ਕੋਰੋਨਾ ਦਾ ਕਹਿਰ ! ਮਾਂ ਬਣਨ ਦੇ ਅਗਲੇ ਹੀ ਦਿਨ ਔਰਤ ਨੇ ਦੁਨੀਆ ਨੂੰ ਕਿਹਾ ਅਲਵਿਦਾ
Monday, Jun 16, 2025 - 12:43 PM (IST)
 
            
            ਜਬਲਪੁਰ- ਮੱਧ ਪ੍ਰਦੇਸ਼ ਦੇ ਜਬਲਪੁਰ ਦੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ 'ਚ ਇਕ ਬੱਚੇ ਨੂੰ ਜਨਮ ਦੇਣ ਦੇ ਇਕ ਦਿਨ ਬਾਅਦ ਐਤਵਾਰ ਨੂੰ ਕੋਰੋਨਾ ਨਾਲ ਪੀੜਤ 27 ਸਾਲਾ ਔਰਤ ਦੀ ਮੌਤ ਹੋ ਗਈ। ਇਕ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਸੰਯੁਕਤ ਡਾਇਰੈਕਟਰ ਸਿਹਤ ਡਾ. ਸੰਜੇ ਮਿਸ਼ਰਾ ਨੇ ਦੱਸਿਆ ਕਿ ਮੰਡਲਾ ਜ਼ਿਲ੍ਹੇ ਦੀ ਰਹਿਣ ਵਾਲੀ ਔਰਤ ਨੂੰ ਫੇਫੜਿਆਂ 'ਚ ਇਨਫੈਕਸ਼ਨ ਹੋ ਗਿਆ ਸੀ।
ਇਹ ਵੀ ਪੜ੍ਹੋ : ਵਿਦਿਆਰਥੀਆਂ ਦੀਆਂ ਲੱਗ ਗਈਆਂ ਮੌਜਾਂ, ਸਰਕਾਰ ਨੇ ਵਧਾਈਆਂ ਗਰਮੀਆਂ ਦੀਆਂ ਛੁੱਟੀਆਂ
ਉਨ੍ਹਾਂ ਕਿਹਾ,''ਔਰਤ ਸ਼ੁੱਕਰਵਾਰ ਨੂੰ ਜਣੇਪੇ ਲਈ ਇੱਥੇ ਸਰਕਾਰੀ ਮੈਡੀਕਲ ਕਾਲਜ ਅਤੇ ਹਸਪਤਾਲ ਆਈ ਸੀ। ਸ਼ਨੀਵਾਰ ਨੂੰ ਉਸ ਨੇ ਬੱਚੇ ਨੂੰ ਜਨਮ ਦਿੱਤਾ, ਕਿਉਂਕਿ ਉਸ ਨੂੰ ਫੇਫੜਿਆਂ 'ਚ ਇਨਫੈਕਸ਼ਨ ਫੈਲ ਗਿਆ ਸੀ। ਜਾਂਚ 'ਚ ਉਹ ਕੋਰੋਨਾ ਵਾਇਰਸ ਨਾਲ ਪੀੜਤ ਪਾਈ ਗਈ।'' ਉਨ੍ਹਾਂ ਦੱਸਿਆ ਕਿ ਔਰਤ ਨੂੰ ਤੁਰੰਤ ਏਕਾਂਤ ਵਾਰਡ 'ਚ ਲਿਜਾਇਆ ਗਿਆ, ਜਿੱਥੇ ਉਸ ਦੀ ਮੌਤ ਹੋ ਗਈ। ਡਾ. ਮਿਸ਼ਰਾ ਨੇ ਦੱਸਿਆ ਕਿ ਮੌਜੂਦਾ ਸਮੇਂ ਕੋਰੋਨਾ ਨਾਲ ਪੀੜਤ 70 ਸਾਲਾ ਵਿਅਕਤੀ ਦਾ ਸਰਕਾਰੀ ਹਸਪਤਾਲ 'ਚ ਇਲਾਜ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜਬਲਪੁਰ 'ਚ ਪਿਛਲੇ ਇਕ ਹਫ਼ਤੇ 'ਚ ਤਿੰਨ ਲੋਕਾਂ ਦੇ ਕੋਰੋਨਾ ਵਾਇਰਸ ਨਾਲ ਪੀੜਤ ਹੋਣ ਦੀ ਪੁਸ਼ਟੀ ਹੋਈ ਹੈ।
ਇਹ ਵੀ ਪੜ੍ਹੋ : ਜਹਾਜ਼ 'ਚੋਂ ਨਿਕਲੀ ਚੰਗਿਆੜੀ ਨੇ ਪਾਈਆਂ ਭਾਜੜਾਂ ! 242 ਯਾਤਰੀਆਂ ਦੇ ਸੁੱਕੇ ਸਾਹ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

 
                     
                             
                             
                             
                             
                             
                             
                             
                             
                             
                             
                             
                             
                             
                             
                             
                             
                             
                             
                            