CM ਦੇ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਵਾਲਾ ਬਜ਼ੁਰਗ ਪੁਲਸ ਹਿਰਾਸਤ ''ਚ
Monday, Aug 11, 2025 - 05:54 PM (IST)

ਜੈਪੁਰ- ਰਾਜਸਥਾਨ ਦੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦੇਣ ਲਈ ਪੁਲਸ ਨੇ ਸੋਮਵਾਰ ਨੂੰ ਇਕ ਬਜ਼ੁਰਗ ਨੂੰ ਹਿਰਾਸਤ 'ਚ ਲਿਆ ਹੈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਪੁਲਸ ਡਿਪਟੀ ਕਮਿਸ਼ਨਰ ਰਾਜਸ਼੍ਰੀ ਰਾਜ ਨੇ ਦੱਸਿਆ,''ਮੁਲਜ਼ਮ ਨੇ ਦੁਪਹਿਰ ਕਰੀਬ 12.30 ਵਜੇ ਪੁਲਸ ਕੰਟਰੋਲ ਰੂਮ 'ਚ ਫੋਨ ਕਰ ਕੇ ਮੁੱਖ ਮੰਤਰੀ ਦਫ਼ਤਰ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਦਿੱਤੀ ਸੀ।''
ਉਨ੍ਹਾਂ ਦੱਸਿਆ ਕਿ ਧਮਕੀ ਮਿਲਣ ਦੇ ਤੁਰੰਤ ਬਾਅਦ ਸੀਨੀਅਰ ਅਧਿਕਾਰੀਆਂ ਨੂੰ ਸੂਚਿਤ ਕੀਤਾ ਗਿਆ ਅਤੇ ਕੰਪਲੈਕਸ 'ਚ ਤਲਾਸ਼ੀ ਮੁਹਿੰਮ ਚਲਾਈ ਗਈ। ਅਧਿਕਾਰੀ ਨੇ ਦੱਸਿਆ ਕਿ ਹਾਲਾਂਕਿ ਕੋਈ ਸ਼ੱਕੀ ਵਸਤੂ ਨਹੀਂ ਮਿਲੀ। ਇਸ ਵਿਚ ਪੁਲਸ ਨੇ ਝੁੰਝੁਨੂੰ ਤੋਂ ਫੋਨ ਕਰਨ ਵਾਲੇ ਵਿਅਕਤੀ ਦਾ ਪਤਾ ਲਗਾਇਆ ਅਤੇ 70 ਸਾਲਾ ਇਕ ਵਿਅਕਤੀ ਨੂੰ ਹਿਰਾਸਤ 'ਚ ਲਿਆ। ਉਨ੍ਹਾਂ ਦੱਸਿਆ,''ਸ਼ੁਰੂਆਤੀ ਜਾਂਚ 'ਚ ਪਤਾ ਲੱਗਾ ਹੈ ਕਿ ਬਜ਼ੁਰਗ ਸ਼ਰਾਬ ਦੇ ਨਸ਼ੇ 'ਚ ਸੀ। ਉਸ ਨੇ ਪੁਲਸ ਕੰਟਰੋਲ ਰੂਮ ਨੂੰ ਫੋਨ ਕਰ ਕੇ ਧਮਕੀ ਦਿੱਤੀ। ਉਸ ਨੂੰ ਹਿਰਾਸਤ 'ਚ ਲੈ ਲਿਆ ਗਿਆ ਹੈ।''
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e