ਮੁੱਖ ਚੋਣ ਕਮਿਸ਼ਨਰ ਬੋਲੇ-ਸੰਵਿਧਾਨਕ ਵਿਵਸਥਾਵਾਂ ਅਨੁਸਾਰ ਚੋਣਾਂ ਕਰਵਾਉਣ ਲਈ ਤਿਆਰ
Thursday, Sep 07, 2023 - 12:41 PM (IST)
ਭੋਪਾਲ- ਮੁੱਖ ਚੋਣ ਕਮਿਸ਼ਨਰ ਰਾਜੀਵ ਕੁਮਾਰ ਨੇ ‘ਇਕ ਰਾਸ਼ਟਰ, ਇਕ ਚੋਣ’ ਦੇ ਸਬੰਧ ’ਚ ਬੁੱਧਵਾਰ ਨੂੰ ਕਿਹਾ ਕਿ ਭਾਰਤ ਚੋਣ ਕਮਿਸ਼ਨ ਸੰਵਿਧਾਨਕ ਵਿਵਸਥਾਵਾਂ ਅਤੇ ਜਨ ਪ੍ਰਤੀਨਿਧੀਤਵ ਕਾਨੂੰਨ ਅਨੁਸਾਰ ਚੋਣਾਂ ਕਰਵਾਉਣ ਲਈ ਤਿਆਰ ਹੈ।
ਇਹ ਵੀ ਪੜ੍ਹੋ : 'ਇਕ ਰਾਸ਼ਟਰ, ਇਕ ਚੋਣ' : ਗ੍ਰਹਿ ਮੰਤਰੀ ਸ਼ਾਹ ਨੇ ਕੀਤੀ ਸਾਬਕਾ ਰਾਸ਼ਟਰਪਤੀ ਕੋਵਿੰਦ ਨਾਲ ਮੁਲਾਕਾਤ
ਕੁਮਾਰ ਅਤੇ ਕਮਿਸ਼ਨ ਦੇ ਹੋਰ ਉੱਚ ਅਧਿਕਾਰੀ ਭਾਜਪਾ ਸ਼ਾਸਿਤ ਰਾਜ ਮੱਧ ਪ੍ਰਦੇਸ਼ ’ਚ ਇਸ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਲੈ ਕੇ ਸਿਆਸੀ ਪਾਰਟੀਆਂ, ਪ੍ਰਸ਼ਾਸਨ ਅਤੇ ਵੱਖ-ਵੱਖ ਏਜੰਸੀਆਂ ਨਾਲ 3 ਦਿਨਾਂ ਸਮੀਖਿਆ ਬੈਠਕ ਕਰਨ ਲਈ ਭੋਪਾਲ ਦੇ (4 ਤੋਂ 6 ਸਤੰਬਰ ਤੱਕ) ਦੌਰੇ ’ਤੇ ਆਏ ਹੋਏ ਹਨ। ਕੁਮਾਰ ਨੇ ਦੱਸਿਆ ਕਿ ਵੋਟਰ ਸੂਚੀ ਦਾ ਅੰਤਿਮ ਪ੍ਰਕਾਸ਼ਨ 5 ਅਕਤੂਬਰ ਨੂੰ ਕੀਤਾ ਜਾਵੇਗਾ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8