਤੇ ਅੰਦਰ ਪੇਸ਼ ਕੀਤਾ ਜਾ ਸਕਦਾ ਹੈ। ਤ੍ਰਿਣਮੂਲ ਕਾਂਗਰਸ ਦੇ ਇਕ ਸੀਨੀਅਰ ਸੰਸਦ ਮੈਂਬਰ ਨੇ ਕਿਹਾ ਕਿ ਖਰੜਾ ਨੋਟਿਸ ਤਿਆਰ ਕਰ ਲਿਆ ਗਿਆ ਹੈ। ਇਹ ਇਕ ਸਮੂਹਿਕ ਕੋਸ਼ਿਸ਼ ਹੈ ਜਿਸ ’ਚ ਤ੍ਰਿਣਮੂਲ ਕਾਂਗਰਸ ਤੇ ਹੋਰ ਬਰਾਬਰ ਦੀ ਸੋਚ ਵਾਲੀਆਂ ਵਿਰੋਧੀ ਪਾਰਟੀਆਂ ਹਿੱਸਾ ਲੈ ਰਹੀਆਂ ਸਨ।

ਇਹ ਵੀ ਪੜ੍ਹੋ - ਗਰਮੀਆਂ 'ਚ AC ਚਲਾਉਣ ਤੋਂ ਪਹਿਲਾਂ ਇਨ੍ਹਾਂ ਗੱਲਾਂ ਦਾ ਰੱਖੋ ਖ਼ਾਸ ਧਿਆਨ, ਨਹੀਂ ਤਾਂ ਹੋ ਸਕਦੈ ਵੱਡਾ ਨੁਕਸਾਨ

ਮੁੱਖ ਚੋਣ ਕਮਿਸ਼ਨਰ ਨੇ ਵੱਕਾਰੀ ਅਹੁਦੇ ਦਾ ਨਿਰਾਦਰ ਕੀਤਾ ਹੈ, ਜਿਸ ਕਾਰਨ ਉਨ੍ਹਾਂ ਵਿਰੁੱਧ ਇਹ ਮਤਾ ਲਿਆਉਣਾ ਜ਼ਰੂਰੀ ਹੋ ਗਿਆ ਹੈ। ਮੁੱਖ ਵਿਰੋਧੀ ਪਾਰਟੀ ਕਾਂਗਰਸ ਦੇ ਅੰਦਰਲੇ ਸੂਤਰਾਂ ਨੇ ਕਿਹਾ ਕਿ ਪਾਰਟੀ ਨੋਟਿਸ ਦੀ ਹਮਾਇਤ ਕਰੇਗੀ। ਇਕ ਹੋਰ ਸੋਮੇ ਨੇ ਕਿਹਾ ਕਿ ‘ਇੰਡੀਆ’ ਗੱਠਜੋੜ ਦੇ ਹੋਰ ਭਾਈਵਾਲ ਵੀ ਇਸ ਅਭਿਆਸ ’ਚ ਸ਼ਾਮਲ ਹਨ। ਨੋਟਿਸ ਦਾ ਖਰੜਾ ਸਮੂਹਿਕ ਤੌਰ ’ਤੇ ਤਿਆਰ ਕੀਤਾ ਗਿਆ ਹੈ। ਵਿਰੋਧੀ ਧਿਰ ਦੇ ਸੰਸਦ ਮੈਂਬਰ ਹੁਣ ਦੋਵਾਂ ਹਾਊਸਾਂ ਦੇ ਮੈਂਬਰਾਂ ਤੋਂ ਦਸਤਖਤ ਇਕੱਠੇ ਕਰਨਗੇ।

ਇਹ ਵੀ ਪੜ੍ਹੋ - ਧੀਆਂ ਦੇ ਖਾਤੇ 'ਚ ਆਉਣਗੇ ਪੈਸੇ, ਵਿਆਹ ਲਈ ਮਿਲੇਗਾ 1 ਲੱਖ ਰੁਪਏ ਦਾ ਤੋਹਫ਼ਾ! ਸੂਬਾ ਸਰਕਾਰ ਦਾ ਵੱਡਾ ਐਲਾਨ

ਨਿਯਮਾਂ ਅਨੁਸਾਰ ਨੋਟਿਸ ਲਈ ਲੋਕ ਸਭਾ ਦੇ ਘੱਟੋ-ਘੱਟ 100 ਮੈਂਬਰਾਂ ਤੇ ਰਾਜ ਸਭਾ ਦੇ ਘੱਟੋ-ਘੱਟ 50 ਮੈਂਬਰਾਂ ਦੇ ਦਸਤਖਤਾਂ ਦੀ ਲੋੜ ਹੁੰਦੀ ਹੈ। ਮੁੱਖ ਚੋਣ ਕਮਿਸ਼ਨਰ ਨੂੰ ਹਟਾਉਣ ਦੀ ਪ੍ਰਕਿਰਿਆ ਸੁਪਰੀਮ ਕੋਰਟ ਜਾਂ ਕਿਸੇ ਹਾਈ ਕੋਰਟ ਦੇ ਜੱਜ ਨੂੰ ਹਟਾਉਣ ਦੇ ਬਰਾਬਰ ਹੈ। ਪੱਛਮੀ ਬੰਗਾਲ ਦੀ ਮੁੱਖ ਮੰਤਰੀ ਤੇ ਤ੍ਰਿਣਮੂਲ ਕਾਂਗਰਸ ਦੀ ਮੁਖੀ ਮਮਤਾ ਬੈਨਰਜੀ ਨੇ ਕੁਝ ਦਿਨ ਪਹਿਲਾਂ ਦਿੱਲੀ ’ਚ ਇਕ ਪ੍ਰੈੱਸ ਕਾਨਫਰੰਸ ਦੌਰਾਨ ਮੁੱਖ ਚੋਣ ਕਮਿਸ਼ਨਰ ਵਿਰੁੱਧ ਮਹਾਦੋਸ਼ ਦਾ ਮਤਾ ਲਿਆਉਣ ਦੇ ਵਿਚਾਰ ਦੀ ਹਮਾਇਤ ਕੀਤੀ ਸੀ। ਬੈਨਰਜੀ ਸੂਬੇ ’ਚ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ.) ’ਚ ਨਾਵਾਂ ਨੂੰ ਹਟਾਉਣ ਵਿਰੁੱਧ ਇਸ ਸਮੇਂ ਅਣਮਿੱਥੇ ਸਮੇਂ ਦੇ ਧਰਨੇ ’ਤੇ ਬੈਠੀ ਹੈ।

ਇਹ ਵੀ ਪੜ੍ਹੋ - ਪਾਕਿਸਤਾਨ ’ਚ ਫਸੀ ਸਰਬਜੀਤ ਕੌਰ ਨੇ ਫਿਰ ਬਦਲਿਆ ਬਿਆਨ, ‘ਮੈਨੂੰ ਭਾਰਤ ਭੇਜੋ, ਸਾਰਾ ਸੱਚ ਦੱਸਾਂਗੀ’

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News