ਦਿੱਲੀ ਦੀ CM ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

Monday, Oct 14, 2024 - 02:40 PM (IST)

ਦਿੱਲੀ ਦੀ CM ਆਤਿਸ਼ੀ ਨੇ ਪ੍ਰਧਾਨ ਮੰਤਰੀ ਮੋਦੀ ਨਾਲ ਕੀਤੀ ਮੁਲਾਕਾਤ

ਨਵੀਂ ਦਿੱਲੀ- ਦਿੱਲੀ ਦੀ ਮੁੱਖ ਮੰਤਰੀ ਆਤਿਸ਼ੀ ਨੇ ਸੋਮਵਾਰ ਨੂੰ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਦੱਸਿਆ ਜਾ ਰਿਹਾ ਹੈ ਕਿ ਦੋਵੇਂ ਆਗੂਆਂ ਵਿਚਾਲੇ ਇਹ ਸ਼ਿਸ਼ਟਾਚਾਰ ਮੁਲਾਕਾਤ ਸੀ। ਦਿੱਲੀ ਦੀ ਮੁੱਖ ਮੰਤਰੀ ਬਣਨ ਤੋਂ ਬਾਅਦ ਆਤਿਸ਼ੀ ਪਹਿਲੀ ਵਾਰ ਪੀ.ਐੱਮ. ਮੋਦੀ ਨੂੰ ਮਿਲੀ ਹੈ। ਪ੍ਰਧਾਨ ਮੰਤਰੀ ਦਫ਼ਤਰ ਵਲੋਂ ਤਸਵੀਰ ਸਾਂਝੀ ਕਰਦੇ ਹੋਏ ਦੋਹਾਂ ਆਗੂਆਂ ਦੀ ਮੁਲਾਕਾਤ ਦੀ ਜਾਣਕਾਰੀ ਦਿੱਤੀ ਗਈ। 

ਦੱਸਣਯੋਗ ਹੈ ਕਿ ਸ਼ਰਾਬ ਘਪਲੇ 'ਚ ਕਈ ਮਹੀਨੇ ਜੇਲ੍ਹ 'ਚ ਰਹਿਣ ਤੋਂ ਬਾਅਦ ਬਾਹਰ ਆ ਕੇ ਕੇਜਰੀਵਾਲ ਨੇ ਮੁੱਖ ਮੰਤਰੀ ਅਹੁਦੇ ਤੋਂ ਅਸਤੀਫ਼ਾ ਦੇ ਦਿੱਤਾ ਸੀ। ਉਨ੍ਹਾਂ ਦੀ ਜਗ੍ਹਾ ਆਤਿਸ਼ੀ ਨੂੰ ਮੁੱਖ ਮੰਤਰੀ ਬਣਾਇਆ ਗਿਆ ਹੈ। ਇਸ ਤੋਂ ਪਹਿਲੇ ਆਤਿਸ਼ੀ ਨੇ ਉੱਪ ਰਾਸ਼ਟਰਪਤੀ ਜਗਦੀਪ ਧਨਖੜ ਨਾਲ ਵੀ ਮੁਲਾਕਾਤ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News