ਕੁਲਗਾਮ ਅੱਤਵਾਦੀ ਹਮਲਾ: CM ਅਬਦੁੱਲਾ ਨੇ ਮਾਰੇ ਗਏ ਮਜ਼ਦੂਰਾਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦੇਣ ਦਾ ਕੀਤਾ ਐਲਾਨ
Saturday, Aug 01, 2026 - 01:17 PM (IST)
ਸ਼੍ਰੀਨਗਰ- ਜੰਮੂ ਕਸ਼ਮੀਰ ਦੇ ਮੁੱਖ ਮੰਤਰੀ ਉਮਰ ਅਬਦੁੱਲਾ ਨੇ ਕੁਲਗਾਮ ਜ਼ਿਲ੍ਹੇ 'ਚ ਹੋਏ ਅੱਤਵਾਦੀ ਹਮਲੇ 'ਚ 2 ਮਜ਼ਦੂਰਾਂ ਦੇ ਕਤਲ ਦੀ ਸਖ਼ਤ ਸ਼ਬਦਾਂ 'ਚ ਨਿੰਦਾ ਕੀਤੀ ਅਤੇ ਮ੍ਰਿਤਕਾਂ ਦੇ ਪਰਿਵਾਰਾਂ ਲਈ 10-10 ਲੱਖ ਰੁਪਏ ਦੀ ਮੁਆਵਜ਼ਾ ਰਾਸ਼ੀ ਦਾ ਐਲਾਨ ਕੀਤਾ। ਸ਼ਨੀਵਾਰ ਨੂੰ ਮੁੱਖ ਮੰਤਰੀ ਦਫ਼ਤਰ ਅਨੁਸਾਰ ਇਹ ਮਦਦ ਰਾਸ਼ੀ 'ਮੁੱਖ ਮੰਤਰੀ ਰਾਹਤ ਫੰਡ' ਤੋਂ ਦਿੱਤੀ ਜਾਵੇਗੀ ਅਤੇ ਜ਼ਿਲ੍ਹਾ ਪ੍ਰਸ਼ਾਸਨ ਦੀ 6-6 ਲੱਖ ਰੁਪਏ ਦੀ ਵਿੱਤੀ ਮਦਦ ਤੋਂ ਇਲਾਵਾ ਹੋਵੇਗਾ। ਮੁੱਖ ਮੰਤਰੀ ਨੇ ਨਿਰਦੋਸ਼ ਲੋਕਾਂ ਦੀ ਜਾਨ ਜਾਣ 'ਤੇ ਡੂੰਘਾ ਸੋਗ ਜ਼ਾਹਰ ਕੀਤਾ ਅਤੇ ਪੀੜਤ ਪਰਿਵਾਰਾਂ ਦੇ ਪ੍ਰਤੀ ਆਪਣੀ ਹਾਰਦਿਕ ਹਮਦਰਦੀ ਜ਼ਾਹਰ ਕੀਤੀ।
ਸ਼੍ਰੀ ਅਬਦੁੱਲਾ ਨੇ ਦੋਹਰਾਇਆ ਕਿ ਸਰਕਾਰ ਇਸ ਕਠਿਨ ਸਮੇਂ 'ਚ ਪੀੜਤ ਪਰਿਵਾਰਾਂ ਨਾਲ ਮਜ਼ਬੂਤੀ ਨਾਲ ਖੜ੍ਹੀ ਹੈ। ਦੱਸਣਯੋਗ ਹੈ ਕਿ ਸ਼ੁੱਕਰਵਾਰ ਸ਼ਾਮ ਕੇਲਮ ਖੇਤਰ 'ਚ ਹੋਏ ਅੱਤਵਾਦੀ ਹਮਲੇ 'ਚ ਛੱਤੀਸਗੜ੍ਹ ਦੇ 2 ਮਜ਼ਦੂਰ ਮਾਰੇ ਗਏ ਸਨ। ਅੱਤਵਾਦੀਆਂ ਨੇ ਦੋਵੇਂ ਮਜ਼ਦੂਰਾਂ 'ਤੇ ਅੰਨ੍ਹੇਵਾਹ ਗੋਲੀਆਂ ਚਲਾ ਦਿੱਤੀਆਂ, ਜਿਸ ਨਾਲ ਉਹ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਏ ਸਨ। ਜ਼ਖ਼ਮੀਆਂ 'ਚੋਂ ਇਕ 24 ਸਾਲਾ ਦੀਪਕ ਰਾਤਰੇ ਨੇ ਜੀਐੱਮਸੀ ਅਨੰਤਨਾਗ 'ਚ ਇਲਾਜ ਦੌਰਾਨ ਦਮ ਤੋੜ ਦਿੱਤਾ ਸੀ। ਗੰਭੀਰ ਰੂਪ ਨਾਲ ਜ਼ਖ਼ਮੀ ਦੂਜੇ ਮਜ਼ਦੂਰ 28 ਸਾਲਾ ਭੂਪੇਂਦਰ ਨੂੰ ਵਿਸ਼ੇਸ਼ ਇਲਸਾਜ ਲਈ ਸ਼ੇਰ-ਏ-ਕਸ਼ਮੀਰ ਇੰਸਟੀਚਿਊਟ ਆਫ਼ ਮੈਡੀਕਲ ਸਾਇੰਸ ਭੇਜਿਆ ਗਿਆ ਸੀ, ਜਿੱਥੇ ਇਲਾਜ ਦੌਰਾਨ ਉਸ ਦੀ ਵੀ ਮੌਤ ਹੋ ਗਈ। ਇਸ ਹਮਲੇ ਦੀ ਵੱਖ-ਵੱਖ ਰਾਜਨੀਤਕ ਦਲਾਂ ਅਤੇ ਸੰਗਠਨਾਂ ਨੇ ਸਖ਼ਤ ਨਿੰਦਾ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
