ਭਗਵਾਨ ਸ਼੍ਰੀ ਰਾਮਲੱਲਾ ਦੇ ਦਰਬਾਰ ਪਹੁੰਚੇ CM ਯੋਗੀ, ਕੀਤੀ ਪੂਜਾ
Thursday, Mar 14, 2024 - 03:16 PM (IST)
ਅਯੁੱਧਿਆ (ਭਾਸ਼ਾ)- ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਵੀਰਵਾਰ ਨੂੰ ਇਕ ਦਿਨ ਦੇ ਦੌਰੇ 'ਤੇ ਅਯੁੱਧਿਆ ਆਏ ਅਤੇ ਸ਼੍ਰੀ ਰਾਮਲੱਲਾ ਦੇ ਦਰਬਾਰ ਵਿਚ ਪਹੁੰਚ ਕੇ ਦਰਸ਼ਨ ਅਤੇ ਪੂਜਾ ਅਰਚਨਾ ਕੀਤੀ ਅਤੇ ਰਾਜ ਦੇ ਲੋਕਾਂ ਦੀ ਭਲਾਈ ਅਤੇ ਖੁਸ਼ਹਾਲੀ ਦੀ ਕਾਮਨਾ ਕੀਤੀ। ਸਰਕਾਰੀ ਬਿਆਨ 'ਚ ਕਿਹਾ ਗਿਆ ਹੈ ਕਿ ਇਸ ਤੋਂ ਪਹਿਲਾਂ ਮੁੱਖ ਮੰਤਰੀ ਸਾਕੇਤ ਮਹਾਵਿਦਿਆਲਿਆ ਹੈਲੀਪੈਡ ਤੋਂ ਸਿੱਧੇ ਹਨੂੰਮਾਨਗੜ੍ਹੀ ਪਹੁੰਚੇ, ਜਿੱਥੇ ਉਨ੍ਹਾਂ ਨੇ ਭਗਵਾਨ ਹਨੂੰਮਾਨ ਦੀ ਆਰਤੀ ਕੀਤੀ ਅਤੇ ਪੂਜਾ ਕੀਤੀ।
ਦੱਸਿਆ ਜਾਂਦਾ ਹੈ ਕਿ ਹਨੂੰਮਾਨਗੜ੍ਹੀ ਵਿਖੇ ਦਰਸ਼ਨ ਅਤੇ ਪੂਜਾ ਕਰਨ ਤੋਂ ਬਾਅਦ ਮੁੱਖ ਮੰਤਰੀ ਨੇ ਸ਼੍ਰੀ ਰਾਮਲੱਲਾ ਦੇ ਦਰਬਾਰ 'ਚ ਪਹੁੰਚੇ ਅਤੇ ਪੂਜਾ ਕੀਤੀ। ਬਿਆਨ ਅਨੁਸਾਰ, ਉਨ੍ਹਾਂ ਨੇ ਮੰਦਰ 'ਚ ਮੱਥਾ ਟੇਕਿਆ ਅਤੇ ਰਾਜ ਦੇ ਲੋਕਾਂ ਦੀ ਖੁਸ਼ਹਾਲੀ ਲਈ ਭਗਵਾਨ ਸ਼੍ਰੀ ਰਾਮ ਅੱਗੇ ਪ੍ਰਾਰਥਨਾ ਕੀਤੀ। ਇਸ 'ਚ ਕਿਹਾ ਗਿਆ ਹੈ ਕਿ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਅਧਿਕਾਰੀਆਂ ਤੋਂ ਮੰਦਰ ਪਰਿਸਰ 'ਚ ਪ੍ਰਬੰਧਾਂ ਦੀ ਜਾਣਕਾਰੀ ਵੀ ਲਈ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8