ਰਾਸ਼ਟਰੀ ਝੰਡੇ ਦਾ ਅਪਮਾਨ, ਕੇਜਰੀਵਾਲ ਦੇ ਖਿਲਾਫ ਦਰਜ ਹੋਵੇਗੀ FIR

01/19/2019 10:50:37 AM

ਸਾਗਰ— ਮੱਧ ਪ੍ਰਦੇਸ਼ ਦੇ ਸਾਗਰ ਜ਼ਿਲੇ ਦੀ ਇਕ ਅਦਾਲਤ ਨੇ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਆਮ ਆਦਮੀ ਪਾਰਟੀ ਦੇ ਵਰਕਰਾਂ ਦੇ ਖਿਲਾਫ ਕਥਿਤ ਤੌਰ 'ਤੇ ਰਾਸ਼ਟਰੀ ਝੰਡੇ ਦਾ ਅਪਮਾਨ ਦੇ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਕੋਰਟ ਨੇ ਆਮ ਆਦਮੀ ਪਾਰਟੀ ਦੇ ਰਾਸ਼ਟਰੀ ਕਨਵੀਨਰ ਅਰਵਿੰਦ ਕੇਜਰੀਵਾਲ ਦੇ ਖਿਲਾਫ ਐੱਫ.ਆਈ.ਆਰ. ਦੀ ਮਨਜ਼ੂਰੀ 5 ਸਾਲ ਪੁਰਾਣੇ 'ਚ ਦਿੱਤੀ ਹੈ। ਰਾਜੇਂਦਰ ਮਿਸ਼ਰ ਨਾਮੀ ਇਕ ਵਿਅਕਤੀ ਨੇ ਕੋਰਟ 'ਚ ਪਟੀਸ਼ਨ ਦਾਇਰ ਕਰਦੇ ਹੋਏ ਕਿਹਾ ਸੀ ਕਿ 2014 ਦੀਆਂ ਲੋਕ ਸਭਾ ਚੋਣਾਂ ਦੌਰਾਨ ਕੇਜਰੀਵਾਲ ਸਮੇਤ 'ਆਪ' ਦੇ ਵਰਕਰਾਂ ਨੇ ਚੋਣ ਚਿੰਨ੍ਹ ਝਾੜੂ ਨੂੰ ਤਿਰੰਗੇ ਦੇ ਨਾਲ-ਨਾਲ ਲਹਿਰਾਇਆ ਸੀ। 

ਪਟੀਸ਼ਨਕਰਤਾ ਨੇ ਝਾੜੂ ਦੇ ਨਾਲ ਹੀ ਤਿਰੰਗਾ ਲਹਿਰਾਉਣ 'ਤੇ ਇਸ ਨੂੰ ਰਾਸ਼ਟਰੀ ਝੰਡੇ ਦਾ ਅਪਮਾਨ ਦੱਸਿਆ ਸੀ ਅਤੇ ਕੋਰਟ 'ਚ ਪਟੀਸ਼ਨ ਦਾਇਰ ਕਰ ਦਿੱਤੀ ਸੀ। ਕੋਰਟ ਨੇ ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਕਰਨ ਦੀ ਮਨਜ਼ੂਰੀ ਦੇ ਦਿੱਤੀ ਹੈ। ਅਰਵਿੰਦ ਕੇਜਰੀਵਾਲ ਅਤੇ 'ਆਪ' ਵਰਕਰਾਂ ਦੇ ਖਿਲਾਫ ਹੁਣ ਸਾਗਰ, ਬੀਨਾ, ਖੁਰਈ ਅਤੇ ਦਿੱਲੀ 'ਚ ਮਾਮਲੇ ਦਰਜ ਕੀਤੇ ਜਾਣਗੇ। ਇਸ ਮਾਮਲੇ 'ਚ ਐੱਫ.ਆਈ.ਆਰ. ਦਰਜ ਹੋਣ ਨਾਲ ਦਿੱਲੀ ਦੀ ਗੱਦੀ 'ਤੇ ਬੈਠੇ ਅਰਵਿੰਦ ਕੇਜਰੀਵਾਲ ਦੀਆਂ ਮੁਸ਼ਕਲਾਂ ਵਧ ਸਕਦੀਆਂ ਹਨ। ਫਿਲਹਾਲ ਕੇਜਰੀਵਾਲ ਜਾਂ ਆਮ ਆਦਮੀ ਪਾਰਟੀ ਦੇ ਕਿਸੇ ਵੀ ਨੇਤਾ ਵੱਲੋਂ ਇਸ ਮਾਮਲੇ 'ਤੇ ਕੋਈ ਪ੍ਰਤੀਕਿਰਿਆ ਨਹੀਂ ਆਈ ਹੈ।

DIsha

This news is Content Editor DIsha