ਕਰੇਨ ਦੀ ਲਪੇਟ ''ਚ ਆਉਣ ਨਾਲ ਡੇਢ ਸਾਲ ਦੇ ਬੱਚੇ ਦੀ ਮੌਤ, ਮਾਂ ਜ਼ਖ਼ਮੀ

Tuesday, Oct 22, 2024 - 06:31 PM (IST)

ਕਰੇਨ ਦੀ ਲਪੇਟ ''ਚ ਆਉਣ ਨਾਲ ਡੇਢ ਸਾਲ ਦੇ ਬੱਚੇ ਦੀ ਮੌਤ, ਮਾਂ ਜ਼ਖ਼ਮੀ

ਨੋਇਡਾ : ਉੱਤਰ ਪ੍ਰਦੇਸ਼ ਦੇ ਨੋਇਡਾ ਵਿੱਚ ਮੰਗਲਵਾਰ ਨੂੰ ਆਪਣੇ ਦੋ ਬੱਚਿਆਂ ਨਾਲ ਸੜਕ ਪਾਰ ਕਰ ਰਹੀ ਇੱਕ ਔਰਤ ਨੂੰ ਕਰੇਨ ਨੇ ਟੱਕਰ ਮਾਰ ਦਿੱਤੀ। ਇਕ ਪੁਲਸ ਅਧਿਕਾਰੀ ਨੇ ਇਸ ਘਟਨਾ ਦੀ ਜਾਣਕਾਰੀ ਦਿੱਤੀ। ਅਧਿਕਾਰੀ ਨੇ ਦੱਸਿਆ ਕਿ ਮੰਗਲਵਾਰ ਦੁਪਹਿਰ ਸੈਕਟਰ-104 ਸਥਿਤ ਸਟਰਲਿੰਗ ਮਾਲ ਨੇੜੇ ਵਾਪਰੇ ਇਸ ਹਾਦਸੇ 'ਚ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ, ਜਦਕਿ ਮਾਂ ਜ਼ਖ਼ਮੀ ਹੋ ਗਈ। 

ਇਹ ਵੀ ਪੜ੍ਹੋ - ਸਕੂਲੀ ਬੱਚਿਆਂ ਲਈ Good News, ਨਵੰਬਰ ਮਹੀਨੇ 'ਚ ਇੰਨੇ ਦਿਨ ਬੰਦ ਰਹਿਣਗੇ ਸਕੂਲ

ਸਹਾਇਕ ਪੁਲਸ ਕਮਿਸ਼ਨਰ ਪ੍ਰਵੀਨ ਕੁਮਾਰ ਸਿੰਘ ਨੇ ਦੱਸਿਆ ਕਿ ਅਨੀਤਾ ਤ੍ਰਿਪਾਠੀ ਨਾਂ ਦੀ ਔਰਤ ਆਪਣੇ ਦੋ ਬੱਚਿਆਂ ਨਾਲ ਸੜਕ ਪਾਰ ਕਰ ਰਹੀ ਸੀ ਤਾਂ ਅਣਪਛਾਤੇ ਕਰੇਨ ਚਾਲਕ ਨੇ ਲਾਪਰਵਾਹੀ ਨਾਲ ਗੱਡੀ ਚਲਾ ਕੇ ਉਨ੍ਹਾਂ ਨੂੰ ਟੱਕਰ ਮਾਰ ਦਿੱਤੀ। ਇੱਕ ਬੱਚੇ ਦੀ ਉਮਰ ਤਿੰਨ ਸਾਲ ਅਤੇ ਦੂਜੇ ਬੱਚੇ ਦੀ ਉਮਰ ਡੇਢ ਸਾਲ ਹੈ। ਉਨ੍ਹਾਂ ਦੱਸਿਆ ਕਿ ਇਸ ਘਟਨਾ ਵਿੱਚ ਔਰਤ ਜ਼ਖ਼ਮੀ ਹੋ ਗਈ, ਜਦਕਿ ਉਸ ਦੀ ਗੋਦੀ ਵਿੱਚ ਮੌਜੂਦ ਡੇਢ ਸਾਲ ਦੇ ਬੱਚੇ ਦੀ ਮੌਤ ਹੋ ਗਈ ਹੈ। ਅਧਿਕਾਰੀ ਨੇ ਦੱਸਿਆ ਕਿ ਪੁਲਸ ਨੇ ਬੱਚੇ ਦੀ ਲਾਸ਼ ਨੂੰ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਹੈ। ਸਹਾਇਕ ਪੁਲਸ ਕਮਿਸ਼ਨਰ ਨੇ ਦੱਸਿਆ ਕਿ ਇਸ ਮਾਮਲੇ ਵਿੱਚ ਮਹਿਲਾ ਦੇ ਪਤੀ ਦੀ ਸ਼ਿਕਾਇਤ ’ਤੇ ਕਰੇਨ ਚਾਲਕ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ - ਸੁਹਾਗਰਾਤ ਮੌਕੇ ਲਾੜੀ ਨੇ ਕੀਤੀ ਅਜਿਹੀ ਮੰਗ ਕਿ ਵਿਗੜ ਗਈ ਲਾੜੇ ਦੀ ਹਾਲਤ, ਮਾਮਲਾ ਜਾਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News