ਅਯੁੱਧਿਆ ’ਚ ਅੱਜ ਭਾਜਪਾ ਨੇਤਾਵਾਂ ਦਾ ਸੰਗਮ, ਨੱਢਾ ਸਮੇਤ 11 ਸੂਬਿਆਂ ਦੇ CM ਕਰਨਗੇ ਰਾਮਲਲਾ ਦੇ ਦਰਸ਼ਨ

Wednesday, Dec 15, 2021 - 10:24 AM (IST)

ਲਖਨਊ (ਵਾਰਤਾ)- ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਪ੍ਰਧਾਨ ਜੇ.ਪੀ. ਨੱਢਾ ਦੀ ਅਗਵਾਈ ’ਚ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਸਮੇਤ ਭਾਜਪਾ ਸ਼ਾਸਿਤ 11 ਸੂਬਿਆਂ ਦੇ ਮੁੱਖ ਮੰਤਰੀ ਬੁੱਧਵਾਰ ਨੂੰ ਅਯੁੱਧਿਆ ’ਚ ਰਾਮਲਲਾ ਦੇ ਦਰਸ਼ਨ ਕਰਨਗੇ। ਪ੍ਰਦੇਸ਼ ਭਾਜਪਾ ਵਲੋਂ ਦਿੱਤੀ ਗਈ ਜਾਣਕਾਰੀ ਅਨੁਸਾਰ ਸਾਰੇ ਮੁੱਖਮੰਤਰੀ ਨੱਢਾ ਨਾਲ ਦੁਪਹਿਰ 12 ਵਜੇ ਅਯੁੱਧਿਆ ਸਥਿਤ ਸ਼੍ਰੀਰਾਮ ਏਅਰਪੋਰਟ ਪਹੁੰਚਣਗੇ। ਇਨ੍ਹਾਂ ’ਚ ਯੋਗੀ ਤੋਂ ਇਲਾਵਾ ਹਰਿਆਣਾ, ਮੱਧ ਪ੍ਰਦੇਸ਼, ਹਿਮਾਚਲ ਪ੍ਰਦੇਸ਼, ਉਤਰਾਖੰਡ, ਆਸਾਮ, ਗੋਆ, ਗੁਜਰਾਤ, ਕਰਨਾਟਕ, ਮਣੀਪੁਰ ਅਤੇ ਤ੍ਰਿਪੁਰਾ ਦੇ ਮੁੱਖ ਮੰਤਰੀਆਂ ਤੋਂ ਇਲਾਵਾ ਬਿਹਾਰ ਅਤੇ ਨਾਗਾਲੈਂਡ ਦੇ ਉੱਪ ਮੁੱਖ ਮੰਤਰੀ ਵੀ ਸ਼ਾਮਲ ਹਨ। 

ਇਹ ਵੀ ਪੜ੍ਹੋ : SIT ਦਾ ਵੱਡਾ ਖ਼ੁਲਾਸਾ: ਸਾਜ਼ਿਸ਼ ਤਹਿਤ ਹੋਈ ਸੀ ਲਖੀਮਪੁਰ ਖੀਰੀ ਹਿੰਸਾ

ਉੱਤਰ ਪ੍ਰਦੇਸ਼ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਦੇ ਸਿਲਸਿਲੇ ’ਚ ਮੰਗਲਵਾਰ ਨੂੰ ਵਾਰਾਣਸੀ ’ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇ ਦੌਰੇ ਦੌਰਾਨ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਦੀ ਬੈਠਕ ਹੋਈ ਸੀ। ਮੋਦੀ ਨੇ 13 ਦਸੰਬਰ ਨੂੰ 2 ਦਿਨਾ ਕਾਸ਼ੀ ਦੌਰੇ ਦੌਰਾਨ ਵਾਰਾਣਸੀ ਸਥਿਤ ਕਾਸ਼ੀ ਵਿਸ਼ਵਨਾਥ ਧਾਮ ਕੰਪਲੈਕਸ ਦੇ ਉਦਘਾਟਨ ਤੋਂ ਬਾਅਦ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨਾਲ 2 ਰਾਊਂਡ ਦੀ ਬੈਠਕ ਕਰ ਕੇ 5 ਸੂਬਿਆਂ ਦੀਆਂ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੀ ਰਣਨੀਤੀ ’ਤੇ ਵਿਸਥਾਰ ਨਾਲ ਗੱਲਬਾਤ ਕੀਤੀ। ਪ੍ਰਾਪਤ ਜਾਣਕਾਰੀ ਅਨੁਸਾਰ ਚੋਣਾਵੀ ਰਣਨੀਤੀ ਦੇ ਕ੍ਰਮ ’ਚ ਭਾਜਪਾ ਸ਼ਾਸਿਤ ਸੂਬਿਆਂ ਦੇ ਮੁੱਖ ਮੰਤਰੀਆਂ ਨੂੰ ਉੱਤਰ ਪ੍ਰਦੇਸ਼ ਦੇ ਤਿੰਨ ਦਿਨਾਂ ਦੌਰੇ ’ਤੇ ਬੁਲਾਇਆ ਗਿਆ ਹੈ। ਦੌਰੇ ਦੇ ਆਖ਼ਰੀ ਦਿਨ ਬੁੱਧਵਾਰ ਨੂੰ ਸਾਰੇ ਮੁੱਖਮੰਤਰੀ ਅਯੁੱਧਿਆ ਜਾ ਰਹੇ ਹਨ। ਇਸ ਤੋਂ ਪਹਿਲਾਂ ਕਾਸ਼ੀ ਦੇ 2 ਦਿਨਾਂ ਦੌਰੇ ਤੋਂ ਬਾਅਦ ਸਾਰੇ ਮੁੱਖ ਮੰਤਰੀ ਮੰਗਲਵਾਰ ਰਾਤ ਨੂੰ ਆਰਾਮ ਲਈ ਲਖਨਊ ਆ ਗਏ ਸਨ। ਬੁੱਧਵਾਰ ਨੂੰ ਇਨ੍ਹਾਂ ਸਾਰਿਆਂ ਦਾ ਨੱਢਾ ਨਾਲ ਅਯੁੱਧਿਆ ਜਾਣ ਦਾ ਪ੍ਰੋਗਰਾਮ ਹੈ।

ਇਹ ਵੀ ਪੜ੍ਹੋ : ਬੇਅਦਬੀ ਮਾਮਲਾ : ਪੰਜਾਬ ਸਰਕਾਰ ਦੇ ਫ਼ੈਸਲੇ ਨੂੰ ਰਾਮ ਰਹੀਮ ਨੇ ਹਾਈ ਕੋਰਟ ’ਚ ਦਿੱਤੀ ਚੁਣੌਤੀ

ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ


DIsha

Content Editor

Related News