ਵਿਦਿਆਰਥਣਾਂ ਨਾਲ ਛੇੜਛਾੜ ਕਰਨ ਵਾਲੇ ਪ੍ਰਿੰਸੀਪਲ ਖ਼ਿਲਾਫ਼ ਪ੍ਰਸ਼ਾਸਨ ਦੀ ਸਖ਼ਤ ਕਾਰਵਾਈ
Wednesday, Nov 29, 2023 - 05:58 PM (IST)
ਨੈਸ਼ਨਲ ਡੈਸਕ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਜੀਂਦ ਦੇ ਸਰਕਾਰੀ ਕੰਨਿਆ ਸਕੂਲ ਦੇ ਪ੍ਰਿੰਸੀਪਲ ਨੂੰ ਬਰਖ਼ਾਸਤ ਕਰ ਦਿੱਤਾ ਹੈ। ਦੱਸ ਦੇਈਏ ਕਿ ਪ੍ਰਿੰਸੀਪਲ 'ਤੇ ਸਕੂਲ ਦੀਆਂ ਕੁਝ ਵਿਦਿਆਰਥਣਾਂ ਵੱਲੋਂ ਸਰੀਰਕ ਸ਼ੋਸ਼ਣ ਕਰਨ ਦੇ ਦੋਸ਼ ਲਗਾਏ ਗਏ ਹਨ। ਇਹ ਆਦੇਸ਼ ਮਾਮਲੇ ਦੀ ਜਾਂਚ ਕਰਨ ਤੋਂ ਬਾਅਦ ਆਈ ਰਿਪੋਰਟ ਦੇ ਆਧਾਰ 'ਤੇ ਸੁਣਾਇਆ ਗਿਆ ਹੈ।
ਇਹ ਵੀ ਪੜ੍ਹੋ- 4 ਸਾਲ ਤੋਂ ਰਹਿ ਰਹੇ ਸੀ ਰਿਸ਼ਤੇਦਾਰ ਦੇ ਘਰ, ਜਦੋਂ ਆਪਣੇ ਘਰ ਪਰਤੇ ਤਾਂ ਪੈਰਾਂ ਹੇਠੋਂ ਨਿਕਲ ਗਈ ਜ਼ਮੀਨ
ਸਬ-ਡਵੀਜ਼ਨਲ ਮੈਜਿਸਟ੍ਰੇਟ ਵੱਲੋਂ ਭੇਜੀ ਗਈ ਇਸ ਰਿਪੋਰਟ 'ਚ ਵਿਦਿਆਰਥਣਾਂ ਵੱਲੋਂ ਦਿੱਤੇ ਗਏ ਬਿਆਨ ਦਰਜ ਹਨ, ਜਿਨ੍ਹਾਂ ਦੀ ਗੰਭੀਰਤਾ ਨੂੰ ਦੇਖਦਿਆਂ ਪ੍ਰਿੰਸੀਪਲ ਖ਼ਿਲਾਫ਼ ਇਹ ਆਦੇਸ਼ ਜਾਰੀ ਕੀਤਾ ਗਿਆ ਹੈ। ਅਧਿਕਾਰੀਆਂ ਵੱਲੋਂ ਦਿੱਤੀ ਗਈ ਜਾਣਕਾਰੀ ਮੁਤਾਬਕ ਪ੍ਰਿੰਸੀਪਲ ਨੂੰ 4 ਨਵੰਬਰ ਨੂੰ ਗ੍ਰਿਫ਼ਤਾਰ ਕਰ ਕੇ ਜੀਂਦ ਦੀ ਜੇਲ੍ਹ ਭੇਜਿਆ ਜਾ ਚੁੱਕਿਆ ਹੈ ਤੇ ਹੈ ਤੇ ਉਸ ਨੂੰ ਬਰਖਾਸਤ ਕਰ ਕੇ ਉਸ ਦੀ ਜਗ੍ਹਾ ਇਕ ਔਰਤ ਨੂੰ ਪ੍ਰਿੰਸੀਪਲ ਦਾ ਅਹੁਦਾ ਦਿੱਤਾ ਗਿਆ ਹੈ। ਇਸ ਤੋਂ ਇਲਾਵਾ 16 ਹੋਰ ਸਟਾਫ ਮੈਂਬਰ ਨਿਯੁਕਤ ਕੀਤੇ ਗਏ ਹਨ।
ਇਹ ਵੀ ਪੜ੍ਹੋ- ਵਿਆਹ 'ਚ ਗਏ ਪਰਿਵਾਰ ਨਾਲ ਹੋ ਗਿਆ ਕਾਂਡ, ਅਟੈਚੀ 'ਚੋਂ ਗਹਿਣੇ ਤੇ ਨਕਦੀ ਹੋਈ ਗਾਇਬ
ਇਸ ਮਾਮਲੇ ਬਾਰੇ ਵਿਦਿਆਰਥਣਾਂ ਵੱਲੋਂ 5 ਪੰਨਿਆਂ ਦੀ ਸ਼ਿਕਾਇਤ ਰਾਸ਼ਟਰਪਤੀ ਦ੍ਰੌਪਦੀ ਮੁਰਮੂ, ਪ੍ਰਧਾਨ ਮੰਤਰੀ ਦਫ਼ਤਰ, ਹਰਿਆਣਾ ਦੇ ਰਾਜਪਾਲ ਅਤੇ ਰਾਸ਼ਟਰੀ ਔਰਤ ਕਮਿਸ਼ਨ ਨੂੰ ਭੇਜੀ ਗਈ ਸੀ। ਇਸ ਸ਼ਿਕਾਇਤ 'ਚ ਵਿਦਿਆਰਥਣਾਂ ਵੱਲੋਂ ਲਗਾਏ ਗਏ ਦੋਸ਼ ਕਾਫੀ ਗੰਭੀਰ ਸਨ ਤੇ ਸਕੂਲ ਦੀਆਂ ਕੁਲ 390 'ਚੋਂ 140 ਤੋਂ ਵੱਧ ਵਿਦਿਆਰਥਣਾਂ ਨੇ ਇਨ੍ਹਾਂ ਦੋਸ਼ਾਂ ਨੂੰ ਸਹੀ ਦੱਸਿਆ ਸੀ। ਇਸ ਮਾਮਲੇ 'ਚ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਕਿਹਾ ਕਿ ਅਜਿਹੀਆਂ ਘਟਨਾਵਾਂ ਨੂੰ ਸੂਬਾ ਸਰਕਾਰ ਵੱਲੋਂ ਬਿਲਕੁਲ ਬਰਦਾਸ਼ਤ ਨਹੀਂ ਕੀਤਾ ਜਾਵੇਗਾ ਤੇ ਦੋਸ਼ੀਆਂ ਨੂੰ ਵੀ ਨਹੀਂ ਬਖਸ਼ਿਆ ਜਾਵੇਗਾ। ਹਰਿਆਣਾ ਸਰਕਾਰ ਅਜਿਹੀਆਂ ਘਟਨਾਵਾਂ ਨੂੰ ਰੋਕਣ ਲਈ ਦੋਸ਼ੀਆਂ ਨੂੰ ਸਖ਼ਤ ਸਜ਼ਾ ਦੇਣ ਦਾ ਨਿਯਮ ਬਣਾਉਣ ਦਾ ਵਿਚਾਰ ਕਰ ਰਹੀ ਹੈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8