ਦਿਲ ਦਹਿਲਾਉਣ ਵਾਲੀ ਘਟਨਾ, ਲਾਵਾਰਸ ਕੁੱਤਿਆਂ ਨੇ ਨੋਚ-ਨੋਚ ਕੇ ਮਾਰ ਦਿੱਤਾ 18 ਮਹੀਨਿਆਂ ਦਾ ਮਾਸੂਮ

Wednesday, Jul 17, 2024 - 01:40 PM (IST)

ਹੈਦਰਾਬਾਦ (ਭਾਸ਼ਾ)- ਸ਼ਹਿਰ ਦੇ ਜਵਾਹਰ ਨਗਰ 'ਚ ਲਾਵਾਰਸ ਕੁੱਤਿਆਂ ਦੇ ਇਕ ਝੁੰਡ ਦੇ ਵੱਢਣ ਨਾਲ 18 ਮਹੀਨਿਆਂ ਦੇ ਇਕ ਬੱਚੇ ਦੀ ਮੌਤ ਹੋ ਗਈ। ਪੁਲਸ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਉਸ ਨੇ ਦੱਸਿਆ ਕਿ ਮੰਗਲਵਾਰ ਰਾਤ ਬੱਚਾ ਆਪਣੇ ਘਰੋਂ ਬਾਹਰ ਨਿਕਲਿਆ ਅਤੇ ਇਕ ਕੁੱਤਾ ਉਸ ਨੂੰ ਕੁਝ ਦੂਰ ਤੱਕ ਘੜੀਸ ਕੇ ਲੈ ਗਿਆ।

ਬਾਅਦ 'ਚ ਕੁਝ ਲਾਵਾਰਸ ਕੁੱਤੇ ਆ ਗਏ ਅਤੇ ਉਸ ਨੂੰ ਬੁਰੀ ਤਰ੍ਹਾਂ ਨੋਚਿਆ, ਜਿਸ ਕਾਰਨ ਉਹ ਜ਼ਖ਼ਮੀ ਹੋ ਗਿਆ। ਜਵਾਹਰ ਨਗਰ ਥਾਣੇ ਦੇ ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਬੱਚੇ ਨੂੰ ਪਹਿਲੇ ਇਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉੱਥੋਂ ਉਸ ਨੂੰ ਸਰਕਾਰੀ ਹਸਪਤਾਲ ਰੈਫਰ ਕਰ ਦਿੱਤਾ ਗਿਆ, ਜਿੱਥੇ ਦਾਰ ਰਾਤ ਉਸ ਨੇ ਦਮ ਤੋੜ ਦਿੱਤਾ। ਪਰਿਵਾਰ ਵਾਲਿਆਂ ਦੀ ਸ਼ਿਕਾਇਤ 'ਤੇ ਪੁਲਸ ਨੇ ਮਾਮਲਾ ਦਰਜ ਕਰ ਲਿਆ। ਪੀੜਤ ਪਰਿਵਾਰ ਸਿੱਦੀਪੇਟ ਜ਼ਿਲ੍ਹੇ ਦਾ ਰਹਿਣ ਵਾਲਾ ਹੈ ਅਤੇ 2 ਮਹੀਨੇ ਪਹਿਲਾਂ ਉਹ ਜਵਾਹਰ ਨਗਰ 'ਚ ਆ ਕੇ ਰਹਿਣ ਲੱਗਾ।

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e


DIsha

Content Editor

Related News