ਮੁੱਖ ਮੰਤਰੀ ਖ਼ਿਲਾਫ਼ ਵੱਡੀ ਬਗਾਵਤ, ਇਸ ਮੰਤਰੀ ਨੇ ਖੋਲ੍ਹਿਆ ਮੋਰਚਾ; ਦਿੱਤੀ ਚਿਤਾਵਨੀ

Friday, Jan 31, 2025 - 01:55 PM (IST)

ਮੁੱਖ ਮੰਤਰੀ ਖ਼ਿਲਾਫ਼ ਵੱਡੀ ਬਗਾਵਤ, ਇਸ ਮੰਤਰੀ ਨੇ ਖੋਲ੍ਹਿਆ ਮੋਰਚਾ; ਦਿੱਤੀ ਚਿਤਾਵਨੀ

ਚੰਡੀਗੜ੍ਹ- ਹਰਿਆਣਾ ਦੇ ਊਰਜਾ ਅਤੇ ਟਰਾਂਸਪੋਰਟ ਮੰਤਰੀ ਅਨਿਲ ਵਿਜ ਨੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ 'ਤੇ ਸਿੱਧੇ ਹਮਲਾ ਬੋਲਿਆ ਹੈ। ਵਿਜ ਨੇ ਕਿਹਾ ਹੈ ਕਿ ਨਾਇਬ ਸੈਣੀ ਜਦੋਂ ਤੋਂ ਮੁੱਖ ਮੰਤਰੀ ਬਣੇ ਹਨ ਉਦੋਂ ਤੋਂ ਉਡਣ ਖਟੋਲੇ 'ਤੇ ਹਨ। ਇਹ ਸਿਰਫ਼ ਉਨ੍ਹਾਂ ਦੀ ਨਹੀਂ ਸਗੋਂ ਸਾਰੇ ਸੰਸਦ ਮੈਂਬਰਾਂ ਅਤੇ ਮੰਤਰੀਆਂ ਦੀ ਆਵਾਜ਼ ਹੈ। ਵਿਜ ਬੋਲੇ, ਚੋਣਾਂ ਦੌਰਾਨ ਉਨ੍ਹਾਂ ਨੂੰ ਕਿਸੇ ਵੱਡੇ ਨੇਤਾ ਨੇ ਹਰਾਉਣ ਦੀ ਕੋਸ਼ਿਸ਼ ਕੀਤੀ ਅਤੇ ਉਨ੍ਹਾਂ 'ਤੇ ਹਮਲਾ ਹੋਇਆ। ਅੱਜ ਸਰਕਾਰ ਬਣੇ 100 ਤੋਂ ਵੱਧ ਦਿਨ ਬੀਤ ਚੁੱਕੇ ਹਨ ਪਰ ਕੋਈ ਕਾਰਵਾਈ ਨਹੀਂ ਹੋਈ। ਹੁਣ ਉਨ੍ਹਾਂ ਨੂੰ ਇਸ ਮਾਮਲੇ 'ਚ ਫਰਕ ਨਹੀਂ ਪੈਂਦਾ। ਅਨਿਲ ਵਿਜ ਅਧਿਕਾਰੀਆਂ 'ਤੇ ਉਨ੍ਹਾਂ ਵਲੋਂ ਦਿੱਤੇ ਗਏ ਨਿਰਦੇਸ਼ਾਂ 'ਤੇ ਕਾਰਵਾਈ ਨਹੀਂ ਕੀਤੇ ਜਾਣ ਤੋਂ ਨਾਰਾਜ਼ ਹਨ। 

ਇਹ ਵੀ ਪੜ੍ਹੋ : ਵਿਰਾਟ ਕੋਹਲੀ ਨੂੰ ਰਾਮ ਰਹੀਮ ਨੇ ਸਿਖਾਇਆ ਕ੍ਰਿਕਟ! ਕੈਮਰੇ ਅੱਗੇ ਡੇਰਾ ਮੁਖੀ ਨੇ ਖੋਲ੍ਹੇ ਰਾਜ਼

ਅਨਿਲ ਵਿਜ ਆਪਣੀ ਹੀ ਪਾਰਟੀ ਤੋਂ ਨਾਰਾਜ਼ ਚੱਲ ਰਹੇ ਹਨ। ਵਿਜ 2 ਟੂਕ ਕਹਿ ਚੁੱਕੇ ਹਨ ਕਿ ਉਹ ਹੁਣ ਗ੍ਰੀਵੈਂਸ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਨਹੀਂ ਹੋਣਗੇ। ਇਸ ਦੇ ਪਿੱਛੇ ਦਾ ਕਾਰਨ ਦੱਸਦੇ ਹੋਏ ਵਿਜ ਨੇ ਕਿਹਾ ਕਿ ਇਸ ਮੀਟਿੰਗ 'ਚ ਉਨ੍ਹਾਂ ਲਈ ਆਦੇਸ਼ ਲਾਗੂ ਨਹੀਂ ਕੀਤੇ ਜਾਂਦੇ। ਉਨ੍ਹਾਂ ਇੱਥੇ ਤੱਕ ਚਿਤਾਵਨੀ ਦਿੱਤੀ ਕਿ ਜੇਕਰ ਲੋੜ ਪਈ ਤਾਂ ਉਹ ਕਿਸੇ ਆਗੂ ਜਗਜੀਤ ਸਿੰਘ ਡੱਲੇਵਾਲ ਦੀ ਤਰ੍ਹਾਂ ਭੁੱਖ ਹੜਤਾਲ ਕਰਨ ਲਈ ਵੀ ਤਿਆਰ ਹਨ। ਵਿਜ ਨੇ ਸ਼ੁੱਕਰਵਾਰ ਨੂੰ ਸਿਰਸਾ ਅਤੇ ਕੈਥਲ 'ਚ ਗ੍ਰੀਵੈਂਸ ਕਮੇਟੀ ਦੀ ਮੀਟਿੰਗ 'ਚ ਸ਼ਾਮਲ ਹੋਣਾ ਸੀ। ਉਸ ਤੋਂ ਪਹਿਲੇ ਉਨ੍ਹਾਂ ਦਾ ਇਹ ਬਿਆਨ ਆਇਆ ਹੈ। ਅਜਿਹੇ 'ਚ ਮੰਨਿਆ ਜਾ ਰਿਹਾ ਹੈ ਕਿ ਉਹ ਇਸ ਮੀਟਿੰਗ ਤੋਂ ਦੂਰੀ ਬਣਾ ਸਕਦੇ ਹਨ। 

ਇਹ ਹੈ ਪੂਰਾ ਮਾਮਲਾ

ਪੂਰਾ ਮਾਮਲਾ ਅੰਬਾਲਾ ਪ੍ਰਸ਼ਾਸਨ 'ਚ ਫੇਰਬਦਲ ਨੂੰ ਲੈ ਕੇ ਜੁੜਿਆ ਹੈ। ਵਿਜ ਚਾਹੁੰਦੇ ਹਨ ਕਿ ਅੰਬਾਲਾ ਦੇ ਡੀਸੀ ਅਤੇ ਹੋਰ ਅਫ਼ਸਰਾਂ ਨੂੰ ਬਦਲਿਆ ਜਾਵੇ। ਨਾਲ ਹੀ ਹਾਲ ਹੀ 'ਚ ਉਨ੍ਹਾਂ ਨੇ ਇਕ ਐੱਸ.ਐੱਚ.ਓ. ਨੂੰ ਸਸਪੈਂਡ ਕਰਨ ਦੇ ਆਦੇਸ਼ ਦਿੱਤੇ ਸਨ ਪਰ ਇਨ੍ਹਾਂ ਆਦੇਸ਼ਾਂ ਨੂੰ ਵੀ ਅਮਲੀਜਾਮਾ ਨਹੀਂ ਪਹਿਨਾਇਆ ਜਾ ਸਕਿਆ। ਵਿਜ ਇਸ ਗੱਲ ਤੋਂ ਵੀ ਨਾਰਾਜ਼ ਹਨ ਕਿ ਉਨ੍ਹਾਂ ਦੇ ਆਦੇਸ਼ਾਂ ਦੀ ਪਾਲਣਾ ਨਹੀਂ ਹੋ ਰਹੀ ਹੈ। ਸ਼ੁੱਕਰਵਾਰ ਨੂੰ ਸਿਰਸਾ 'ਚ ਗ੍ਰੀਵੈਂਸ ਕਮੇਟੀ ਦੀ ਮੀਟਿੰਗ ਸੀ ਪਰ ਵਿਜ ਨੇ ਉੱਥੇ ਜਾਣ ਤੋਂ ਇਨਕਾਰ ਕਰ ਦਿੱਤਾ, ਜਿਸ ਕਾਰਨ ਹੁਣ ਮੀਟਿੰਗ ਨੂੰ ਵੀ ਰੱਦ ਕਰ ਦਿੱਤਾ ਗਿਆ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News