ਹਰਿਆਣਾ ਦੀ ਖੱਟੜ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

Tuesday, Nov 07, 2023 - 04:39 PM (IST)

ਹਰਿਆਣਾ ਦੀ ਖੱਟੜ ਸਰਕਾਰ ਨੇ ਗੰਨਾ ਕਿਸਾਨਾਂ ਨੂੰ ਦਿੱਤਾ ਦੀਵਾਲੀ ਦਾ ਤੋਹਫ਼ਾ

ਚੰਡੀਗੜ੍ਹ- ਹਰਿਆਣਾ ਦੇ ਮੁੱਖ ਮੰਤਰੀ ਮਨੋਹਰ ਲਾਲ ਖੱਟੜ ਨੇ ਪ੍ਰਦੇਸ਼ ਦੇ ਗੰਨਾ ਕਿਸਾਨਾਂ ਨੂੰ ਦੀਵਾਲੀ ਦਾ ਤੋਹਫ਼ਾ ਦਿੱਤਾ ਹੈ। ਉਨ੍ਹਾਂ ਗੰਨੇ ਦੀਆਂ ਕੀਮਤਾਂ ਵਿਚ ਵਾਧੇ ਦਾ ਐਲਾਨ ਕੀਤਾ ਹੈ। ਮੁੱਖ ਮੰਤਰੀ ਨੇ ਐਲਾਨ ਕਰਦਿਆਂ ਕਿਹਾ ਕਿ ਗੰਨੇ ਦੀਆਂ ਕੀਮਤਾਂ 372 ਰੁਪਏ ਪ੍ਰਤੀ ਕੁਇੰਟਲ ਤੋਂ ਵਧਾ ਕੇ 386 ਰੁਪਏ ਪ੍ਰਤੀ ਕੁਇੰਟਲ ਕੀਤਾ ਜਾਂਦਾ ਹੈ, ਜੋ ਕਿ 14 ਰੁਪਏ ਦਾ ਉੱਚਿਤ ਵਾਧਾ ਹੈ। 

ਇਸ ਦੇ ਨਾਲ ਹੀ ਮੁੱਖ ਮੰਤਰੀ ਨੇ ਅਗਲੇ ਸਾਲ ਲਈ ਵੀ ਗੰਨੇ ਦੀਆਂ ਕੀਮਤਾਂ 'ਚ ਵਾਧੇ ਦਾ ਐਲਾਨ ਕੀਤਾ ਹੈ। ਉਨ੍ਹਾਂ ਕਿਹਾ ਕਿ ਅਗਲੇ ਸਾਲ ਜਿਨ੍ਹਾਂ ਦਿਨਾਂ ਵਿਚ ਗੰਨੇ ਦੀਆਂ ਕੀਮਤਾਂ ਦਾ ਐਲਾਨ ਹੁੰਦਾ ਹੈ, ਉਨ੍ਹਾਂ ਦਿਨਾਂ ਵਿਚ ਚੋਣ ਜ਼ਾਬਤਾ ਲੱਗੀ ਹੋਵੇਗੀ। ਇਸ ਲਈ ਸਲਾਹ-ਮਸ਼ਵਰਾ ਕਰ ਕੇ ਅਗਲੇ ਸਾਲ ਲਈ ਗੰਨੇ ਦੀਆਂ ਕੀਮਤਾਂ 400 ਰੁਪਏ ਪ੍ਰਤੀ ਕੁਇੰਟਲ ਐਲਾਨ ਕੀਤਾ ਜਾਂਦਾ ਹੈ। ਸਰਕਾਰ ਵਲੋਂ ਲਏ ਗਏ ਇਸ ਫ਼ੈਸਲੇ ਦਾ ਉਦੇਸ਼ ਇਹ ਯਕੀਨੀ ਕਰਨਾ ਹੈ ਕਿ ਗੰਨਾ ਕਿਸਾਨਾਂ ਨੂੰ ਉਨ੍ਹਾਂ ਦੀ ਸਖ਼ਤ ਮਿਹਨਤ ਲਈ ਉੱਚਿਤ ਕੀਮਤ ਮਿਲੇ। 

ਮੁੱਖ ਮੰਤਰੀ ਨੇ ਕਿਹਾ ਕਿ ਪ੍ਰਦੇਸ਼ ਦੇ ਕਿਸਾਨ ਭਰਾ ਬਹੁਤ ਹੀ ਮਿਹਨਤ ਨਾਲ ਖੇਤੀ ਕਰਦੇ ਹਨ ਅਤੇ ਫ਼ਸਲ ਬਾਜ਼ਾਰ 'ਚ ਵੇਚ ਕੇ ਹਰਿਆਣਾ ਦੀ ਆਰਥਿਕ ਸਥਿਤੀ ਨੂੰ ਮਜ਼ਬੂਤ ਕਰਦੇ ਹਨ। ਸੂਬਾ ਸਰਕਾਰ ਵੀ ਹਮੇਸ਼ਾ ਕਿਸਾਨਾਂ ਦੇ ਹਿੱਤ 'ਚ ਫ਼ੈਸਲਾ ਲੈਂਦੀ ਹੈ ਅਤੇ ਅਸੀਂ ਉਨ੍ਹਾਂ ਦੇ ਕਲਿਆਣ ਲਈ ਵਚਨਬੱਧ ਹਾਂ। ਇਨ੍ਹਾਂ ਕੋਸ਼ਿਸ਼ਾਂ ਦੇ ਨਤੀਜੇ ਵਜੋਂ ਹਰਿਆਣਾ ਇਕਮਾਤਰ ਅਜਿਹਾ ਸੂਬਾ ਹੈ, ਜਿੱਥੇ 14 ਫ਼ਸਲਾਂ ਦੀ ਖਰੀਦ ਘੱਟੋ-ਘੱਟ ਸਮਰਥਨ ਮੁੱਲ (MSP) 'ਤੇ ਕੀਤੀ ਜਾਂਦੀ ਹੈ।


author

Tanu

Content Editor

Related News