ਤ੍ਰਿਪੁਰਾ ਦੇ ਮੁੱਖ ਮੰਤਰੀ ਮਾਣਿਕ ਸਾਹਾ ਨੇ PM ਮੋਦੀ ਨਾਲ ਕੀਤੀ ਮੁਲਾਕਾਤ

Monday, Mar 13, 2023 - 03:42 PM (IST)

ਨਵੀਂ ਦਿੱਲੀ- ਤ੍ਰਿਪੁਰਾ ਦੇ ਮੁੱਖ ਮੰਤਰੀ ਦੇ ਰੂਪ 'ਚ ਕੁਝ ਦਿਨ ਪਹਿਲਾਂ ਸਹੁੰ ਚੁੱਕਣ ਵਾਲੇ ਮਾਣਿਕ ਸਾਹਾ ਨੇ ਸੋਮਵਾਰ ਯਾਨੀ ਕਿ ਅੱਜ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਭਾਜਪਾ ਦੇ ਨੇਤਾ 70 ਸਾਲਾ ਸਾਹਾ ਨੇ ਬੁੱਧਵਾਰ ਨੂੰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕੀ ਸੀ। ਉਨ੍ਹਾਂ ਨਾਲ 8 ਵਿਧਾਇਕਾਂ ਨੇ ਵੀ ਮੰਤਰੀ ਦੇ ਰੂਪ ਵਿਚ ਅਹੁਦੇ ਦੀ ਸਹੁੰ ਚੁੱਕੀ ਸੀ। ਲਗਾਤਾਰ ਦੂਜੀ ਵਾਰ ਮੁੱਖ ਮੰਤਰੀ ਅਹੁਦੇ ਦੀ ਸਹੁੰ ਚੁੱਕਣ ਮਗਰੋਂ ਪਹਿਲੀ ਵਾਰ ਦਿੱਲੀ ਪਹੁੰਚੇ ਸਾਹਾ ਨੇ ਪ੍ਰਧਾਨ ਮੰਤਰੀ ਨਾਲ ਮੁਲਾਕਾਤ ਕੀਤੀ।

PunjabKesari

ਪ੍ਰਧਾਨ ਮੰਤਰੀ ਦਫ਼ਤਰ (PMO) ਨੇ ਇਕ ਟਵੀਟ 'ਚ ਕਿਹਾ ਕਿ ਤ੍ਰਿਪੁਰਾ ਦੇ ਮੁੱਖ ਮੰਤਰੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨਾਲ ਮੁਲਾਕਾਤ ਕੀਤੀ। ਸਾਹਾ ਪਹਿਲੀ ਵਾਰ 2022 'ਚ ਪੂਰਬ-ਉੱਤਰ ਦੇ ਇਸ ਸੂਬੇ ਦੇ ਮੁੱਖ ਮੰਤਰੀ ਬਣੇ ਸਨ, ਜਦੋਂ ਭਾਜਪਾ ਦੀ ਕੇਂਦਰੀ ਅਗਵਾਈ ਨੇ ਤਤਕਾਲੀਨ ਮੁੱਖ ਮੰਤਰੀ ਬਿਪਲਬ ਦੇਬ ਨੂੰ ਅਹੁਦੇ ਤੋਂ ਹਟਾਉਣ ਦਾ ਫ਼ੈਸਲਾ ਕੀਤਾ ਸੀ। ਭਾਜਪਾ ਨੇ 60 ਮੈਂਬਰੀ ਵਿਧਾਨ ਸਭਾ 'ਚ 32 ਸੀਟਾਂ ਜਿੱਤ ਕੇ ਸਪੱਸ਼ਟ ਬਹੁਮਤ ਹਾਸਲ ਕੀਤਾ। ਜਦਕਿ ਉਸ ਦੇ ਸਹਿਯੋਗੀ ਦਲ ਇੰਡੀਜ਼ੀਨਸ ਪੀਪੁਲਜ਼ ਫਰੰਟ ਆਫ਼ ਤ੍ਰਿਪੁਰਾ ਨੇ ਇਕ ਸੀਟ ਜਿੱਤੀ ਹੈ।


Tanu

Content Editor

Related News