ਮਾਪੇ ਕਰ ਰਹੇ ਸਨ ਜਨਮ ਦਿਨ ਦੀਆਂ ਤਿਆਰੀਆਂ, ਖੇਡ-ਖੇਡ ''ਚ 12 ਸਾਲਾ ਬੱਚੇ ਨੇ ਲਗਾ ਲਿਆ ਫਾਹਾ

11/25/2020 4:28:35 PM

ਨੋਇਡਾ- ਨੋਇਡਾ ਸੈਕਟਰ 18 'ਚ ਦਿਲ ਦਹਿਲਾਉਣ ਵਾਲਾ ਮਾਮਲਾ ਸਾਹਮਣੇ ਆਇਆ ਹੈ। ਇੱਥੇ ਇਕ 12 ਸਾਲਾ ਬੱਚੇ ਨੇ ਆਪਣੇ ਜਨਮ ਦਿਨ 'ਤੇ ਖੇਡ-ਖੇਡ 'ਚ ਪੱਖੇ ਨਾਲ ਫਾਹਾ ਲਗਾ ਲਿਆ ਅਤੇ ਲਟਕ ਗਿਆ। ਇਸ ਘਟਨਾ 'ਚ ਬੱਚੇ ਦੀ ਮੌਤ ਹੋ ਗਈ। ਥਾਣਾ ਸੈਕਟਰ 20 ਦੇ ਇੰਚਾਰਜ ਇੰਸਪੈਕਟਰ ਆਰ.ਕੇ. ਸਿੰਘ ਨੇ ਦੱਸਿਆ ਕਿ ਸੈਕਟਰ 18 ਦੇ ਰਹਿਣ ਵਾਲੇ 12 ਸਾਲਾ ਬੱਚੇ ਦਾ ਮੰਗਲਵਾਰ ਨੂੰ ਜਨਮ ਦਿਨ ਸੀ।

ਇਹ ਵੀ ਪੜ੍ਹੋ : ਇਕ ਸਾਲ ਦੇ ਪੁੱਤ ਨੂੰ ਦਿੰਦਾ ਸੀ ਘੱਟ ਸੁਣਾਈ, ਮਾਂ ਨੇ ਕਤਲ ਕਰ ਖ਼ੁਦ ਵੀ ਕੀਤੀ ਖ਼ੁਦਕੁਸ਼ੀ

ਛੋਟੇ ਭਰਾ ਨਾਲ ਖੇਡਦੇ ਸਮੇਂ ਵਾਪਰਿਆ ਹਾਦਸਾ
ਉਨ੍ਹਾਂ ਨੇ ਦੱਸਿਆ ਕਿ ਬੱਚੇ ਦੇ ਘਰ 'ਚ ਜਨਮ ਦਿਨ ਦੀਆਂ ਤਿਆਰੀਆਂ ਚੱਲ ਰਹੀਆਂ ਸਨ, ਉਦੋਂ ਆਪਣੇ ਛੋਟੇ ਭਰਾ ਨਾਲ ਖੇਡਦੇ ਸਮੇਂ ਉਸ ਨੇ ਪੱਖੇ ਨਾਲ ਫਾਹਾ ਲਗਾ ਲਿਆ ਅਤੇ ਹੇਠਾਂ ਛਾਲ ਮਾਰ ਦਿੱਤੀ। ਉਨ੍ਹਾਂ ਨੇ ਦੱਸਿਆ ਕਿ ਬੱਚੇ ਦੇ ਪਰਿਵਾਰ ਵਾਲੇ ਫਾਹਾ ਕੱਟ ਕੇ ਉਸ ਨੂੰ ਗੰਭੀਰ ਹਾਲਤ 'ਚ ਹਸਪਤਾਲ ਲੈ ਗਏ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਉਨਾਂ ਨੇ ਦੱਸਿਆ ਕਿ ਪੁਲਸ ਨੇ ਲਾਸ਼ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤੀ ਹੈ।

ਇਹ ਵੀ ਪੜ੍ਹੋ : ਕੰਟਰੋਲ ਰੇਖਾ 'ਤੇ ਸ਼ਹੀਦ ਹੋਏ ਕੁਲਦੀਪ ਜਾਧਵ ਦਾ 9 ਦਿਨ ਦੇ ਪੁੱਤ ਨੇ ਕੀਤਾ ਅੰਤਿਮ ਸੰਸਕਾਰ


DIsha

Content Editor DIsha