PM ਦੇ ਮੁੱਖ ਸਕੱਤਰ ਮਿਸ਼ਰਾ ਵੱਲੋਂ ਅਧਿਕਾਰੀਆਂ ਨਾਲ ਉੱਚ ਪੱਧਰੀ ਮੀਟਿੰਗ, ਕੋਵਿਡ ਦੀਆਂ ਤਿਆਰੀਆਂ ਦੀ ਕੀਤੀ ਸਮੀਖਿਆ

12/31/2022 6:52:01 PM

ਨੈਸ਼ਨਲ ਡੈਸਕ : ਪ੍ਰਧਾਨ ਮੰਤਰੀ ਦੇ ਮੁੱਖ ਸਕੱਤਰ ਪੀ.ਕੇ. ਮਿਸ਼ਰਾ ਨੇ ਕੋਵਿਡ ਨੂੰ ਲੈ ਕੇ ਉੱਚ ਪੱਧਰੀ ਮੀਟਿੰਗ ਕੀਤੀ। ਮਿਸ਼ਰਾ ਨੇ ਕੋਰੋਨਾ ’ਤੇ ਤਿਆਰੀਆਂ ਸਬੰਧੀ ਸਮੀਖਿਆ ਮੀਟਿੰਗ ਕੀਤੀ। ਮੀਟਿੰਗ ’ਚ ਪੀ.ਐੱਮ.ਓ. ਦੇ ਅਧਿਕਾਰੀ, ਸਿਹਤ ਮੰਤਰਾਲੇ ਦੇ ਅਧਿਕਾਰੀ ਸਮੇਤ ਨੀਤੀ ਆਯੋਗ ਦੇ ਅਧਿਕਾਰੀ ਮੌਜੂਦ ਰਹੇ। ਦੱਸ ਦੇਈਏ ਕਿ ਚੀਨ ’ਚ ਕੋਰੋਨਾ ਤਬਾਹੀ ਮਚਾ ਰਿਹਾ ਹੈ। ਚੀਨ ਦੀ ਸਥਿਤੀ ਨੂੰ ਦੇਖਦੇ ਹੋਏ ਕੇਂਦਰ ਸਰਕਾਰ ਐਕਸ਼ਨ ਮੋਡ ’ਚ ਹੈ। ਸਿਹਤ ਮੰਤਰੀ ਮਨਸੁਖ ਮਾਂਡਵੀਆ ਨੇ ਬੁੱਧਵਾਰ ਕਿਹਾ ਸੀ ਕਿ ਅਗਲੇ 40 ਦਿਨ ਬਹੁਤ ਮਹੱਤਵਪੂਰਨ ਹਨ। ਲੋਕਾਂ ਨੂੰ ਚੌਕਸੀ ਵਰਤਣੀ ਚਾਹੀਦੀ ਹੈ।

ਇਹ ਖ਼ਬਰ ਵੀ ਪੜ੍ਹੋ : Live ਹੋ ਕੇ ਨੌਜਵਾਨ ਨੇ CM ਮਾਨ ਨੂੰ ਦਿੱਤੀ ਧਮਕੀ, ਰਿਵਾਲਵਰ ਦਿਖਾ ਕੇ ਬੋਲਿਆ...

ਸਿਹਤ ਮੰਤਰਾਲੇ ਨੇ ਚੀਨ, ਜਾਪਾਨ ਸਮੇਤ 6 ਦੇਸ਼ਾਂ ਤੋਂ ਆਉਣ ਵਾਲੇ ਯਾਤਰੀਆਂ ਲਈ ਏਅਰਪੋਰਟ ’ਤੇ ਕੋਰੋਨਾ ਸਕਰੀਨਿੰਗ ਲਾਜ਼ਮੀ ਕਰ ਦਿੱਤੀ ਹੈ। ਜ਼ਿਕਰਯੋਗ ਹੈ ਕਿ ਭਾਰਤ ’ਚ ਪਿਛਲੇ 24 ਘੰਟਿਆਂ ’ਚ ਕੋਵਿਡ-19 ਦੇ 226 ਨਵੇਂ ਮਾਮਲੇ ਸਾਹਮਣੇ ਆਏ ਹਨ, ਜਿਸ ਕਾਰਨ ਸ਼ੁੱਕਰਵਾਰ ਨੂੰ ਦੇਸ਼ ’ਚ ਕੋਰੋਨਾ ਵਾਇਰਸ ਨਾਲ ਪੀੜਤ ਲੋਕਾਂ ਦੀ ਗਿਣਤੀ 4,46,78,384 ਹੋ ਗਈ ਹੈ। ਇਸ ਦੇ ਨਾਲ ਹੀ ਇਲਾਜ ਅਧੀਨ ਮਰੀਜ਼ਾਂ ਦੀ ਗਿਣਤੀ ਵਧ ਕੇ 3,653 ਹੋ ਗਈ ਹੈ। ਸ਼ਨੀਵਾਰ ਸਵੇਰੇ 8 ਵਜੇ ਕੇਂਦਰੀ ਸਿਹਤ ਮੰਤਰਾਲੇ ਦੁਆਰਾ ਅਪਡੇਟ ਕੀਤੇ ਗਏ ਅੰਕੜਿਆਂ ਦੇ ਅਨੁਸਾਰ ਕੇਰਲ ਤੋਂ ਤਿੰਨ ਮੌਤਾਂ ਹੋਣ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ ਵਧ ਕੇ 5,30,702 ਹੋ ਗਈ ਹੈ। ਮੰਤਰਾਲੇ ਨੇ ਕਿਹਾ ਕਿ ਰੋਜ਼ਾਨਾ ਲਾਗ ਦੀ ਦਰ 0.12 ਫ਼ੀਸਦੀ ਹੈ, ਜਦਕਿ ਹਫ਼ਤਾਵਾਰੀ ਲਾਗ ਦਰ 0.15 ਫ਼ੀਸਦੀ ਹੈ।


Manoj

Content Editor

Related News